ਬਟਾਲਾ (ਸਾਹਿਲ)- ਅੱਧੀ ਰਾਤ ਨੂੰ ਬੋਲੈਰੋ ਗੱਡੀ ਦੇ ਅਣਪਛਾਤੇ ਵਾਹਨ ਨਾਲ ਟਕਰਾਉਣ ਕਰ ਕੇ ਡਰਾਈਵਰ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਦੇ ਮੁਤਾਬਕ ਕੁਲਦੀਪ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਪੂੰਦਰ ਜੋ ਕਿ ਸ਼ਰਾਬ ਦੇ ਠੇਕੇਦਾਰਾਂ ਦੀ ਗੱਡੀ ਚਲਾਉਂਦਾ ਹੈ, ਬੀਤੀ ਦੇਰ ਰਾਤ 12 ਵਜੇ ਦੇ ਕਰੀਬ ਅੱਚਲ ਸਾਹਿਬ ਵਲੋਂ ਬਟਾਲਾ ਨੂੰ ਬੋਲੈਰੋ ਗੱਡੀ ’ਤੇ ਸਵਾਰ ਹੋ ਕੇ ਆ ਰਿਹਾ ਸੀ। ਜਦੋਂ ਇਹ ਜਲੰਧਰ ਰੋਡ ਬਾਈਪਾਸ ਚੌਂਕ ਵਿਚ ਪਹੁੰਚਿਆ ਤਾਂ ਅਚਾਨਕ ਇਸ ਦੀ ਗੱਡੀ ਅੱਗੇ ਜਾ ਰਹੇ ਕਿਸੇ ਅਣਪਛਾਤੇ ਵਾਹਨ ਨਾਲ ਜਾ ਟਕਰਾਈ, ਜਿਸ ਨਾਲ ਇਹ ਗੱਡੀ ਵਿਚ ਫ਼ਸਣ ਨਾਲ ਗੰਭੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ- ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੜ ਸ਼ੁਰੂ ਕੀਤਾ ਰੇਲ ਰੋਕੋ ਅੰਦੋਲਨ, ਅੰਮ੍ਰਿਤਸਰ-ਪਠਾਨਕੋਟ ਰੇਲਵੇ ਆਵਾਜਾਈ ਠੱਪ
ਇਸ ਦੌਰਾਨ ਪੀ.ਸੀ.ਆਰ. 27 ਦੇ ਏ.ਐੱਸ.ਆਈ. ਕਿਸ਼ੋਰ ਕੁਮਾਰ ਅਤੇ ਰਮਨ ਕੁਮਾਰ ਨੇ ਮੌਕੇ ’ਤੇ ਪਹੁੰਚ ਕੇ 108 ਐਂਬੂਲੈਂਸ ਨੂੰ ਬੁਲਾਇਆ, ਜਿਸ ਤੋਂ ਬਾਅਦ ਐਂਬੂਲੈਂਸ ਮੁਲਾਜ਼ਮਾਂ ਨੇ ਤੁਰੰਤ ਉਕਤ ਜ਼ਖ਼ਮੀ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਜਦਕਿ ਇਸ ਹਾਦਸੇ ਵਿਚ ਉਕਤ ਗੱਡੀ ਦਾ ਵੀ ਕਾਫ਼ੀ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ- ਤਰਨਤਾਰਨ ਤੋਂ ਦੁਖਦਾਇਕ ਖ਼ਬਰ: ਭਿਆਨਕ ਹਾਦਸੇ 'ਚ ਫਤਿਹਪੁਰ ਬਦੇਸ਼ਾ ਦੇ ਸਰਪੰਚ ਦੀ ਮੌਤ
ਹੋਰ ਵਧੇਰੇ ਜਾਣਕਾਰੀ ਲੈਣ ਹਿੱਤ ਜਦੋਂ ਪੁਲਸ ਚੌਂਕੀ ਅਰਬਨ ਅਸਟੇਟ ਦੇ ਇੰਚਾਰਜ ਏ.ਐੱਸ.ਆਈ. ਅਸ਼ੋਕ ਕੁਮਾਰ ਸ਼ਰਮਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਕਤ ਬੋਲੈਰੋ ਗੱਡੀ ਕਿਸ ਵਾਹਨ ਨਾਲ ਟਕਰਾਈ ਹੈ, ਉਸ ਬਾਰੇ ਅਜੈ ਪਤਾ ਨਹੀਂ ਚੱਲ ਸਕਿਆ। ਜਦ ਕਿ ਡਰਾਈਵਰ ਕੁਲਦੀਪ ਸਿੰਘ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਹੈ ਤੇ ਜੋ ਵੀ ਬਿਆਨ ਦਰਜ ਕਰਵਾਏਗਾ, ਉਸ ਮੁਤਾਬਕ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਮੁੱਖ ਮੰਤਰੀ ਦੇ ਹੁਕਮ ਤੋਂ ਬਾਅਦ ਵਿਧਾਇਕ ਸਰਵਣ ਸਿੰਘ ਧੁੰਨ ਨੇ ਪਿੰਡ ਸੁਰਸਿੰਘ ਦਾ ਕੀਤਾ ਦੌਰਾ
NEXT STORY