ਗੁਰਦਾਸਪੁਰ (ਵਿਨੋਦ)-ਇਕ ਬੋਲੈਰੋ ਗੱਡੀ ਵੱਲੋਂ ਇਕ ਮੋਟਰਸਾਈਕਲ ਨੂੰ ਟੱਕਰ ਮਾਰਨ ਨਾਲ ਮੋਟਰਸਾਈਕਲ ਸਵਾਰ ਪਤੀ ਜ਼ਖ਼ਮੀ ਹੋ ਗਿਆ, ਜਦਕਿ ਉਸ ਦੀ ਪਤਨੀ ਦੀ ਮੌਤ ਹੋ ਗਈ। ਬੋਲੈਰੋ ਚਾਲਕ ਵਾਹਨ ਸਮੇਤ ਭੱਜਣ ’ਚ ਸਫਲ ਹੋ ਗਿਆ ਹੈ। ਪੁਲਸ ਨੇ ਇਸ ਸਬੰਧੀ ਅਣਪਛਾਤੇ ਵਾਹਨ ਚਾਲਕ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਥਾਣੇ 'ਤੇ ਗ੍ਰਨੇਡ ਹਮਲੇ ਤੋਂ ਬਾਅਦ ਪੁਲਸ 'ਤੇ ਫਿਰ ਹੋ ਗਿਆ ਹਮਲਾ
ਸ਼ਿਕਾਇਤਕਰਤਾ ਜਗਤਾਰ ਸਿੰਘ ਪੁੱਤਰ ਸਰਦਾਰ ਸਿੰਘ ਵਾਸੀ ਪਿੰਡ ਬਾਊਪੁਰ ਜੱਟਾਂ ਨੇ ਪੁਲਸ ਨੂੰ ਦੱਸਿਆ ਕਿ ਉਹ ਆਪਣੀ ਪਤਨੀ ਕੁਲਵਿੰਦਰ ਕੌਰ ਨਾਲ ਮੋਟਰਸਾਈਕਲ ’ਤੇ ਪਿੰਡ ਤੋਂ ਬਹਿਰਾਮਪੁਰ ਜਾ ਰਿਹਾ ਸੀ। ਜਦੋਂ ਉਹ ਦੁਪਹਿਰ 12:30 ਵਜੇ ਪਿੰਡ ਨੀਵਾਂ ਧਕਾਲਾ ਪਹੁੰਚਿਆ ਤਾਂ ਪਿੱਛੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ ਇਕ ਬੋਲੈਰੋ ਨੇ ਬਿਨਾਂ ਹਾਰਨ ਵਜਾਏ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ Orange Alert
ਮੋਟਰਸਾਈਕਲ ਡਿੱਗਣ ਨਾਲ ਉਹ ਅਤੇ ਉਸ ਦੀ ਪਤਨੀ ਕੁਲਵਿੰਦਰ ਕੌਰ ਜ਼ਖ਼ਮੀ ਹੋ ਗਏ। ਕੁਲਵਿੰਦਰ ਕੌਰ ਨੂੰ ਗੁਰਦਾਸਪੁਰ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸ਼ਿਕਾਇਤਕਰਤਾ ਨੇ ਪੁਲਸ ਨੂੰ ਦੱਸਿਆ ਕਿ ਬੋਲੈਰੋ ਚਾਲਕ ਮੌਕੇ ਤੋਂ ਭੱਜਣ ’ਚ ਕਾਮਯਾਬ ਹੋ ਗਿਆ। ਏ. ਐੱਸ. ਆਈ. ਤਿਲਕ ਰਾਜ ਨੇ ਦੱਸਿਆ ਕਿ ਜਗਤਾਰ ਸਿੰਘ ਦੇ ਬਿਆਨ ਦੇ ਆਧਾਰ ’ਤੇ ਅਣਪਛਾਤੇ ਡਰਾਈਵਰ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਪੰਜਾਬ: ਨੌਜਵਾਨ ਕੁੜੀ ਤੇ 2 ਮੁੰਡਿਆਂ ਦੀ ਅਜਿਹੀ ਹਾਲਤ 'ਚ ਵੀਡੀਓ ਵਾਇਰਲ, ਹਰਕਤ ’ਚ ਆਈ ਪੁਲਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
3 ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਪਿਸਤੌਲ ਦੀ ਨੋਕ ’ਤੇ ਐਕਟਿਵਾ ਸਵਾਰਾਂ ਕੋਲੋਂ ਨਕਦੀ ਤੇ ਮੋਬਾਈਲ ਖੋਹਿਆ
NEXT STORY