ਪਠਾਨਕੋਟ- ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਨੇ ਭਾਜਪਾ ਆਗੂ ਰਮੇਸ਼ ਬਿਧੂੜੀ ਵੱਲੋਂ ਪ੍ਰਿਅੰਕਾ ਗਾਂਧੀ ਮੈਂਬਰ ਪਾਰਲੀਮੈਂਟ ਅਤੇ ਜਨਰਲ ਸਕੱਤਰ ਆਲ ਇੰਡੀਆ ਕਾਂਗਰਸ ਕਮੇਟੀ ਦੇ ਖਿਲਾਫ ਕੀਤੀਆਂ ਵਿਵਾਦਤ ਟਿਪਣੀਆਂ ਦੀ ਪੂਰਜੋਰ ਨਿੰਦਾ ਕਰਦੇ ਹੋਏ ਇਸ ਨੂੰ ਭਾਜਪਾ ਦੀ ਔਰਤਾਂ ਪ੍ਰਤੀ ਘਟੀਆ ਸੋਚ ਦਾ ਪ੍ਰਗਟਾਵਾ ਦੱਸਿਆ।
ਇਹ ਵੀ ਪੜ੍ਹੋ- ਪੰਜਾਬੀਆਂ ਦੀਆਂ ਲੱਗੀਆਂ ਮੌਜਾਂ, ਭਲਕੇ ਇਸ ਜ਼ਿਲ੍ਹੇ ਦੇ ਸਾਰੇ ਰੂਟਾਂ 'ਤੇ ਸ਼ੁਰੂ ਹੋ ਜਾਣਗੀਆਂ ਸਰਕਾਰੀ ਬੱਸਾਂ
ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮਾਜ ਵਿੱਚ ਔਰਤਾਂ ਨੂੰ ਉੱਚ ਦਰਜਾ ਦਿੱਤਾ ਹੈ। ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਭਾਜਪਾ ਆਗੂ ਨੇ ਪ੍ਰਿਅੰਕਾ ਗਾਂਧੀ ਖਿਲਾਫ ਘਟੀਆ ਬਿਆਨ ਦੇ ਕੇ ਔਰਤਾਂ ਪ੍ਰਤੀ ਘਟੀਆ ਸੋਚ ਅਤੇ ਘਟੀਆ ਮਾਨਸਿਕਤਾ ਨੂੰ ਜ਼ਾਹਿਰ ਕੀਤਾ ਹੈ। ਭਾਜਪਾ ਵਾਲਿਆਂ ਨੂੰ ਇਹੋ ਜਿਹੇ ਬਿਆਨ ਦੇਣ 'ਤੇ ਸ਼ਰਮ ਆਉਣੀ ਚਾਹੀਦੀ ਹੈ । ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਭਾਜਪਾ ਹਾਈਕਮਾਨ ਰਮੇਸ਼ ਬਿਧੂੜੀ ਨੂੰ ਤਰੁੰਤ ਪਾਰਟੀ ਵਿਚੋਂ ਕੱਢ ਕਿ ਉਸ 'ਤੇ ਸਖ਼ਤ ਕਾਰਵਾਈ ਕਰੇ ਤਾਂ ਜੋ ਔਰਤਾਂ ਦਾ ਮਾਣ ਸਨਮਾਨ ਬਹਾਲ ਹੋ ਸਕੇ।
ਇਹ ਵੀ ਪੜ੍ਹੋ- ਪੰਜਾਬ 'ਚ 3 ਦਿਨ ਮੀਂਹ ਪਵੇਗਾ ਮੀਂਹ! ਦੇਖੋ ਮੌਸਮ ਵਿਭਾਗ ਦਾ ਤਾਜ਼ਾ ਅਲਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੌਜਵਾਨਾਂ ਵੱਲੋਂ ਸ਼ਰੇਆਮ ਗੁੰਡਾਗਰਦੀ, ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ, 6 ਜਣੇ ਜ਼ਖ਼ਮੀ
NEXT STORY