ਬਟਾਲਾ (ਬੇਰੀ)- ਬਟਾਲਾ ਦੇ ਨਜ਼ਦੀਕੀ ਪਿੰਡ ਕਿਲਾ ਟੇਕ ਸਿੰਘ ਦੇ ਖੇਤਾਂ ’ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨ ਦੇ ਸਬ-ਇੰਸਪੈਕਟਰ ਨਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਕਿਲਾ ਟੇਕ ਸਿੰਘ ਦੇ ਖੇਤਾਂ ’ਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਪੁਲਸ ਨੇ ਲਾਸ਼ ਨੂੰ ਪਛਾਣ ਲਈ ਸਿਵਲ ਹਸਪਤਾਲ ਬਟਾਲਾ ਦੇ ਮੋਰਚਰੀ ਘਰ ’ਚ 72 ਘੰਟਿਆਂ ਲਈ ਰੱਖਵਾ ਦਿੱਤਾ ਹੈ।
ਮੱਕੀ ਨਾਲ ਭਰਿਆ ਟਰੱਕ ਡਰੇਨ ’ਚ ਡਿੱਗਿਆ, ਲੱਖਾਂ ਦਾ ਹੋਇਆ ਨੁਕਸਾਨ
NEXT STORY