ਅੰਮ੍ਰਿਤਸਰ: ਵੇਰਕਾ ਇਲਾਕੇ 'ਚ ਬਲਿੰਕਿਟ ਕੰਪਨੀ 'ਚ ਕੰਮ ਕਰਦੇ ਦੋ ਨੌਜਵਾਨਾਂ ਵਿਚਕਾਰ ਮਾਮੂਲੀ ਗੱਲ ਨੂੰ ਲੈ ਕੇ ਹੋਈ ਲੜਾਈ ਖੂਨੀ ਝੜਪ 'ਚ ਬਦਲ ਗਈ। ਇੱਕ ਨੌਜਵਾਨ ਨੇ ਦੂਜੇ 'ਤੇ ਕੜੇ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੇ ਸਿਰ ਅਤੇ ਅੱਖ 'ਤੇ ਗੰਭੀਰ ਸੱਟਾਂ ਲੱਗੀਆਂ ਹਨ। ਜ਼ਖਮੀ ਨੌਜਵਾਨ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼ : 10 ਪਿਸਤੌਲਾਂ ਸਮੇਤ 2 ਮੁਲਜ਼ਮ ਗ੍ਰਿਫਤਾਰ
ਪੀੜਤ ਦੇ ਭਰਾ ਰਾਜਿੰਦਰ ਸਿੰਘ ਨੇ ਦੱਸਿਆ ਕਿ ਦੋਵੇਂ ਬਲਿੰਕਿਟ 'ਚ ਕੰਮ ਕਰਦੇ ਹਨ। ਕੰਮ ਦੌਰਾਨ ਪਿਤਾ ਬਾਰੇ ਕੀਤੇ ਗਏ ਮਜ਼ਾਕ ਨੂੰ ਲੈ ਕੇ ਦੋਵਾਂ 'ਚ ਬਹਿਸ ਹੋ ਗਈ, ਜੋ ਬਾਅਦ 'ਚ ਹੱਥੋਪਾਈ ਤੱਕ ਪਹੁੰਚ ਗਈ। ਮਾਮਲਾ ਪੁਲਸ ਤੱਕ ਪਹੁੰਚਣ 'ਤੇ ਦੋਵਾਂ ਧਿਰਾਂ ਨੂੰ ਥਾਣੇ ਬੁਲਾਇਆ ਗਿਆ। ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਥਾਣੇ 'ਚ ਫਿਰ ਤੋਂ ਦੋਵੇਂ ਧਿਰਾਂ ਆਹਮੋ-ਸਾਹਮਣੇ ਆ ਗਈਆਂ ਅਤੇ ਪੁਲਸ ਨੇ ਉਨ੍ਹਾਂ 'ਤੇ ਸਮਝੌਤੇ ਦਾ ਦਬਾਅ ਪਾਇਆ। ਪਰਿਵਾਰ ਦਾ ਇਹ ਵੀ ਇਲਜ਼ਾਮ ਹੈ ਕਿ ਦੂਜੀ ਧਿਰ ਦੇ ਲੋਕਾਂ ਨੂੰ ਛੱਡ ਦਿੱਤਾ ਗਿਆ, ਜਦਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
ਦੂਜੇ ਪਾਸੇ ਪੁਲਸ ਅਧਿਕਾਰੀ ਨੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਪੁਲਸ ਨੇ ਕਿਹਾ ਕਿ ਦੋਵਾਂ ਧਿਰਾਂ ਦੇ ਬਿਆਨ ਲਏ ਜਾ ਰਹੇ ਹਨ। ਐਮਐਲਸੀ ਵਿੱਚ ਸਾਹਮਣੇ ਆਏ ਤੱਥਾਂ ਅਤੇ ਜਾਂਚ ਦੇ ਆਧਾਰ 'ਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ-ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ ਥਾਲੀ 'ਚ ! ਸਾਹਮਣੇ ਆਈ ਚਿੰਤਾਜਨਕ ਰਿਪੋਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼ : 10 ਪਿਸਤੌਲਾਂ ਸਮੇਤ 2 ਮੁਲਜ਼ਮ ਗ੍ਰਿਫਤਾਰ
NEXT STORY