ਖੇਮਕਰਨ (ਸੋਨੀਆ)-ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਡਲ ਦੇ ਖੇਤਾਂ ਵਿਚੋਂ ਬੀ.ਐੱਸ.ਐੱਫ ਅਤੇ ਪੁਲਸ ਵੱਲੋਂ ਇਕ ਪਿਸਤੌਲ 30 ਬੋਰ ਚਾਈਨਾ ਮੇਡ ਐੱਮ-20, ਮੈਗਜ਼ੀਨ ਅਤੇ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਥਾਣਾ ਖਾਲੜਾ ਦੇ ਏ. ਐੱਸ. ਆਈ. ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਬੀ.ਐੱਸ.ਐੱਫ. ਦੇ ਇੰਸਪੈਕਟਰ ਮੋਹਨ ਲਾਲ, 115 ਬਟਾਲੀਅਨ, ਬਾਬਾ ਪੀਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਬੀਤੀ ਦੇਰ ਰਾਤ ਪਿੰਡ ਡਲ ਦੇ ਖੇਤਾਂ ਵਿਚ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਖੇਤ ਵਿਚ ਪੀਲੇ ਰੰਗ ਦੀ ਟੇਪ ਲੱਗਿਆ ਇਕ ਪੈਕੇਟ ਪਿਆ ਮਿਲਿਆ। ਸ਼ੱਕ ਦੇ ਆਧਾਰ ’ਤੇ ਪੈਕੇਟ ਦੀ ਜਾਂਚ ਕੀਤੀ ਗਈ ਤਾਂ ਉਸ ਵਿਚੋਂ ਇਕ 30 ਬੋਰ ਦੀ ਪਿਸਤੌਲ ਮਾਰਕਾ ਕੈਲ, ਮੇਡ ਇਨ ਚਾਈਨਾ ਐੱਮ-20, ਮੈਗਜ਼ੀਨ ਅਤੇ ਕਾਰਤੂਸ ਬਰਾਮਦ ਹੋਏ। ਬੀ.ਐੱਸ.ਐੱਫ ਵੱਲੋਂ ਬਰਾਮਦਗੀ ਦਾ ਸਾਮਾਨ ਥਾਣਾ ਖਾਲੜਾ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ-ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
ਏ.ਐੱਸ.ਆਈ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਕਾਰਵਾਈ ਕਰਦਿਆਂ ਮਾਮਲਾ ਨੰਬਰ 260 ਅਸਲਾ ਐਕਟ ਦੀਆਂ ਧਾਰਾਵਾਂ 25/54/59 ਤਹਿਤ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਇਹ ਪਿਸਤੌਲ ਅਤੇ ਮੈਗਜ਼ੀਨ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਪਾਕਿਸਤਾਨ ਤੋਂ ਮੰਗਵਾਏ ਜਾਣ ਦਾ ਸ਼ੱਕ ਹੈ। ਪੁਲਸ ਵੱਲੋਂ ਇਸ ਸਬੰਧੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਸੂਬੇ ਦੇ DCs ਨੂੰ ਦਿੱਤੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪਠਾਨਕੋਟ 'ਚ 3 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ
NEXT STORY