ਪਠਾਨਕੋਟ (ਹਰਜਿੰਦਰ ਗੋਰਾਇਆ)- ਦੀਵਾਲੀ ਦੇ ਤਿਉਹਾਰ ਦੌਰਾਨ ਪਟਾਕੇ ਚਲਾਉਣ ਨੂੰ ਲੈ ਕੇ ਪਠਾਨਕੋਟ ਦੇ ਸ਼ਾਹਪੁਰ ਕੰਢੀ ਵਿੱਚ ਦੋ ਗੁਆਂਢੀ ਅਤੇ ਰਿਸ਼ਤੇਦਾਰ ਪਰਿਵਾਰਾਂ ਵਿਚਕਾਰ ਜ਼ਬਰਦਸਤ ਝਗੜਾ ਹੋ ਗਿਆ। ਮਾਮਲਾ ਇੰਨਾ ਵਧ ਗਿਆ ਕਿ ਦੋਵਾਂ ਧਿਰਾਂ ਵਿਚਕਾਰ ਹੱਥੋਪਾਈ ਹੋਣ ਦੇ ਨਾਲ-ਨਾਲ ਕੁਹਾੜੀਆਂ, ਪੱਥਰਾਂ ਅਤੇ ਇੱਟਾਂ ਨਾਲ ਹਮਲੇ ਕਰਨ ਦੇ ਦੋਸ਼ ਲੱਗੇ ਹਨ। ਦੋਵਾਂ ਧਿਰਾਂ ਨੇ ਇੱਕ-ਦੂਜੇ ’ਤੇ ਹਵਾਈ ਫਾਇਰਿੰਗ ਕਰਨ ਦੇ ਵੀ ਦੋਸ਼ ਲਗਾਏ ਹਨ। ਇਸ ਝੜਪ ਵਿੱਚ ਕਈ ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ-ਤਰਖਾਣ ਮਾਜਰਾ ਨੇ ਜਾਰੀ ਕਰ'ਤੀ ਵੀਡੀਓ, ਦਿੱਤੀ ਵੱਡੀ ਚਿਤਾਵਨੀ
ਮਿਲੀ ਜਾਣਕਾਰੀ ਅਨੁਸਾਰ ਪਹਿਲੀ ਧਿਰ ਦੀ ਔਰਤ ਨੈਂਸੀ ਨੇ ਦੱਸਿਆ ਕਿ ਸੋਮਵਾਰ ਰਾਤ ਨੂੰ ਉਸ ਦਾ ਪਰਿਵਾਰ ਅਤੇ ਬੱਚੇ ਘਰ ਦੀ ਛੱਤ ’ਤੇ ਪਟਾਕੇ ਚਲਾ ਰਹੇ ਸਨ। ਇਸੇ ਦੌਰਾਨ ਗੁਆਂਢ ਦੇ ਕੁਝ ਨੌਜਵਾਨ ਉਨ੍ਹਾਂ ਦੇ ਮੁੱਖ ਗੇਟ ਕੋਲ ਆ ਕੇ ਜ਼ੋਰਦਾਰ ਪਟਾਕੇ ਅਤੇ ਬੰਬ ਚਲਾਉਣ ਲੱਗੇ। ਉਸ ਨੇ ਦੱਸਿਆ ਕਿ ਘਰ ਵਿੱਚ ਇੱਕ ਬਜ਼ੁਰਗ ਔਰਤ ਬਿਮਾਰ ਹੋਣ ਕਾਰਨ ਉਨ੍ਹਾਂ ਨੇ ਨੌਜਵਾਨਾਂ ਨੂੰ ਗੇਟ ਨੇੜੇ ਪਟਾਕੇ ਚਲਾਉਣ ਤੋਂ ਰੋਕਿਆ। ਦੋਸ਼ ਹੈ ਕਿ ਇਸ ਗੱਲ ਨੂੰ ਲੈ ਕੇ ਸੋਨੂੰ, ਛੋਟੂ, ਕਾਲੂ, ਮਨੀ, ਮਿੰਟੂ ਸਮੇਤ ਹੋਰ ਵਿਅਕਤੀ ਹਥਿਆਰਾਂ ਨਾਲ ਲੈਸ ਹੋ ਕੇ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਗਏ ਅਤੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕੀਤੀ। ਨੈਂਸੀ ਨੇ ਦੋਸ਼ ਲਗਾਇਆ ਕਿ ਕਾਲੂ ਨੇ ਹਵਾ ਵਿੱਚ ਗੋਲੀ ਚਲਾ ਕੇ ਦਹਿਸ਼ਤ ਫੈਲਾਈ ਅਤੇ ਘਰ ’ਤੇ ਇੱਟਾਂ ਤੇ ਪੱਥਰ ਸੁੱਟੇ, ਜਿਸ ਕਾਰਨ ਮੁੱਖ ਗੇਟ ਅਤੇ ਟਾਈਲਾਂ ਦਾ ਨੁਕਸਾਨ ਹੋਇਆ।
ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ, RPG ਤੇ ਪਿਸਤੌਲਾਂ ਸਣੇ ਫੜੇ ਗਏ 7 ਮੁਲਜ਼ਮ, ਨਸ਼ੇ ਦੀ ਖੇਪ ਵੀ ਬਰਾਮਦ
ਦੂਜੇ ਪਾਸੇ ਦੂਜੀ ਧਿਰ ਦੇ ਗੁਲਿੰਦਰ ਕੁਮਾਰ ਅਤੇ ਅਮਨ ਨੇ ਪਹਿਲੀ ਧਿਰ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਹ ਆਪਣੇ ਘਰ ਦੇ ਨੇੜੇ ਸ਼ਾਂਤੀਪੂਰਵਕ ਪਟਾਕੇ ਚਲਾ ਰਹੇ ਸਨ। ਇਸ ਦੌਰਾਨ ਦੂਜੀ ਧਿਰ ਦੇ ਲੋਕਾਂ ਨੇ ਆ ਕੇ ਬਿਨਾਂ ਵਜ੍ਹਾ ਝਗੜਾ ਸ਼ੁਰੂ ਕਰ ਦਿੱਤਾ। ਗੁਲਿੰਦਰ ਕੁਮਾਰ ਨੇ ਦੋਸ਼ ਲਗਾਇਆ ਕਿ ਨਿਕਸਨ ਅਤੇ ਉਸ ਦੇ ਸਾਥੀਆਂ ਨੇ ਉਸ ’ਤੇ ਛੈਣੀ ਨਾਲ ਹਮਲਾ ਕੀਤਾ, ਜਿਸ ਕਾਰਨ ਉਸ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ। ਇਸ ਹਮਲੇ ਵਿੱਚ ਉਸ ਦਾ ਭਤੀਜਾ ਅਤੇ ਹੋਰ ਪਰਿਵਾਰਕ ਮੈਂਬਰ ਵੀ ਜ਼ਖਮੀ ਹੋ ਗਏ। ਅਮਨ ਅਨੁਸਾਰ ਜਦੋਂ ਉਸ ਨੇ ਆਪਣੇ ਚਾਚੇ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨਾਲ ਵੀ ਕੁੱਟਮਾਰ ਕੀਤੀ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ ਦੀ ਭੰਨਤੋੜ ਕੀਤੀ ਅਤੇ ਛੱਤ ਤੋਂ ਪੱਥਰਬਾਜ਼ੀ ਕਰਨ ਦੇ ਨਾਲ ਹਵਾਈ ਫਾਇਰਿੰਗ ਵੀ ਕੀਤੀ।
ਇਸ ਘਟਨਾ ਸਬੰਧੀ ਸਥਾਨਕ ਕੌਂਸਲਰ ਦਿਲਬਾਗ ਮਸੀਹ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਦੋਵੇਂ ਪਰਿਵਾਰ ਆਪਸ ਵਿੱਚ ਰਿਸ਼ਤੇਦਾਰ ਹਨ ਅਤੇ ਲੰਬੇ ਸਮੇਂ ਤੋਂ ਇੱਕ-ਦੂਜੇ ਨੂੰ ਜਾਣਦੇ ਹਨ। ਦੀਵਾਲੀ ਵਰਗੇ ਤਿਉਹਾਰ ਮੌਕੇ ਅਜਿਹੀ ਹਿੰਸਕ ਘਟਨਾ ਵਾਪਰਨਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਵਾਂ ਧਿਰਾਂ ਦੀਆਂ ਸ਼ਿਕਾਇਤਾਂ ਦੀ ਬਿਨਾਂ ਕਿਸੇ ਦਬਾਅ ਦੇ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾਵੇ।
ਫਿਲਹਾਲ ਦੋਵੇਂ ਧਿਰਾਂ ਵੱਲੋਂ ਇੱਕ-ਦੂਜੇ ਖ਼ਿਲਾਫ਼ ਗੰਭੀਰ ਦੋਸ਼ ਲਗਾਏ ਗਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੀ ਅਸਲ ਸੱਚਾਈ ਪੁਲਿਸ ਜਾਂਚ, ਜ਼ਖਮੀਆਂ ਦੀਆਂ ਮੈਡੀਕਲ ਰਿਪੋਰਟਾਂ ਅਤੇ ਸੀਸੀਟੀਵੀ ਫੁਟੇਜ ਸਾਹਮਣੇ ਆਉਣ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗੀ।
ਇਹ ਵੀ ਪੜ੍ਹੋ-ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ 'ਤੇ 12 ਨਵੰਬਰ ਨੂੰ ਹੋਵੇਗੀ ਸੁਣਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਟਾਕੇ ਦੀ ਚਿੰਗਾਰੀ ਨਾਲ 15 ਕਿੱਲਿਆਂ ਦੀ ਪਰਾਲੀ ਸੜ ਕੇ ਸੁਆਹ, ਫਾਇਰ ਟੀਮ ਨੇ ਮੌਕੇ ’ਤੇ ਪਹੁੰਚ ਪਾਇਆ ਕਾਬੂ
NEXT STORY