ਗੁਰਦਾਸਪੁਰ (ਗੁਰਪ੍ਰੀਤ)- ਗੁਰਦਾਸਪੁਰ ਦੇ ਕਾਹਨੂੰਵਾਨ ਰੋਡ ‘ਤੇ ਰੇਲਵੇ ਲਾਈਨ ਦੇ ਨੇੜੇ ਇਕ ਡੂੰਘੇ ਟੋਏ ਵਿੱਚੋਂ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਲਾਸ਼ ਦੇਖ ਕੇ ਇਲਾਕਾ ਵਾਸੀਆਂ ਨੇ ਤੁਰੰਤ ਜੀਆਰਪੀ ਪੁਲਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ‘ਤੇ ਪੁਲਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਦੇਸ ਰਾਜ (65) ਵਜੋਂ ਹੋਈ ਹੈ, ਜੋ ਧਾਰੀਵਾਲ ਦੇ ਫੱਤਨੰਗਲ ਪਿੰਡ ਦਾ ਰਹਿਣ ਵਾਲਾ ਸੀ ਅਤੇ ਮਜ਼ਦੂਰੀ ਕਰਦਾ ਸੀ। ਪਰਿਵਾਰਕ ਮੈਂਬਰਾਂ ਮੁਤਾਬਕ ਦੇਸ ਰਾਜ ਪਿਛਲੇ ਚਾਰ ਦਿਨਾਂ ਤੋਂ ਲਾਪਤਾ ਸੀ। ਮ੍ਰਿਤਕ ਦੇ ਪੁੱਤਰ ਸੈਮੂਅਲ ਨੇ ਦੱਸਿਆ ਕਿ ਉਹ ਆਪਣੇ ਪਿਤਾ ਦੀ ਕਈ ਦਿਨਾਂ ਤੋਂ ਭਾਲ ਕਰ ਰਹੇ ਸਨ ਪਰ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲ ਰਿਹਾ ਸੀ। ਅੱਜ ਸਵੇਰੇ ਉਨ੍ਹਾਂ ਨੂੰ ਕਾਹਨੂੰਵਾਨ ਰੋਡ ‘ਤੇ ਰੇਲਵੇ ਲਾਈਨ ਨੇੜੇ ਕਰੀਬ 10 ਫੁੱਟ ਡੂੰਘੇ ਟੋਏ ਵਿੱਚ ਇੱਕ ਲਾਸ਼ ਪਈ ਹੋਣ ਦੀ ਸੂਚਨਾ ਮਿਲੀ, ਜਿਸਦੀ ਪਛਾਣ ਉਸਦੇ ਪਿਤਾ ਦੇਸ ਰਾਜ ਵਜੋਂ ਹੋਈ।
ਇਹ ਵੀ ਪੜ੍ਹੋ- ਪੰਜਾਬ: ਪੁਲਸ ਮੁਕਾਬਲੇ 'ਚ ਮਾਰੇ ਗਏ ਰਣਜੀਤ ਸਿੰਘ ਦੀ ਸਾਹਮਣੇ ਆਈ ਪੋਸਟਮਾਰਟਮ ਰਿਪੋਰਟ, ਹੋਏ ਵੱਡੇ ਖੁਲਾਸੇ
ਸੈਮੂਅਲ ਨੇ ਸ਼ੱਕ ਜ਼ਾਹਿਰ ਕੀਤਾ ਹੈ ਕਿ ਉਸਦੇ ਪਿਤਾ ਦਾ ਕਤਲ ਕਰਕੇ ਲਾਸ਼ ਨੂੰ ਰੇਲਵੇ ਲਾਈਨ ਨੇੜੇ ਟੋਏ ਵਿੱਚ ਸੁੱਟਿਆ ਗਿਆ ਹੋ ਸਕਦਾ ਹੈ। ਉਸ ਨੇ ਪੁਲਸ ਤੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਉੱਧਰ ਜੀਆਰਪੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਰੇਲਵੇ ਚੌਕੀ ਇੰਚਾਰਜ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨ ਦਾ ਪਤਾ ਲੱਗੇਗਾ। ਮੁੱਢਲੀ ਜਾਂਚ ਦੌਰਾਨ ਇਹ ਵੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਦੇਸ ਰਾਜ ਵੈਲਥੀ ਕਰਦੇ ਹੋਏ ਡੂੰਘੇ ਟੋਏ ਵਿੱਚ ਡਿੱਗ ਗਿਆ ਹੋਵੇ ਅਤੇ ਬਾਹਰ ਨਾ ਨਿਕਲ ਸਕਿਆ ਹੋਵੇ। ਪੁਲਸ ਅਨੁਸਾਰ ਲਾਸ਼ ਦੀ ਹਾਲਤ ਵੇਖ ਕੇ ਲੱਗਦਾ ਹੈ ਕਿ ਉਹ ਕਰੀਬ ਚਾਰ ਦਿਨ ਪੁਰਾਣੀ ਹੈ।
ਇਹ ਵੀ ਪੜ੍ਹੋ- ਹਰਸਿਮਰਤ ਬਾਦਲ ਨੇ CM ਮਾਨ ਖ਼ਿਲਾਫ਼ ਮਹਿਲਾ ਕਮਿਸ਼ਨ ਕੋਲ ਕੀਤੀ ਸ਼ਿਕਾਇਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਅੰਮ੍ਰਿਤਸਰ ਪੁਲਸ ਨੇ 1.50 ਕਰੋੜ ਦੇ ਲੋਕਾਂ ਨੂੰ ਸੌਂਪੇ ਮੋਬਾਇਲ ਫੋਨ
NEXT STORY