ਕਾਦੀਆਂ (ਜ਼ੀਸ਼ਾਨ) : ਕਾਦੀਆਂ ਸ਼ਹਿਰ ’ਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਪੁਲਸ ਥਾਣਾ ਕਾਦੀਆਂ ਦੇ ਬਿਲਕੁਲ ਨਜ਼ਦੀਕ ਇਕ ਨੌਜਵਾਨ ਦੀ ਭੇਦਭਰੀ ਹਾਲਤ ’ਚ ਲਾਸ਼ ਮਿਲੀ। ਇਸ ਘਟਨਾ ਕਾਰਨ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਗੁਰਦੀਪ ਸਿੰਘ ਵਾਸੀ ਪਿੰਡ ਮਾਲੀਆ ਵਜੋਂ ਹੋਈ ਹੈ। ਸਵੇਰੇ ਜਦੋਂ ਲੋਕ ਆਪਣੇ ਕੰਮਾਂ ਲਈ ਨਿਕਲੇ ਤਾਂ ਉਨ੍ਹਾਂ ਨੇ ਥਾਣਾ ਕਾਦੀਆਂ ਨੇੜੇ ਐਕਸਿਸ ਬੈਂਕ ਦੇ ਕੋਲ ਇਕ ਨੌਜਵਾਨ ਦੀ ਲਾਸ਼ ਪਈ ਦੇਖੀ, ਜਿਸ ਬਾਰੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਇਲਾਕੇ ਨੂੰ ਘੇਰੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਮੌਕੇ ਤੋਂ ਜ਼ਰੂਰੀ ਸਬੂਤ ਇਕੱਠੇ ਕੀਤੇ ਗਏ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮੌਤ ਦੇ ਅਸਲ ਕਾਰਨਾਂ ਦਾ ਅਜੇ ਤੱਕ ਸਪਸ਼ਟ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਥਿਤੀ ਸਾਫ਼ ਹੋਵੇਗੀ। ਦੂਜੇ ਪਾਸੇ ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਘਟਨਾ ਦੀ ਗਹਿਰਾਈ ਨਾਲ ਜਾਂਚ ਕੀਤੀ ਜਾਵੇ ਅਤੇ ਸ਼ਹਿਰ ’ਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣ। ਫਿਲਹਾਲ ਪੁਲਸ ਮਾਮਲੇ ਦੀ ਪੜਤਾਲ ਕਰ ਰਹੀ ਹੈ।
ਇਹ ਵੀ ਪੜ੍ਹੋ- ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ ਕਾਰਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
NEXT STORY