ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ) : ਪਹਾੜੀ ਇਲਾਕੇ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜਿੱਥੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ, ਉੱਥੇ ਹੀ ਜੇਕਰ ਰਾਵੀ ਦਰਿਆ ਦੀ ਗੱਲ ਕੀਤੀ ਜਾਵੇ ਤਾਂ ਰਾਵੀ ਦਰਿਆ ਵਿੱਚ ਵੀ ਬਾਅਦ ਦੁਪਹਿਰ ਅਚਾਨਕ ਪਾਣੀ ਦਾ ਪੱਧਰ ਵੱਧ ਗਿਆ ਜਿਸ ਕਾਰਨ ਮੌਕੇ 'ਤੇ ਹੀ ਕਿਸ਼ਤੀ ਦੀ ਸੇਵਾ ਵੀ ਬੰਦ ਕਰਨੀ ਪਈ। ਜਾਣਕਾਰੀ ਅਨੁਸਾਰ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧਣ ਕਾਰਨ ਮਕੌੜਾ ਪੱਤਣ ’ਤੇ ਚੱਲਣ ਵਾਲੀ ਕਿਸ਼ਤੀ ਸੇਵਾ ਨੂੰ ਸੁਰੱਖਿਆ ਦੇ ਮੱਦੇਨਜ਼ਰ ਬੰਦ ਕਰ ਦਿੱਤਾ ਗਿਆ ਹੈ। ਕਿਸ਼ਤੀ ਸੇਵਾ ਬੰਦ ਹੋਣ ਕਾਰਨ ਰਾਵੀ ਦਰਿਆ ਦੇ ਪਾਰਲੇ ਪਾਸੇ ਵੱਸਦੇ ਅੱਧੀ ਦਰਜਨ ਦੇ ਕਰੀਬ ਪਿੰਡਾਂ ਦੇ ਲੋਕਾਂ ਲਈ ਆਉਣ-ਜਾਣ ਦੀ ਸਮੱਸਿਆ ਗੰਭੀਰ ਬਣ ਗਈ ਹੈ।
ਇਹ ਵੀ ਪੜ੍ਹੋ : ਕੁੜੀ ਦੇ ਅਚਾਨਕ ਹੋਣ ਲੱਗੀ ਢਿੱਡ ਪੀੜ, ਚੈੱਕਅਪ ਕਰਵਾਉਣ ਗਏ ਮਾਪਿਆਂ ਦੇ ਉੱਡੇ ਹੋਸ਼
ਸਥਾਨਕ ਲੋਕਾਂ ਨੇ ਦੱਸਿਆ ਕਿ ਰਾਵੀ ਦਰਿਆ ਪਾਰ ਕਰਕੇ ਉਹ ਰੋਜ਼ਾਨਾ ਆਪਣੇ ਕੰਮਕਾਜ, ਬੱਚਿਆਂ ਦੀ ਪੜ੍ਹਾਈ, ਇਲਾਜ ਅਤੇ ਹੋਰ ਜ਼ਰੂਰੀ ਕੰਮਾਂ ਲਈ ਮਕੌੜਾ ਪੱਤਣ ਵੱਲ ਆਉਂਦੇ-ਜਾਂਦੇ ਹਨ। ਪਰ ਪਾਣੀ ਦਾ ਪੱਧਰ ਵਧਣ ਅਤੇ ਕਿਸ਼ਤੀ ਸੇਵਾ ਬੰਦ ਹੋਣ ਕਾਰਨ ਉਨ੍ਹਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਮੁਤਾਬਕ ਕਈ ਵਾਰ ਜ਼ਰੂਰੀ ਕੰਮ ਲਈ ਲੰਮਾ ਰਸਤਾ ਤੈਅ ਕਰਕੇ ਦੂਜੇ ਪਾਸੇ ਜਾਣਾ ਪੈਂਦਾ ਹੈ, ਜਿਸ ਨਾਲ ਸਮਾਂ ਅਤੇ ਪੈਸਾ ਦੋਵੇਂ ਵੱਧ ਖਰਚ ਹੁੰਦੇ ਹਨ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਥਿਤੀ ’ਤੇ ਲਗਾਤਾਰ ਨਿਗਰਾਨੀ ਰੱਖਦਿਆਂ ਲੋਕਾਂ ਦੀ ਆਵਾਜਾਈ ਲਈ ਜਲਦ ਤੋਂ ਜਲਦ ਢੁੱਕਵੇਂ ਪ੍ਰਬੰਧ ਕੀਤੇ ਜਾਣ। ਲੋਕਾਂ ਨੇ ਕਿਹਾ ਕਿ ਜਦੋਂ ਤੱਕ ਪਾਣੀ ਦਾ ਪੱਧਰ ਸੁਰੱਖਿਅਤ ਨਹੀਂ ਹੁੰਦਾ, ਉਦੋਂ ਤੱਕ ਉਨ੍ਹਾਂ ਦੀ ਸਮੱਸਿਆ ਦਾ ਕੋਈ ਬਦਲਵਾਂ ਹੱਲ ਮੁਹੱਈਆ ਕਰਵਾਇਆ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਸੁਨਿਆਰੇ ਤੋਂ ਯਮੁਨਾਨਗਰ ’ਚ ਲੁੱਟਿਆ 3 ਕਰੋੜ ਦਾ ਸੋਨਾ
NEXT STORY