ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਰਾਜਸਥਾਨ ਭਾਜਪਾ ਲੀਡਰ ਵੱਲੋਂ ਗੁਰਦੁਆਰਾ ਸਾਹਿਬ ਬਾਰੇ ਦਿੱਤੇ ਬਿਆਨ 'ਤੇ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਅਲਵਰ ਲੋਕਸਭਾ ਸੀਟ ਤੋਂ ਸਾਂਸਦ ਅਤੇ ਤਿਜਾਰਾ ਵਿਧਾਨ ਸਭਾ ਸੀਟ ਤੋਂ ਬੀ.ਜੇ.ਪੀ. ਉਮੀਦਵਾਰ ਮਹੰਤ ਬਾਲਕ ਨਾਥ ਦੇ ਚੋਣਾਂ ਦੇ ਕਾਗਜ਼ ਭਰਨ ਤੋਂ ਪਹਿਲਾਂ ਹੋਈ ਰੈਲੀ ਦੌਰਾਨ ਬੀ.ਜੇ.ਪੀ. ਦੇ ਸਥਾਨਕ ਨੇਤਾ ਸੰਦੀਪ ਦਹੀਆ ਵੱਲੋਂ ਇਲਾਕੇ ਵਿਚ ਗੁਰਦੁਆਰਾ ਸਾਹਿਬ ਅਤੇ ਮਸਜਿਦਾਂ ਨੂੰ ਬਣਾਉਣ ਲਈ ਵਿਰੋਧੀ ਉਮੀਦਵਾਰ ਨੂੰ ਜ਼ਿੰਮੇਵਾਰ ਦੱਸਇਆ ਅਤੇ ਗੁਰਦੁਆਰਾ ਸਾਹਿਬ ਨੂੰ ਨਾਸੂਰ ਕਿਹਾ ਹੈ। ਇਸ ਬਿਆਨ 'ਤੇ ਵਜਾਈਆਂ ਗਈਆਂ ਤਾੜੀਆਂ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜੀ ਹੈ।
ਇਹ ਵੀ ਪੜ੍ਹੋ- ਇਟਲੀ ਰਹਿੰਦੇ ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਅੰਮ੍ਰਿਤਸਰ ਤੋਂ ਇਕ ਹੋਰ ਸ਼ਹਿਰ ਲਈ ਸ਼ੁਰੂ ਹੋਈ ਸਿੱਧੀ ਉਡਾਣ
ਸਿੰਘ ਸਾਹਿਬ ਨੇ ਕਿਹਾ ਕੇ ਸਭ ਤੋਂ ਦੁਖਦਾਈ ਗੱਲ ਇਹ ਹੈ ਕਿ ਆਪਣੇ ਆਪ ਨੂੰ ਸਿੱਖਾਂ ਦੇ ਵੱਡੇ ਹਤਾਇਸ਼ੀ ਦੱਸਣ ਵਾਲੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਮੌਜੂਦਗੀ 'ਚ ਇਹ ਸਭ ਕੁਝ ਬੋਲਿਆ ਗਿਆ, ਜਦ ਕਿ ਉਨ੍ਹਾਂ ਦੀ ਇਹ ਜ਼ਿੰਮੇਵਾਰੀ ਬਣਦੀ ਸੀ ਕਿ ਅਜਿਹੇ ਨਫ਼ਰਤ ਭਰੇ ਬਿਆਨ ਦਾ ਉਸੇ ਸਮੇਂ ਵਿਰੋਧ ਕਰਦੇ।
ਇਹ ਵੀ ਪੜ੍ਹੋ- ਅਬੋਹਰ ਵਿਖੇ ਗਰਭਵਤੀ ਔਰਤ ਦੀ ਬੱਸ 'ਚ ਹੋਈ ਡਿਲਿਵਰੀ, ਪਰਮਾਤਮਾ ਦੀ ਕਿਰਪਾ ਨਾਲ ਜੱਚਾ-ਬੱਚਾ ਦੋਵੇਂ ਤੰਦਰੁਸਤ
ਸਿੰਘ ਸਾਹਿਬ ਨੇ ਅੱਗੇ ਇਹ ਵੀ ਕਿਹਾ ਕਿ ਰਾਜਸਥਾਨ ਦੀ ਰੈਲੀ ਦੌਰਾਨ ਸਿੱਖ ਵਿਰੋਧੀ ਬਿਆਨ ਲਈ ਯੂਪੀ ਦੇ ਮੁੱਖ ਮੰਤਰੀ ਸਮੇਤ ਰੈਲੀ ਦੇ ਪ੍ਰਬੰਧਕ 'ਤੇ ਬਿਆਨ ਦੇਣ ਵਾਲਾ ਵਿਅਕਤੀ ਸਿੱਖ ਕੌਮ ਤੋਂ ਤੁਰੰਤ ਮੁਆਫੀ ਮੰਗੇ ਅਤੇ ਨਾਲ ਹੀ ਉੱਚ ਲੀਡਰਸ਼ਿਪ ਨੂੰ ਕਿਹਾ ਕਿ ਬਿਆਨ ਦੇਣ ਵਾਲੇ ਵਿਅਕਤੀ ਨੂੰ ਪਾਰਟੀ ਚੋਂ ਬਰਖ਼ਾਸਤ ਕੀਤਾ ਜਾਵੇ ਤਾਂ ਜੋ ਅਮਨ ਸ਼ਾਂਤੀ ਕਾਇਮ ਰਹੇ।
ਇਹ ਵੀ ਪੜ੍ਹੋ- ਲੰਡਨ ’ਚ 19 ਸਾਲਾ ਪੰਜਾਬੀ ਕੁੜੀ ਦਾ ਕਤਲ, ਚਾਕੂ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
SGPC ਚੋਣਾਂ ਦੀ ਰਜਿਸਟ੍ਰੇਸ਼ਨ ਲਈ ਵੋਟਰਾਂ ਨੇ ਨਹੀਂ ਦਿਖਾਇਆ ਕੋਈ ਉਤਸ਼ਾਹ
NEXT STORY