ਗੁਰਦਾਸਪੁਰ (ਹਰਮਨ)-ਪੰਜਾਬ ਖੇਡ ਮੇਲਾ-2024 ਤਹਿਤ ਅੰਡਰ 14 ਤੋਂ 70 ਸਾਲ ਤੱਕ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਬਲਾਕ ਤੋਂ ਸੂਬਾ ਪੱਧਰ ਤੱਕ ਚੱਲਣ ਵਾਲੇ ਇਸ ਖੇਡ ਮੇਲੇ ਦੀ ਸ਼ੁਰੂਆਤ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ 29 ਅਗਸਤ ਨੂੰ ਕੀਤੀ ਗਈ ਸੀ। ਇਹ ਖੇਡ ਮੇਲਾ ਦੋ ਤੋਂ ਤਿੰਨ ਮਹੀਨੇ ਤੱਕ ਚੱਲੇਗਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਇਸ ਖੇਡ ਮੇਲੇ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸੰਕਰ ਵੱਲੋਂ ਪੰਜਾਬ ਖੇਡ ਮੇਲੇ 2024 ਅਧੀਨ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ ਸੀ ਤੇ ਸਖ਼ਤ ਹਦਾਇਤ ਕੀਤੀ ਗਈ ਸੀ ਕਿ ਖੇਡਾਂ ਵਤਨ ਪੰਜਾਬ ਦੀਆਂ ਸੁਚਾਰੂ ਢੰਗ ਨਾਲ ਕਰਵਾਈਆਂ ਜਾਣ।
ਇਹ ਵੀ ਪੜ੍ਹੋ- ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ 'ਚ ਰੱਖੀ ਪਾਰਟੀ 'ਚ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ
ਬਲਾਕ ਪੱਧਰੀ ਟੂਰਨਾਮੈਂਟ 1 ਸਤੰਬਰ ਤੋਂ 10 ਸਤੰਬਰ ਤੱਕ ਅਤੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 15 ਸਤੰਬਰ ਤੋ 22 ਸਤੰਬਰ ਤੱਕ ਕਰਵਾਏ ਜਾਣਗੇ। ਜ਼ਿਲ੍ਹਾ ਖੇਡ ਮੇਲਿਆਂ ਵਿੱਚ 9 ਉਮਰ ਵਰਗ ਸ਼ਾਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬਲਾਕ, ਸ੍ਰੀ ਹਰਗੋਬਿੰਦਪੁਰ, ਕਾਦੀਆਂ, ਬਟਾਲਾ ਰੂਰਲ, ਬਟਾਲਾ ਅਰਬਨ) ਪੱਧਰੀ ਟੂਰਨਾਮੈਂਟ ਵਿੱਚ ਅਥਲੈਟਿਕਸ, ਕਬੱਡੀ (ਨੈਸਨਲ ਅਤੇ ਸਰਕਲ ਸਟਾਇਲ),ਖੋ-ਖੋ, ਵਾਬੀਬਾਲ (ਸੁਟਿੰਗ ਅਤੇ ਸਮੈਸਿੰਗ),ਫੁੱਟਬਾਲ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਹ ਟੂਰਨਾਂਮੈਂਟ ਖਿਡਾਰੀਆਂ ਨੂੰ ਨਸਸ਼ਆ ਤੋ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਟੂਰਨਾਂਮੈਟ ਬਲਾਕ ਫਤਿਹਗੜ੍ਹ ਚੂੜੀਆ, ਕਲਾਨੌਰ,ਡੇਰਾ ਬਾਬਾ ਨਾਨਕ ਅਤੇ ਕਾਹਨੂੰਵਾਨ ਦੇ ਉਦਘਾਟਨ ਕੀਤੇ ਗਏ ਹਨ ਅਤੇ ਵੱਖ-ਵੱਖ ਮੁੱਖ ਮਹਿਮਾਨਾਂ ਵੱਲੋ ਖਿਡਾਰੀਆਂ ਨੂੰ ਖੇਡਾਂ ਵੱਲ ਉਤਸ਼ਹਿਤ ਕੀਤਾ ਗਿਆ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਗੁਰਦੁਆਰਾ ਸਾਹਿਬ ਦਾ ਡਿੱਗਿਆ ਲੈਂਟਰ, ਕਈ ਸ਼ਰਧਾਲੂਆਂ ਦੇ ਫ਼ਸੇ ਹੋਣ ਦਾ ਖ਼ਦਸ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡਰੋਨ ਰਾਹੀਂ ਮੰਗਵਾਈ ਹੈਰੋਇਨ ਬਰਾਮਦ
NEXT STORY