ਬਟਾਲਾ (ਬੇਰੀ, ਸਾਹਿਲ)-ਅੱਜ ਦੁਪਹਿਰ ਸਮੇਂ ਬਟਾਲਾ ਦੇ ਸੈਣੀ ਸਟਾਰ ਮੋੜ ਜੀ. ਟੀ. ਰੋਡ ’ਤੇ ਇਕ ਬੋਲੈਰੋ ਕਾਰ ਦਾ ਅਚਾਨਕ ਟਾਇਰ ਫਟਣ ਕਾਰਨ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਡਿਵਾਈਡਰ ਪਾਰ ਕਰ ਕੇ ਇਕ ਮਿੰਨੀ ਬੱਸ ਨਾਲ ਜਾ ਟਕਰਾਈ। ਜਾਣਕਾਰੀ ਅਨੁਸਾਰ ਇਕ ਬੋਲੈਰੋ ਕਾਰ ਜੋ ਕਿ ਅੰਮ੍ਰਿਤਸਰ ਤੋਂ ਕਾਹਨੂੰਵਾਨ ਵੱਲ ਜਾ ਰਹੀ ਸੀ ਕਿ ਜਦੋਂ ਉਹ ਸੈਣੀ ਸਟਾਰ ਮੋੜ ਜੀ. ਟੀ. ਰੋਡ ਬਟਾਲਾ ’ਤੇ ਪਹੁੰਚੀ ਤਾਂ ਅਚਾਨਕ ਕਾਰ ਦਾ ਟਾਇਰ ਫਟ ਗਿਆ, ਜਿਸ ਕਾਰਨ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਡਿਵਾਈਡਰ ਪਾਰ ਕਰਕੇ ਸੜਕ ਦੇ ਦੂਸਰੇ ਪਾਸੇ ਚੱਲੀ ਗਈ। ਇਸ ਦੌਰਾਨ ਬਟਾਲਾ ਤੋਂ ਫਤਹਿਗੜ੍ਹ ਚੂੜੀਆਂ ਵੱਲ ਜਾ ਰਹੀ ਮਿੰਨੀ ਬੱਸ ਉਕਤ ਕਾਰ ਨੂੰ ਟੱਕਰ ਮਾਰਦੇ ਹੋਏ ਡਿਵਾਈਡਰ ਪਾਰ ਕਰਕੇ ਸੜਕ ਕਿਨਾਰੇ ਇਕੇ ਬਿਜਲੀ ਦੇ ਪੋਲ ਨਾਲ ਜਾ ਟਕਰਾਈ। ਇਸ ਸੜਕ ਹਾਦਸੇ ’ਚ ਕਾਰ ਚਾਲਕ ਮਲਕੀਤ ਸਿੰਘ ਅਤੇ ਇਕ ਔਰਤ ਗੰਭੀਰ ਜ਼ਖਮੀ ਹੋ ਗਏ, ਜਦਕਿ ਬੱਸ ’ਚ ਸਵਾਰ ਕੁਲਬੀਰ ਕੌਰ ਪਤਨੀ ਪਰਗਟ ਸਿੰਘ ਵਾਸੀ ਅਲੀਵਾਲ, ਕੋਮਲ ਪੁੱਤਰ ਜਗਦੀਸ਼ ਸਿੰਘ ਵਾਸੀ ਰਸੂਲਪੁਰ, ਕਮਲੇਸ਼ ਪਤਨੀ ਅਵਤਾਰ ਮਸੀਹ ਵਾਸੀ ਤਲਵੰਡੀ ਆਦਿ ਨੂੰ ਵੀ ਸੱਟਾਂ ਲੱਗੀਆਂ ਹਨ।
ਇਹ ਵੀ ਪੜ੍ਹੋ- ਨਗਰ ਨਿਗਮ ਦੀ ਮੀਟਿੰਗ ’ਚ ਪਹੁੰਚੇ ਮੰਤਰੀ ਧਾਲੀਵਾਲ, ਅਧਿਕਾਰੀਆਂ ਨੂੰ ਪਾਈ ਝਾੜ, ਦਿੱਤਾ 10 ਦਿਨ ਦਾ ਅਲਟੀਮੇਟਮ
ਇਸ ਦੌਰਾਨ ਸਥਾਨਕ ਲੋਕਾਂ ਵੱਲੋਂ ਕਾਰ ਸਵਾਰ ਔਰਤ ਅਤੇ ਵਿਅਕਤੀ ਨੂੰ ਇਲਾਜ ਲਈ ਬਟਾਲਾ ਦੇ ਇਕ ਨਿਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਜਿਸ ਬਿਜਲੀ ਪੋਲ ਨਾਲ ਮਿੰਨੀ ਬੱਸ ਜਾ ਕੇ ਟਕਰਾਈ ਹੈ, ਉਸਦੇ ਨਜ਼ਦੀਕ ਇਕ ਬਿਜਲੀ ਦਾ ਟਰਾਂਸਫਾਰਮਰ ਵੀ ਹੈ ਅਤੇ ਜੇਕਰ ਬੱਸ ਇਸ ਟਰਾਂਸਫਾਰਮਰ ਨਾਲ ਟਕਰਾਅ ਜਾਂਦੀ ਤਾਂ ਵੱਡਾ ਹਾਦਸਾ ਹੋ ਸਕਦਾ ਸੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਅਹਿਮ ਖ਼ਬਰ : ਅਟਾਰੀ-ਵਾਹਗਾ ਸਰਹੱਦ ''ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਬਦਲਿਆ ਸਮਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਬਨਿਟ ਮੰਤਰੀ ਧਾਲੀਵਾਲ ਨੂੰ ਮਿਲਿਆ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦਾ ਵਫ਼ਦ
NEXT STORY