ਬਟਾਲਾ (ਸਾਹਿਲ)- ਥਾਣਾ ਫਤਿਹਗੜ੍ਹ ਚੂੜੀਆਂ ਦੀ ਪੁਲਸ ਨੇ ਦੇਸੀ ਪਿਸਤੌਲ ਸਮੇਤ ਨੌਜਵਾਨ ਨੂੰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਫਤਿਹਗੜ ਚੂੜੀਆਂ ਖੁਸ਼ਬੀਰ ਕੌਰ ਅਤੇ ਐੱਸ. ਐੱਚ. ਓ. ਕਿਰਨਦੀਪ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਬਟਾਲਾ ਸੁਹੇਲ ਕਾਸਿਮ ਮੀਰ ਦੇ ਹੁਕਮਾਂ ’ਤੇ ਚਲਦਿਆਂ ਉਨ੍ਹਾਂ ਦੀ ਨਿਗਰਾਨੀ ਹੇਠ ਏ. ਐੱਸ. ਆਈ. ਨਿਰਮਲ ਸਿੰਘ, ਏ. ਐੱਸ. ਆਈ. ਬੂਟਾ ਸਿੰਘ ਐੱਸ. ਸੀ. ਲਵਜੋਤ ਸਿੰਘ, ਲਵਜਿੰਦਰ ਸਿੰਘ, ਪਰਮਿੰਦਰ ਸਿੰਘ, ਲਵਰੋਜ ਸਿੰਘ ਵੱਲੋਂ ਪ੍ਰਾਈਵੇਟ ਵ੍ਹੀਕਲਾਂ ਦੀ ਚੈਕਿੰਗ ਲਈ ਰਵਿਦਾਸ ਚੌਂਕ ਫਤਿਹਗੜ੍ਹ ਚੂੜੀਆਂ ਨਾਕਾ ਲਗਾਇਆ ਹੋਇਆ ਸੀ ਅਤੇ ਇਸ ਦੌਰਾਨ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਹੁਸਨਪ੍ਰੀਤ ਸਿੰਘ ਉਰਫ਼ ਹੁਸਨ ਪੁੱਤਰ ਹਰੀ ਸਿੰਘ ਵਾਸੀ ਖਹਿਰਾ ਇਕ ਦੇਸੀ ਪਿਸਟਲ ਲੈ ਕੇ ਵੇਚਣ ਲਈ ਨਜ਼ਦੀਕ ਤਜਿੰਦਰਾ ਪੈਲੇਸ ਮਜੀਠਾ ਰੋਡ ਫਤਿਹਗੜ੍ਹ ਚੂੜੀਆਂ ਘੁੰਮ ਰਿਹਾ ਹੈ ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਨਾਜਾਇਜ਼ ਅਸਲੇ ਸਮੇਤ ਕਾਬੂ ਆ ਸਕਦਾ ਹੈ, ਜਿਸ 'ਤੇ ਏ. ਐੱਸ. ਆਈ. ਨਿਰਮਲ ਸਿਘ ਸਮੇਤ ਸਾਥੀ ਕ੍ਰਮਚਾਰੀਆ ਨੇ ਤੁਰੰਤ ਕਾਰਵਾਈ ਕਰਦਿਆਂ ਹੁਸਨਪ੍ਰੀਤ ਸਿੰਘ ਉਰਫ਼ ਹੁਸਨ ਪੁੱਤਰ ਹਰੀ ਸਿੰਘ ਵਾਸੀ ਖਹਿਰਾ ਥਾਣਾ ਘਣੀਏ ਕੇ ਬਾਗਰ ਨੂੰ ਕਾਬੂ ਕਰਕੇ ਉਸ ਪਾਸੋਂ ਇਕ 32 ਬੋਰ ਦੇਸੀ ਪਿਸਟਲ ਬਰਾਮਦ ਕਰਕੇ ਧਾਰਾ 25-54-59 ਆਰਮ ਐਕਟ ਤਹਿਤ ਮੁਕਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- CM ਮਾਨ ਨੇ ਰੀਅਲ ਅਸਟੇਟ ਸੈਕਟਰ ਨੂੰ ਦਿੱਤੀ ਵੱਡੀ ਰਾਹਤ, ਕੈਬਨਿਟ 'ਚ ਲਿਆ ਗਿਆ ਫ਼ੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
41 ਲੱਖ ਦੀ ਠੱਗੀ ਮਾਰਨ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ
NEXT STORY