ਸ੍ਰੀ ਹਰਗੋਬਿੰਦਪੁਰ ਸਾਹਿਬ (ਬਾਬਾ) : ਕਸਬਾ ਘੁਮਾਣ ਵਿਖੇ ਸਥਿਤ ਅਜੀਤ ਗੈਸ ਏਜੰਸੀ ਵੱਲੋਂ ਆਪਣੇ ਗਾਹਕਾਂ ਨੂੰ ਆਨਲਾਈਨ ਗੈਸ ਬੁੱਕ ਕਰਵਾਉਣ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਜੰਸੀ ਮਾਲਕ ਰਣਜੀਤ ਕੌਰ ਨੇ ਦੱਸਿਆ ਕਿ ਗੈਸ ਦੀ ਸਪਲਾਈ ਘੱਟ ਹੋਣ ਕਾਰਨ ਇੰਡੀਅਨ ਗੈਸ ਵੱਲੋਂ ਜਾਰੀ ਨਵੇਂ ਹੁਕਮਾਂ ਮੁਤਾਬਕ ਪੇਂਡੂ ਖੇਤਰਾਂ ’ਚ ਬੁਕਿੰਗ ਦੀ ਸਮਾਂ-ਸੀਮਾ 25 ਦਿਨ ਤੋਂ ਵਧਾ ਕੇ 45 ਦਿਨ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਗਾਹਕਾਂ ਦੀ ਈ. ਕੇ. ਵਾਈ. ਸੀ. ਮੁਕੰਮਲ ਨਹੀਂ ਹੈ, ਉਨ੍ਹਾਂ ਦੀ ਬੁਕਿੰਗ ਨਹੀਂ ਹੋ ਸਕੇਗੀ। ਗਾਹਕਾਂ ਦੀ ਸਹੂਲਤ ਲਈ ਉਨ੍ਹਾਂ ਕਿਹਾ ਕਿ ਲੋਕ ਘਰ ਬੈਠੇ ਹੀ ਆਨਲਾਈਨ ਬੁਕਿੰਗ ਕਰ ਸਕਦੇ ਹਨ। ਇਸ ਲਈ ਇੰਡੇਨ ਗੈਸ ਵੱਲੋਂ ਜਾਰੀ ਨੰਬਰ 8927225667 ’ਤੇ ਆਪਣੇ ਰਜਿਸਟਰਡ ਮੋਬਾਈਲ ਨੰਬਰ ਤੋਂ ਮਿਸ ਕਾਲ ਕੀਤੀ ਜਾ ਸਕਦੀ ਹੈ। ਇਸ ਉਪਰੰਤ 24 ਘੰਟਿਆਂ ਦੇ ਅੰਦਰ ਡੀ. ਏ. ਸੀ. ਕੋਡ ਮਿਲ ਜਾਵੇਗਾ, ਜਿਸ ਨਾਲ ਸਿਲੰਡਰ ਬੁੱਕ ਹੋ ਜਾਵੇਗਾ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਮੌਜੂਦਾ ਸਰਪੰਚ ਦੇ ਭਰਾ 'ਤੇ ਚੱਲੀਆਂ ਤਾਬੜਤੋੜ ਗੋਲੀਆਂ
ਏਜੰਸੀ ਮਾਲਕ ਨੇ ਸਪੱਸ਼ਟ ਕੀਤਾ ਕਿ ਜਿਨ੍ਹਾਂ ਗਾਹਕਾਂ ਦੀਆਂ ਪਰਚੀਆਂ ਪਹਿਲਾਂ ਕੱਟੀਆਂ ਜਾ ਚੁੱਕੀਆਂ ਹਨ, ਉਨ੍ਹਾਂ ਨੂੰ ਗੈਸ ਮੁਹੱਈਆ ਕਰਵਾਈ ਜਾਵੇਗੀ। ਪਰਚੀਆਂ ਕੱਟਣ ਵਾਲਾ ਕਾਊਂਟਰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਸਮੂਹ ਗਾਹਕਾਂ ਨੂੰ ਅਪੀਲ ਕੀਤੀ ਕਿ ਉਹ ਸਹਿਯੋਗ ਦੇਣ ਤਾਂ ਜੋ ਕਿਸੇ ਕਿਸਮ ਦੀ ਹਫ਼ੜਾ-ਦਫ਼ੜੀ ਦਾ ਮਾਹੌਲ ਨਾ ਬਣੇ।
ਇਹ ਵੀ ਪੜ੍ਹੋ- ਮੋਹਾਲੀ 'ਚ ਪ੍ਰਸਤਾਵਿਤ AI ਟਾਵਰ ਪੰਜਾਬ ਲਈ ਵੱਡਾ ਖ਼ਤਰਾ, ਅਕਾਲੀ ਦਲ ਨੇ 'ਆਪ' ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਫਲਾਈਓਵਰ ’ਤੇ ਚਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਸੜ ਕੇ ਹੋਈ ਸੁਆਹ
NEXT STORY