ਦੌਰਾਂਗਲਾ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਭਾਰਤ-ਪਾਕਿਸਤਾਨ ਸਰਹੱਦ ਦੀ ਚੌਂਤਰਾ ਪੋਸਟ ਨੇੜੇ ਪਿੰਡ ਵਜ਼ੀਰਪੁਰ ਅਫ਼ਗਾਨਾ ਵਿੱਚ ਪਾਪੂਲਰ ਦੇ ਦਰੱਖਤਾਂ ਦੇ ਨੇੜਿਉ ਇੱਕ ਖੇਤ ਵਿੱਚੋਂ ਹੈਰੋਇਨ ਦਾ ਇੱਕ ਪੈਕਟ ਬਰਾਮਦ ਹੋਇਆ ਹੈ। ਖੇਤ ਮਾਲਕ ਮਲਕੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੇ ਖੇਤਾਂ ਵਿੱਚ ਗੇੜਾ ਮਾਰਨ ਗਿਆ ਤਾਂ ਉਸ ਨੇ ਇੱਕ ਸ਼ੱਕੀ ਪੀਲੇ ਰੰਗ ਦਾ ਪੈਕਟ ਦੇਖਿਆ।
ਇਸ ਤੋਂ ਬਾਅਦ ਉਸ ਨੇ ਚੌਂਤਰਾ ਚੌਕੀ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 58ਵੀਂ ਬਟਾਲੀਅਨ ਨੂੰ ਇਸ ਦੀ ਸੂਚਨਾ ਦਿੱਤੀ। ਬੀ.ਐੱਸ.ਐੱਫ. ਨੇ ਮੌਕੇ ’ਤੇ ਪਹੁੰਚ ਕੇ ਬਾਰਡਰ ਪੋਸਟ 20/8 ਨੇੜੇ ਖੇਤ ਵਿੱਚ ਪਏ ਪੈਕਟ ਨੂੰ ਕਬਜ਼ੇ ਵਿੱਚ ਲੈ ਲਿਆ। ਚੂਹਿਆਂ ਨੇ ਪੈਕਟ ਦੇ ਇੱਕ ਪਾਸੇ ਨੂੰ ਕੁਤਰ ਦਿੱਤਾ ਸੀ, ਜਿਸ ਤੋਂ ਪਤਾ ਲੱਗਦਾ ਹੈ ਕਿ ਇਹ ਪੈਕੇਟ ਕੁਝ ਸਮਾਂ ਪਹਿਲਾਂ ਇੱਥੇ ਸੁੱਟਿਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਸਰਹੱਦੀ ਰੇਖਾ ਇੱਥੋਂ ਕਰੀਬ 1200 ਮੀਟਰ ਦੂਰ ਹੈ ਅਤੇ ਇਸ ਖੇਤਰ ਵਿੱਚ ਕਈ ਵਾਰ ਡਰੋਨ ਘੁਸਪੈਠ ਕਰ ਚੁੱਕੇ ਹਨ।
ਇਹ ਵੀ ਪੜ੍ਹੋ- ਨਿੱਤ ਦੇ ਕਲੇਸ਼ ਤੋਂ ਤੰਗ ਆ ਕੇ ਔਰਤ ਨੇ ਚੁੱਕਿਆ ਖ਼ੌਫ਼ਨਾਕ ਕਦਮ, ਨਹਿਰ 'ਚ ਮਾਰ'ਤੀ ਛਾਲ
ਇਸ ਸਬੰਧੀ ਜਦ ਪੁਲਸ ਸਟੇਸ਼ਨ ਦੌਰਾਂਗਲਾ ਦੇ ਇੰਚਾਰਜ ਦਵਿੰਦਰ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪਿਛਲੇ 24 ਜੂਨ ਨੂੰ ਡਰੋਨ ਨੇ ਭਾਰਤ ਵਾਲੀ ਸਾਈਡ 'ਤੇ ਹਰਕਤ ਕੀਤੀ ਸੀ ਜਿਸ ਵੱਲੋਂ ਇਹ ਹੈਰੋਇਨ ਦਾ ਪੈਕਟ ਇੱਥੇ ਸੁੱਟਿਆ ਖਦਸ਼ਾ ਲਗਾਇਆ ਜਾ ਰਿਹਾ ਹੈ। ਪੁਲਸ ਵੱਲੋਂ ਬੀ.ਐੱਸ.ਐੱਫ. ਦੇ ਨਾਲ ਉਸੇ ਦਿਨ ਤੋਂ ਸਰਹੱਦੀ ਖੇਤਰ ਅੰਦਰ ਪੂਰੀ ਨਿਗਰਾਨੀ ਨਾਲ ਸਰਚ ਅਭਿਆਨ ਚਲਾਇਆ ਜਾ ਰਿਹਾ ਸੀ, ਜਿਸ ਤੋਂ ਬਾਅਦ ਇਹ ਪੈਕਟ ਬਰਾਮਦ ਹੋਇਆ ਹੈ। ਪੁਲਸ ਅਤੇ ਬੀ.ਐੱਸ.ਐੱਫ. ਦੇ ਸਾਂਝੇ ਅਪਰੇਸ਼ਨ ਉਪਰੰਤ ਇਹ ਪੈਕਟ ਬਰਾਮਦ ਕੀਤਾ ਗਿਆ ਹੈ। ਪੁਲਸ ਵੱਲੋਂ ਇਸ ਨੂੰ ਆਪਣੇ ਕਬਜ਼ੇ ਚ ਲੈ ਕੇ ਮਾਮਲਾ ਦਰਜ ਕਰਨ ਉਪਰੰਤ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਨਿੱਤ ਦੇ ਕਲੇਸ਼ ਤੋਂ ਤੰਗ ਆ ਕੇ ਔਰਤ ਨੇ ਚੁੱਕਿਆ ਖ਼ੌਫ਼ਨਾਕ ਕਦਮ, ਨਹਿਰ 'ਚ ਮਾਰ'ਤੀ ਛਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਿਹਤ ਵਿਭਾਗ ਕਾਦੀਆਂ ਨੇ ਵੱਖ-ਵੱਖ ਥਾਵਾਂ 'ਤੇ ਲੋਕਾਂ ਨੂੰ ਡੇਂਗੂ ਸਬੰਧੀ ਕੀਤਾ ਜਾਗਰੂਕ
NEXT STORY