ਬਟਾਲਾ/ਸ਼੍ਰੀ ਹਰਗੋਬਿੰਦ (ਸਾਹਿਲ, ਬਾਬਾ)- ਥਾਣਾ ਘੁਮਾਣ ਦੀ ਪੁਲਸ ਵਲੋਂ ਪਿੰਡ ਮਨੇਸ਼ ਦੇ ਨਹਿਰੀ ਕੰਢੇ ਤੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਥਾਣਾ ਘੁਮਾਣ ਦੀ ਪੁਦਰਜ ਕਰਵਾਏ ਬਿਆਨ ਵਿਚ ਬਿਆਨਕਰਤਾ ਕਰਮ ਸਿੰਘ ਪੁੱਤਰ ਦੁੰਮਣ ਸਿੰਘ ਵਾਸੀ ਪਿੰਡ ਖੁਜਾਲਾ ਨੇ ਲਿਖਵਾਇਆ ਹੈ ਕਿ ਉਹ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਹੈ ਅਤੇ ਬੀਤੀ 23 ਮਾਰਚ ਨੂੰ ਉਹ ਨਿੱਜੀ ਕੰਮ ਲਈ ਊਧਨਵਾਲ ਤੋਂ ਪਿੰਡ ਖੁਜਾਲਾ ਨੂੰ ਵਾਇਆ ਨਹਿਰ ਆ ਰਿਹਾ ਸੀ ਤਾਂ ਰਸਤੇ ਵਿਚ ਪੈਂਦੇ ਪਿੰਡ ਮਨੇਸ਼ ਨਹਿਰ ਦੇ ਕੰਢੇ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਤੈਰਦੀ ਦਿਖਾਈ ਦਿੱਤੀ, ਜਿਸਦੇ ਕੋਲ ਕਾਫੀ ਲੋਕ ਇਕੱਠੇ ਹੋਏ ਪਏ ਸਨ, ਪਰ ਅਣਪਛਾਤੇ ਵਿਅਕਤੀ ਦੀ ਸ਼ਨਾਖਤ ਨਹੀਂ ਹੋ ਸਕੀ। ਪੁਲਸ ਮੁਤਾਬਕ ਉਕਤ ਮਾਮਲੇ ਸਬੰਧੀ ਥਾਣਾ ਘੁਮਾਣ ਵਿਖੇ 194 ਬੀ.ਐੱਨ.ਐੱਸ.ਐੱਸ ਤਹਿਤ ਬਣਦੀ ਕਾਰਵਾਈ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਵਿਭਾਗ ਨੇ 5 ਦਿਨਾਂ ਦੀ ਦਿੱਤੀ ਅਹਿਮ ਜਾਣਕਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਡਿਊਟੀ ਦੌਰਾਨ ਬਿਕਰਮਜੀਤ ਸਿੰਘ ਦੀ ਹਾਰਟ ਅਟੈਕ ਆਉਣ ਕਾਰਨ ਮੌਤ
NEXT STORY