ਗੁਰਦਾਸਪੁਰ (ਵਿਨੋਦ) : ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ’ਚ ਦੋ ਹਵਾਲਾਤੀ ਗੁੱਟਾਂ ਵਿਚਾਲੇ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਈ ਖ਼ੂਨੀ ਝੜਪ ’ਚ ਚਾਰ ਹਵਾਲਾਤੀ ਜ਼ਖ਼ਮੀ ਹੋ ਗਏ। ਇਸ ਲੜਾਈ ਦੌਰਾਨ ਇਕ ਹਵਾਲਾਤੀ ਦੇ ਸਿਰ ’ਤੇ ਗੰਭੀਰ ਸੱਟ ਲੱਗਣ ਕਾਰਨ ਉਸ ਨੂੰ ਤੁਰੰਤ ਸਿਵਲ ਹਸਪਤਾਲ ਗੁਰਦਾਸਪੁਰ ’ਚ ਦਾਖ਼ਲ ਕਰਵਾਇਆ ਗਿਆ, ਜਦਕਿ ਤਿੰਨ ਹੋਰ ਹਵਾਲਾਤੀਆਂ ਨੂੰ ਮਾਮੂਲੀ ਸੱਟਾਂ ਲੱਗਣ ਕਾਰਨ ਜੇਲ੍ਹ ਦੇ ਅੰਦਰੂਨੀ ਹਸਪਤਾਲ ਵਿੱਚ ਹੀ ਇਲਾਜ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ: 20 ਮਈ ਨੂੰ ਦੁਕਾਨਾਂ ਬੰਦ ਦੇ ਐਲਾਨ ਬਾਰੇ ਆ ਗਿਆ ਨਵਾਂ ਫੈਸਲਾ
ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਗੁਰਦਾਸਪੁਰ ’ਚ ਬੰਦ ਬਟਾਲਾ ਨਾਲ ਸਬੰਧਤ ਦੋ ਗੁੱਟਾਂ ਵਿਚਾਲੇ ਕਿਸੇ ਪੁਰਾਣੀ ਗੱਲ ਨੂੰ ਲੈ ਕੇ ਤਕਰਾਰ ਹੋ ਗਈ, ਜੋ ਦੇਖਦਿਆਂ ਹੀ ਦੇਖਦਿਆਂ ਹਿੰਸਕ ਰੂਪ ਧਾਰਨ ਕਰ ਗਈ। ਜਦੋਂ ਜੇਲ੍ਹ ਪ੍ਰਸ਼ਾਸਨ ਅਤੇ ਪੁਲਸ ਨੂੰ ਇਸ ਘਟਨਾ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਦਖ਼ਲ ਦੇ ਕੇ ਸਥਿਤੀ ’ਤੇ ਕਾਬੂ ਪਾਇਆ ਅਤੇ ਹਵਾਲਾਤੀਆਂ ਨੂੰ ਇਕ-ਦੂਜੇ ਤੋਂ ਵੱਖ ਕੀਤਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5 ਕਰੋੜ ਦਾ ਗਾਂਜਾ ਜ਼ਬਤ
ਸਿਵਲ ਹਸਪਤਾਲ ’ਚ ਡਿਊਟੀ ’ਤੇ ਤਾਇਨਾਤ ਡਾਕਟਰ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਇਕ ਹਵਾਲਾਤੀ ਨੂੰ ਜ਼ਖ਼ਮੀ ਹਾਲਤ ਵਿੱਚ ਲਿਆਂਦਾ ਗਿਆ ਹੈ, ਜਿਸ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਫਿਲਹਾਲ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲਸ ਵੱਲੋਂ ਇਸ ਮਾਮਲੇ ਵਿੱਚ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ- SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਅੰਮ੍ਰਿਤਸਰ ’ਚ ਦੇਰ ਰਾਤ ਚੱਲੀ ਹਨ੍ਹੇਰੀ, ਟੁੱਟੀਆਂ ਦਰੱਖਤਾਂ ਦੀਆਂ ਟਾਹਣੀਆਂ ਤੇ ਬਿਜਲੀ ਸਪਲਾਈ ਪ੍ਰਭਾਵਿਤ
NEXT STORY