ਸੁਰਸਿੰਘ/ਭਿੱਖੀਵਿੰਡ (ਗੁਰਪ੍ਰੀਤ ) - ਸੀਨੀਅਰ ਕਾਂਗਰਸੀ ਆਗੂ ਡਾ. ਗੁਰਦੇਵ ਸਿੰਘ ਲਾਲੀ ਕੋਟਲੀ ਸੁਰਸਿੰਘ ਨੇ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਸਿਫਾਰਿਸ਼ 'ਤੇ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੂੰ ਕੁੱਲ ਹਿੰਦ ਕਾਂਗਰਸ ਕਮੇਟੀ ਦਾ ਮੈਂਬਰ ਨਿਯੁਕਤ ਕਰ ਕੇ ਇਸ ਸਰਹੱਦੀ ਇਲਾਕੇ ਦੇ ਕਾਂਗਰਸੀ ਵਰਕਰਾਂ ਦਾ ਮਾਣ ਵਧਾਇਆ ਹੈ। ਉਨ੍ਹਾਂ ਇਸ ਬਦਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਭੁੱਲਰ ਦੀ ਇਹ ਨਿਯੁਕਤੀ ਹਲਕੇ ਲਈ ਇਕ ਵਰਦਾਨ ਸਾਬਤ ਹੋਵੇਗੀ।
ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੇ ਬੀਤੇ ਸਮੇਂ ਦੌਰਾਨ ਅਕਾਲੀ-ਭਾਜਪਾ ਗੱਠਜੋੜ ਦੀਆਂ ਵਧੀਕੀਆਂ ਨੂੰ ਸਹਿਣ ਕੀਤਾ ਹੈ, ਜਿਸ ਤੋਂ ਮਿਲੇ ਜ਼ਖਮਾਂ 'ਤੇ ਭੁੱਲਰ ਨੇ ਰਾਹਤ ਦੀ ਮੱਲ੍ਹਮ ਲਾਈ ਹੈ। ਉਨ੍ਹਾਂ ਇਸ ਬਦਲੇ ਸਮੁੱਚੇ ਹਲਕਾ ਕਾਂਗਰਸੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸਾਬਕਾ ਸਰਪੰਚ ਜਸਵੰਤ ਸਿੰਘ, ਸਤਨਾਮ ਸਿੰਘ ਸੰਧੂ ਮੈਂਬਰ, ਗੁਰਭੇਜ ਸਿੰਘ ਢਿੱਲੋਂ, ਜੈਮਲ ਸਿੰਘ ਪੰਚ, ਅੰਗਰੇਜ ਸਿੰਘ ਪੰਚ, ਨਿਰਮਲ ਸਿੰਘ ਪੰਚ, ਸੁਖਦੇਵ ਸਿੰਘ ਪੰਚ, ਹਰਕਰਨਦੀਪ ਸਿੰਘ, ਨਵਦੀਪ ਸਿੰਘ, ਅਵਤਾਰ ਸਿੰਘ, ਬੂਟਾ ਸਿੰਘ, ਸਤਨਾਮ ਸਿੰਘ, ਕੁਲਵੰਤ ਸਿੰਘ ਤੇ ਮਹਿੰਦਰ ਸਿੰਘ ਆਦਿ ਹਾਜ਼ਰ ਸਨ
ਲਾਇਸੈਂਸੀ ਰਿਵਾਲਵਰ ਨਾਲ ਵਿਆਹ ਸਮਾਗਮ ਦੇ ਬਾਹਰ ਫਾਇਰ ਕਰਨ ਵਾਲਾ ਕਾਬੂ
NEXT STORY