ਬਟਾਲਾ (ਗੁਰਪ੍ਰੀਤ)- ਬਟਾਲਾ ਦੇ ਗਾਂਧੀ ਕੈਂਪ ਇਲਾਕੇ ਵਿਚ ਭੇਦਭਰੇ ਹਾਲਾਤ 'ਚ ਇਕ ਨੌਜਵਾਨ ਦੀ ਲਾਸ਼ ਮਿਲਣ ਕਾਰਨ ਇਲਾਕੇ 'ਚ ਸਨਸਨੀ ਫੈਲ ਗਈ। ਜਾਣਕਾਰੀ ਮੁਤਾਬਕ ਪਹਿਲਾਂ ਵੀ ਇਸ ਇਲਾਕੇ 'ਚ ਲਾਸ਼ਾਂ ਮਿਲ ਚੁੱਕੀਆਂ ਹਨ। ਇਹ ਇਲਾਕਾ ਨਸ਼ੇ ਦੀ ਵਿਕਰੀ ਲਈ ਬੇਹੱਦ ਬਦਨਾਮ ਹੋ ਚੁੱਕਿਆ ਹੈ। ਪੁਲਸ ਦੀ ਲਗਾਤਾਰ ਸਰਗਰਮੀ ਅਤੇ ਰੇਡਾਂ ਦੇ ਬਾਵਜੂਦ ਲੋਕਾਂ ਦਾ ਦੋਸ਼ ਹੈ ਕਿ ਇਲਾਕੇ ਵਿਚ ਅਜੇ ਵੀ ਨਸ਼ਾ ਵਿਕਦਾ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਮੁੰਡੇ ਦਾ ਕਤਲ
ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਵੀ ਅਕਸਰ ਇੱਥੇ ਦੇਖਿਆ ਜਾਂਦਾ ਸੀ ਅਤੇ ਨਸ਼ੇ ਦਾ ਆਦੀ ਸੀ। ਉੱਥੇ ਹੀ ਮੌਕੇ 'ਤੇ ਪਹੁੰਚੀ ਪੁਲਸ ਥਾਣਾ ਸਿਵਲ ਲਾਈਨ ਦੇ ਏ. ਐੱਸ. ਆਈ. ਸੁਖਰਾਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰ ਨਾਲ ਉਨ੍ਹਾਂ ਦੀ ਗੱਲ ਹੋਈ ਹੈ ਤੇ ਉਨ੍ਹਾਂ ਨੇ ਦੱਸਿਆ ਹੈ ਕਿ ਮ੍ਰਿਤਕ ਨੌਜਵਾਨ ਇਨਫੈਕਸ਼ਨ ਕਾਰਨ ਹਸਪਤਾਲ ਵਿੱਚ ਦਾਖਲ ਸੀ ਅਤੇ ਉਸਨੂੰ ਅੰਮ੍ਰਿਤਸਰ ਭੇਜਿਆ ਗਿਆ ਸੀ। ਪੁਲਸ ਅਧਿਕਾਰੀ ਨੇ ਕਿਹਾ ਕਿ ਹੋ ਸਕਦਾ ਹੈ ਨਸ਼ਾ ਕਰਦਾ ਹੋਵੇ ਪਰ ਫਿਲਹਾਲ ਅਜਿਹੇ ਕੋਈ ਸਬੂਤ ਨਹੀਂ ਮਿਲੇ ਹਨ ਕਿ ਉਸ ਦੀ ਮੌਤ ਨਸ਼ੇ ਨਾਲ ਹੋਈ ਜਾਂ ਫਿਰ ਕਿਵੇਂ।
ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਤੇਜ਼ ਹਨ੍ਹੇਰੀ ਨਾਲ ਪਵੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਹਿਰਾਮਪੁਰ ਰੋਡ ਨੇੜੇ ਮੋਟਰਸਾਈਕਲ ਤੇ ਕਾਰ ਦੀ ਭਿਆਨਕ ਟੱਕਰ
NEXT STORY