ਗੁਰਦਾਸਪੁਰ (ਹਰਮਨ)-ਗੁਰਦਾਸਪੁਰ ਪੁਲਸ ਨੇ ਗਸ਼ਤ ਦੌਰਾਨ ਦੋ ਵੱਖ-ਵੱਖ ਥਾਵਾਂ ਤੋਂ ਨਸ਼ੇ ਦਾ ਸੇਵਨ ਕਰ ਰਹੇ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਪਹਿਲੇ ਮਾਮਲੇ ’ਚ ਥਾਣਾ ਤਿੱਬੜ ਦੇ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਨਹਿਰੀ ਰੈਸਟ ਹਾਊਸ ਨੇੜੇ ਲੁਕ ਕੇ ਨਸ਼ਾ ਕਰਦੇ ਸ਼ਮਸ਼ੇਰ ਸਿੰਘ ਉਰਫ਼ ਬਿੱਲੂ ਨੂੰ ਕਾਬੂ ਕੀਤਾ ਗਿਆ। ਮੁਲਜ਼ਮ ਕੋਲੋਂ ਇਕ ਸਿਲਵਰ ਪੇਪਰ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ।
ਇਹ ਵੀ ਪੜ੍ਹੋ- ਵਿਵਾਦਾਂ 'ਚ ਘਿਰੇ ਗਾਇਕ ਨਿੱਝਰ, ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ DAV ਕਾਲਜ 'ਚ ਹੰਗਾਮਾ
ਦੂਜੇ ਮਾਮਲੇ ’ਚ ਥਾਣਾ ਸਿਟੀ ਦੇ ਏ. ਐੱਸ. ਆਈ. ਵਰਿੰਦਰ ਪਾਲ ਨੇ ਦੱਸਿਆ ਕਿ ਪੁਰਾਣੀ ਤਹਿਸੀਲ ਦੇ ਮੇਨ ਗੇਟ ਨੇੜੇ ਸ਼ੱਕੀ ਹਾਲਤ ’ਚ ਨਸ਼ੇ ਦਾ ਸੇਵਨ ਕਰ ਰਹੇ ਸੱਚਲੀਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਸ ਕੋਲੋਂ ਵੀ ਸਿਲਵਰ ਪੇਪਰ ਅਤੇ ਲਾਈਟਰ ਬਰਾਮਦ ਹੋਇਆ। ਦੋਵਾਂ ਵਿਰੁੱਧ ਸਬੰਧਤ ਥਾਣਿਆਂ ’ਚ ਕੇਸ ਦਰਜ ਕਰ ਲਏ ਗਏ ਹਨ।
ਇਹ ਵੀ ਪੜ੍ਹੋ- ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ ਸਜਿਆ ਅਲੌਕਿਕ ਨਗਰ ਕੀਰਤਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ, ਨਵੇਂ ਹੁਕਮ ਹੋਈ ਜਾਰੀ
NEXT STORY