ਬਟਾਲਾ (ਬੇਰੀ) : 5 ਦਿਨ ਪਹਿਲਾਂ ਲਾਪਤਾ ਹੋਏ ਇਕ ਵਿਅਕਤੀ ਦੀ ਲਾਸ਼ ਪਿੰਡ ਪੱਡਾ ਦੀ ਨਹਿਰ ’ਚੋਂ ਬਰਾਮਦ ਹੋਈ ਹੈ। ਇਸ ਸਬੰਧੀ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰ ਜਗਦੀਪ ਸਿੰਘ ਨੇ ਦੱਸਿਆ ਕਿ ਸੁਰਜੀਤ ਸਿੰਘ ਉਰਫ਼ ਗੋਰਾ (45) ਪੁੱਤਰ ਲੱਖਾ ਸਿੰਘ ਵਾਸੀ ਪਿੰਡ ਕੋਟ ਖ਼ਜ਼ਾਨਾ ਪਿਛਲੇ 5 ਦਿਨਾਂ ਤੋਂ ਲਾਪਤਾ ਸੀ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਵੱਲੋਂ ਇਸ ਸਬੰਧ ’ਚ ਥਾਣਾ ਘਣੀਏ-ਕੇ-ਬਾਂਗਰ ਦੀ ਪੁਲਸ ਨੂੰ ਵੀ ਸੂਚਿਤ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸੁਰਜੀਤ ਸਿੰਘ ਉਰਫ਼ ਗੋਰਾ ਦੀ ਲਾਸ਼ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਪੱਡਾ ਦੀ ਨਹਿਰ ’ਚੋਂ ਮਿਲੀ ਹੈ।
ਇਹ ਵੀ ਪੜ੍ਹੋ-ਅੰਮ੍ਰਿਤਸਰ : ਅਵਾਰਾ ਕੁੱਤਿਆਂ ਦੇ ਹਮਲੇ ’ਚ 70 ਸਾਲਾ ਬਜ਼ੁਰਗ ਦੀ ਮੌਤ, ਨੋਚ-ਨੋਚ ਖਾ ਕੇ ਗਏ ਕੁੱਤੇ
ਓਧਰ ਦੂਜੇ ਪਾਸੇ ਥਾਣਾ ਘਣੀਏ-ਕੇ-ਬਾਂਗਰ ਦੀ ਪੁਲਸ ਨੇ ਘਟਨਾਸਥਲ ’ਤੇ ਪਹੁੰਚ ਕੇ ਲਾਸ਼ ਨੂੰ ਨਹਿਰ ’ਚੋਂ ਬਾਹਰ ਕੱਢਿਆ ਅਤੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ’ਚ ਭੇਜ ਦਿੱਤਾ ਹੈ।ਇਸ ਸਬੰਧੀ ਐੱਸ. ਐੱਚ. ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਪੁਲਸ ਨੂੰ ਸੁਰਜੀਤ ਸਿੰਘ ਉਰਫ਼ ਗੋਰਾ ਦੇ ਲਾਪਤਾ ਹੋਣ ਦੀ ਸੂਚਨਾ ਦਿੱਤੀ ਗਈ ਸੀ, ਜਿਸ ਸਬੰਧੀ ਪੁਲਸ ਵੱਲੋਂ ਕੇਸ ਵੀ ਦਰਜ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Orange Alert
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਅੰਮ੍ਰਿਤਸਰ : ਆਵਾਰਾ ਕੁੱਤਿਆਂ ਦੇ ਹਮਲੇ ’ਚ 70 ਸਾਲਾ ਬਜ਼ੁਰਗ ਦੀ ਮੌਤ, ਨੋਚ-ਨੋਚ ਖਾ ਕੇ ਗਏ ਕੁੱਤੇ
NEXT STORY