ਪਠਾਨਕੋਟ (ਸ਼ਾਰਦਾ)- ਪਠਾਨਕੋਟ ਦੇ ਵਾਰਡ ਨੰਬਰ 25 ਅਧੀਨ ਢਾਂਗੂ ਇਲਾਕੇ ਵਿਚ ਐਤਵਾਰ ਸਵੇਰੇ ਚੋਣ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਈ ਝੜਪ ਕਾਰਨ ਇਲਾਕੇ ਵਿਚ ਸਨਸਨੀ ਫੈਲ ਗਈ। ਦੋਵਾਂ ਧਿਰਾਂ ਨੇ ਇਕ-ਦੂਜੇ ’ਤੇ ਹਮਲਾ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ। ਘਟਨਾ ਵਿਚ ਦੋਵਾਂ ਧਿਰਾਂ ਦੇ ਕਈ ਵਿਅਕਤੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ। ਇਸ ਦੇ ਨਾਲ ਹੀ ਦੋਵਾਂ ਧਿਰਾਂ ਨੇ ਥਾਣਾ ਡਵੀਜ਼ਨ ਨੰਬਰ-2 ਵਿਚ ਸ਼ਿਕਾਇਤ ਦੇ ਕੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਮਜੀਠਾ ਥਾਣੇ 'ਚ ਹੰਗਾਮੇ ਮਗਰੋਂ ਮਜੀਠੀਆ ਦੇ ਘਰ ਪਹੁੰਚੀ ਪੁਲਸ, ਕਈਆਂ 'ਤੇ ਮਾਮਲਾ ਦਰਜ
ਧਿਰ ਦੀ ਮਨੀਸ਼ਾ ਨੇ ਦੋਸ਼ ਲਗਾਇਆ ਕਿ ਐਤਵਾਰ ਸਵੇਰੇ ਉਸ ਦੇ ਪੁੱਤਰ ਘਰ ਵਿਚ ਸੁੱਤੇ ਹੋਏ ਸਨ। ਇਸ ਦੌਰਾਨ ਵਿਰੋਧੀ ਧਿਰ ਦੇ ਕੁਝ ਨੌਜਵਾਨ ਉਨ੍ਹਾਂ ਦੇ ਘਰ ਪਹੁੰਚੇ ਅਤੇ ਬਿਨਾਂ ਕਿਸੇ ਉਕਸਾਵੇ ਦੇ ਹਮਲਾ ਕਰ ਦਿੱਤਾ। ਉਸ ਨੇ ਦੱਸਿਆ ਕਿ ਹਮਲਾਵਰਾਂ ਨੇ ਉਸ ਦੇ ਪੁੱਤਰਾਂ ਅਤੇ ਪਤੀ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਹ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ। ਮਨੀਸ਼ਾ ਨੇ ਕਿਹਾ ਕਿ ਇਹ ਹਮਲਾ ਪੁਰਾਣੀ ਚੋਣੀ ਰੰਜਿਸ਼ ਕਾਰਨ ਕੀਤਾ ਗਿਆ ਹੈ। ਉੱਧਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਵੀ ਵਿਰੋਧੀ ਧਿਰ ਵੱਲੋਂ ਉਸ ’ਤੇ ਹਮਲਾ ਕੀਤਾ ਗਿਆ ਸੀ। ਉਸ ਨੇ ਦੋਸ਼ ਲਗਾਇਆ ਕਿ ਐਤਵਾਰ ਸਵੇਰੇ ਕਰੀਬ 8 ਵਜੇ ਕੁਝ ਵਿਅਕਤੀ ਹਥਿਆਰਾਂ ਸਮੇਤ ਉਨ੍ਹਾਂ ਦੇ ਇਲਾਕੇ ਵਿਚ ਪਹੁੰਚੇ ਅਤੇ ਉਸ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਇਆ। ਰਾਕੇਸ਼ ਨੇ ਕਿਹਾ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਦੂਜੇ ਪਾਸੇ ਸਥਾਨਕ ਕਰਿਆਣਾ ਦੁਕਾਨਦਾਰ ਕੋਮਲ ਕ੍ਰਿਸ਼ਨ ਕਾਲਾ ਨੇ ਦੱਸਿਆ ਕਿ ਸਵੇਰੇ ਉਸ ਨੂੰ ਦੂਜੀ ਧਿਰ ਵੱਲੋਂ ਫੋਨ ਆਇਆ ਅਤੇ ਉਸ ’ਤੇ ਗਾਲੀ-ਗਲੋਚ ਕਰਨ ਦੇ ਦੋਸ਼ ਲਗਾਏ ਗਏ। ਉਸ ਨੇ ਕਿਹਾ ਕਿ ਉਸ ਨੇ ਅਜਿਹੀ ਕਿਸੇ ਵੀ ਗੱਲ ਤੋਂ ਇਨਕਾਰ ਕੀਤਾ, ਜਿਸ ਤੋਂ ਬਾਅਦ ਉਹ ਆਪਣੀ ਦੁਕਾਨ ਖੋਲ੍ਹਣ ਲਈ ਚਲਾ ਗਿਆ। ਕੁਝ ਸਮੇਂ ਬਾਅਦ ਦੋ ਨੌਜਵਾਨ ਉੱਥੇ ਪਹੁੰਚੇ ਅਤੇ ਉਸ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਨੂੰ ਸੱਟਾਂ ਲੱਗੀਆਂ।
ਇਹ ਵੀ ਪੜ੍ਹੋ- ਅੰਮ੍ਰਿਤਸਰ: 12ਵੀਂ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਪ੍ਰਿੰਸੀਪਲ 'ਤੇ...
ਉੱਧਰ ਦੂਜੀ ਧਿਰ ਦੀ ਮਮਤਾ ਸ਼ਰਮਾ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਸ ਦੇ ਪੁੱਤਰ ਨੂੰ ਪਹਿਲਾਂ ਦੂਜੀ ਧਿਰ ਦੇ ਲੋਕਾਂ ਵੱਲੋਂ ਗਾਲ੍ਹਾਂ ਕੱਢੀਆਂ ਗਈਆਂ ਅਤੇ ਚੋਣਾਂ ਵਿਚ ਹਾਰ ਨੂੰ ਲੈ ਕੇ ਤਾਅਨੇ ਮਾਰੇ ਗਏ। ਉਸ ਨੇ ਦੱਸਿਆ ਕਿ ਉਸ ਦਾ ਪੁੱਤਰ ਸਿਰਫ਼ ਇਹ ਪੁੱਛਣ ਗਿਆ ਸੀ ਕਿ ਉਸ ਨੂੰ ਵਾਰ-ਵਾਰ ਬੇਇੱਜ਼ਤ ਕਿਉਂ ਕੀਤਾ ਜਾ ਰਿਹਾ ਹੈ, ਪਰ ਉੱਥੇ ਉਸ ਨਾਲ ਕੁੱਟਮਾਰ ਕੀਤੀ ਗਈ ਅਤੇ ਉਹ ਵੀ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ: 40 ਸਰਹੱਦੀ ਪਿੰਡਾਂ 'ਤੇ ਮੁੜ ਹੜ੍ਹਾਂ ਦਾ ਖ਼ਤਰਾ, ਰਾਵੀ ਦੇ ਧੁੱਸੀ ਬੰਨ੍ਹ ਦਾ ਕੰਮ ਅਧੂਰਾ
ਘਟਨਾ ਤੋਂ ਬਾਅਦ ਦੋਵੇਂ ਧਿਰਾਂ ਸਿਵਲ ਹਸਪਤਾਲ ਪਹੁੰਚੀਆਂ, ਜਿੱਥੇ ਉਨ੍ਹਾਂ ਦਾ ਮੈਡੀਕਲ ਕਰਵਾਇਆ ਗਿਆ। ਇਸ ਤੋਂ ਬਾਅਦ ਦੋਵਾਂ ਨੇ ਥਾਣਾ ਡਿਵੀਜ਼ਨ ਨੰਬਰ-2 ਵਿਚ ਵੱਖ-ਵੱਖ ਸ਼ਿਕਾਇਤਾਂ ਦਰਜ ਕਰਵਾਈਆਂ। ਪੁਲਸ ਨੇ ਸ਼ਿਕਾਇਤਾਂ ਪ੍ਰਾਪਤ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੈਡੀਕਲ ਰਿਪੋਰਟ ਅਤੇ ਦੋਵਾਂ ਧਿਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਲਾਕੇ ਵਿਚ ਹਾਲਾਤ ਇਸ ਵੇਲੇ ਸ਼ਾਂਤਮਈ ਦੱਸੇ ਜਾ ਰਹੇ ਹਨ, ਪਰ ਪੁਲਸ ਪੂਰੇ ਮਾਮਲੇ ’ਤੇ ਨਜ਼ਰ ਰੱਖ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਮਜੀਠਾ ਥਾਣੇ 'ਚ ਹੰਗਾਮੇ ਮਗਰੋਂ ਮਜੀਠੀਆ ਦੇ ਘਰ ਪਹੁੰਚੀ ਪੁਲਸ, ਕਈਆਂ 'ਤੇ ਮਾਮਲਾ ਦਰਜ
NEXT STORY