ਗੁਰਦਾਸਪੁਰ (ਵਿਨੋਦ) - ਸਿਟੀ ਪੁਲਸ ਗੁਰਦਾਸਪੁਰ ਨੇ ਇਕ ਪਰਿਵਾਰਿਕ ਮੈਂਬਰਾਂ ਨੂੰ ਵਿਦੇਸ਼ ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ 10 ਲੱਖ 95 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ ਭੈਣ-ਭਰਾ ਦੇ ਖ਼ਿਲਾਫ਼ ਧਾਰਾ 420, 120ਬੀ, 13 ਪੰਜਾਬ ਟ੍ਰੇਵਲ ਪ੍ਰੋਫੈਸਨਲਜ਼ ਰੈਗੂਲੇਸ਼ਨ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਹੈਰੋਇਨ ਸਮੱਗਲਿੰਗ ’ਚ ਬਦਨਾਮ ਹੋਇਆ ਪਿੰਡ ਧਨੋਆ ਕਲਾਂ, ਬਰਾਮਦ ਹੋਏ 4 ਡਰੋਨ ਤੇ 7 ਕਿਲੋ ਹੈਰੋਇਨ
ਇਸ ਸਬੰਧੀ ਡੀ. ਐੱਸ. ਪੀ ਰਿਪੂਤਾਪਨ ਸਿੰਘ ਨੇ ਦੱਸਿਆ ਕਿ ਦਰਸ਼ਨ ਸਿੰਘ ਬੇਦੀ ਪੁੱਤਰ ਬੇਅੰਤ ਸਿੰਘ ਬੇਦੀ ਵਾਸੀ ਸੈਕਟਰ ਮੁਹੱਲਾ ਗੁਰਦਾਸਪੁਰ ਨੇ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਦਰਖਾਸਤ ਦਿੱਤੀ ਸੀ ਕਿ ਦੋਸ਼ੀਆਂ ਨਰਿੰਦਰ ਕੌਰ ਉਰਫ਼ ਪਿੰਕੀ ਪੁੱਤਰੀ ਰਵਿੰਦਰ ਸਿੰਘ, ਕਿਰਤਪਾਲ ਸਿੰਘ ਪੁੱਤਰ ਰਵਿੰਦਰ ਸਿੰਘ ਵਾਸੀਆਨ ਖਜ਼ੂਰੀ ਗੇਟ ਬਟਾਲਾ ਨੇ ਉਸ ਨੂੰ ਅਤੇ ਉਸ ਦੇ ਪਰਿਵਾਰਿਕ ਮੈਂਬਰਾਂ ਨੂੰ ਵਿਦੇਸ਼ ਪੁਰਤਗਾਲ ਭੇਜਣ ਦਾ ਝਾਂਸਾ ਦਿੱਤਾ। ਫਿਰ ਉਕਤ ਲੋਕਾਂ ਨੇ 10 ਲੱਖ 95 ਹਜ਼ਾਰ ਰੁਪਏ ਦੀ ਠੱਗੀ ਮਾਰਕੇ ਧੋਖਾਧੜੀ ਕੀਤੀ ਹੈ। ਇਸ ਮਾਮਲੇ ਦੀ ਜਾਂਚ ਉਪ ਪੁਲਸ ਕਪਤਾਨ ਡਿਟੈਕਟਿਵ ਗੁਰਦਾਸਪੁਰ ਵੱਲੋਂ ਕਰਨ ਤੋਂ ਬਾਅਦ ਉਕਤ ਭੈਣ-ਭਰਾ ਦੋਸ਼ੀ ਪਾਏ ਗਏ, ਜਿੰਨਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ।
ਹੈਰੋਇਨ ਸਮੱਗਲਿੰਗ ’ਚ ਬਦਨਾਮ ਹੋਇਆ ਪਿੰਡ ਧਨੋਆ ਕਲਾਂ, ਬਰਾਮਦ ਹੋਏ 4 ਡਰੋਨ ਤੇ 7 ਕਿਲੋ ਹੈਰੋਇਨ
NEXT STORY