ਮਜੀਠਾ (ਸਰਬਜੀਤ)- ਮਜੀਠਾ ਪੁਲਸ ਨੇ ਬੀਤੇ ਦਿਨ ਨਾਗ ਕਲਾਂ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਡਕੈਤੀ ਦੇ ਦੋਵੇਂ ਦੋਸ਼ੀਆਂ ਨੂੰ 24 ਘੰਟਿਆਂ ਵਿਚ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਡੀ. ਐੱਸ. ਪੀ. ਮਜੀਠਾ ਜਸਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਬੀਤੇ ਦਿਨ ਲੁੱਟ-ਖੋਹ ਦੀ ਵਾਰਦਾਤ ਦੇ ਦੋਸ਼ੀਆਂ ਨੂੰ ਮਜੀਠਾ ਪੁਲਸ ਨੇ 24 ਘੰਟਿਆਂ ਵਿਚ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕਰ ਲਈ ਹੈ। ਮੁਲਜ਼ਮਾਂ ਦੀ ਪਛਾਣ ਰਵਨੀਤ ਸਿੰਘ ਉਰਫ ਰਵੀ ਪੁੱਤਰ ਸੁੱਚਾ ਸਿੰਘ ਵਾਸੀ ਸੋਹੀਆਂ ਕਲਾਂ ਅਤੇ ਅਭੇ ਕੁਮਾਰ ਉਰਫ ਅਭੇ ਪੁੱਤਰ ਵਿਜੇ ਕੁਮਾਰ ਵਾਸੀ ਲਾਲ ਕੁਆਟਰ ਛਬੀਲ ਵਾਲੀ ਗਲੀ ਗੁਜਰਪੁਰਾ ਅੰਮ੍ਰਿਤਸਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਦੋ-ਪਹੀਆ ਵਾਹਨਾਂ 'ਤੇ ਟ੍ਰੈਫ਼ਿਕ ਪੁਲਸ ਦੀ ਵੱਡੀ ਕਾਰਵਾਈ, ਮੰਗਵਾ ਲਿਆ ਬੁਲਡੋਜ਼ਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਪਾ ਸੈਂਟਰ ਦੀ ਆੜ ’ਚ ਦੇਹ ਵਪਾਰ ਦਾ ਪਰਦਾਫਾਸ਼, ਸੰਚਾਲਕਾ ਗ੍ਰਿਫਤਾਰ
NEXT STORY