ਝਬਾਲ/ਸਰਾਏ ਅਮਾਨਤ ਖਾਂ (ਨਰਿੰਦਰ) : ਹਿੰਦ ਪਾਕਿ ਬਾਰਡਰ 'ਤੇ ਪਾਕਿਸਤਾਨ ਵੱਲੋਂ ਲਗਾਤਾਰ ਨਸ਼ੀਲੇ ਪਦਾਰਥ ਅਤੇ ਹਥਿਆਰ ਭੇਜਣ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਜਿਸ ਦੇ ਚੱਲਦਿਆਂ ਬੀਐੱਸਐੱਫ ਬੀਓਪੀ 115 ਬਟਾਲੀਅਨ ਦੇ ਜਵਾਨਾਂ ਨੂੰ ਬਾਰਡਰ ਨੇੜੇ ਕੀਤੇ ਜਾ ਰਹੇ ਸਰਚ ਆਪਰੇਸ਼ਨ ਦੌਰਾਨ ਸਰਹੱਦੀ ਪਿੰਡ ਬਿਧੀਚੰਦ ਛੀਨਾ ਦੇ ਬਾਹਰੋਂ ਇਕ ਸ਼ੱਕੀ ਹਾਲਤ ਵਿਚ ਡਿਗਿਆ ਪੀਲੇ ਰੰਗ ਦਾ ਬੰਦ ਲਿਫਾਫਾ ਮਿਲਿਆ ਜਿਸ ਨੂੰ ਚੈਕ ਕਰਨ 'ਤੇ ਉਸ ਵਿੱਚੋਂ ਹੈਰੋਇਨ ਜਿਸ ਦਾ ਵਜ਼ਨ 500 ਗ੍ਰਾਮ ਸੀ।
ਇਸ ਸਬੰਧੀ ਸ਼ੱਕ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਇਹ ਨਸ਼ੀਲੇ ਪਦਾਰਥ ਦਾ ਲਿਫਾਫਾ ਪਾਕਿਸਤਾਨ ਵੱਲੋਂ ਡ੍ਰੋਨ ਰਾਹੀਂ ਸੁੱਟਿਆ ਗਿਆ ਹੈ ਜਿਸ ਨੂੰ ਬਾਅਦ ਵਿਚ ਬੀਐੱਸਐੱਫ ਦੇ ਅਧਿਕਾਰੀਆਂ ਨੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੂੰ ਮੌਕੇ 'ਤੇ ਬੁਲਾਕੇ ਉਨ੍ਹਾਂ ਦੇ ਹਵਾਲੇ ਕਰ ਦਿੱਤਾ। ਥਾਣਾ ਸਰਾਏ ਅਮਾਨਤ ਖਾਂ ਵਿਖੇ ਇਸ ਸਬੰਧੀ ਕੇਸ ਦਰਜ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿਤੀ ਹੈ।
ਪੇਂਟ ਕਰਨ ਆਏ ਦੋ ਨੌਜਵਾਨਾਂ ਨੇ ਘਰ 'ਚੋਂ ਸੋਨੇ ਦੇ ਗਹਿਣੇ ਤੇ ਨਕਦੀ ਕੀਤੀ ਚੋਰੀ
NEXT STORY