ਤਰਨ ਤਾਰਨ: ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਕਸਬਾ ਖਡੂਰ ਸਾਹਿਬ 'ਚੋਂ ਭੇਤਭਰੇ ਹਾਲਾਤ 'ਚ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਕਰਮਜੀਤ ਸਿੰਘ ਵਜੋਂ ਹੋਈ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮ੍ਰਿਤਕ ਦੇ ਪਿਤਾ ਸਕੱਤਰ ਸਿੰਘ ਵਾਸੀ ਪਿੰਡ ਨਾਗੋਕੇ ਨੇ ਦੱਸਿਆ ਕਿ ਉਸ ਦੇ ਮੁੰਡੇ ਕਰਮਜੀਤ ਸਿੰਘ ਨੂੰ ਕੁਝ ਲੋਕਾਂ ਵੱਲੋਂ ਘਰੋਂ ਫੋਨ ਕਰਕੇ ਬੁਲਾਇਆ ਗਿਆ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਭਿਆਨਕ ਬਣੇ ਹਾਲਾਤ, 2 ਬੱਸਾਂ ਨੂੰ ਲੱਗ ਗਈ ਅੱਗ
ਇਸ ਤੋਂ ਬਾਅਦ ਉਸ ਦੀ ਲਾਸ਼ ਖਡੂਰ ਸਾਹਿਬ ਤੋਂ ਭੇਤਭਰੇ ਹਾਲਾਤ 'ਚ ਬਰਾਮਦ ਹੋਈ। ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ 'ਚ ਕਤਲ ਦਾ ਸ਼ੱਕ ਜਤਾਉਂਦਿਆਂ ਇਨਸਾਫ ਦੀ ਮੰਗ ਕੀਤੀ ਹੈ। ਉਧਰ ਗੋਇੰਦਵਾਲ ਸਾਹਿਬ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਹੈਰੋਇਨ ਸਮੱਗਲਰ ਓਂਕਾਰ ਸਿੰਘ ਤੇ ਗੁਰਦੇਵ ਸਿੰਘ ਨੂੰ 12 ਸਾਲ ਦੀ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ
NEXT STORY