ਤਰਨਤਾਰਨ (ਰਮਨ)-ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀ. ਐੱਸ. ਐੱਫ. ਵੱਲੋਂ 2 ਨਾਬਾਲਗਾਂ ਨੂੰ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਪਾਸੋਂ 513 ਗ੍ਰਾਮ ਹੈਰੋਇਨ ਅਤੇ ਇਕ ਮੋਬਾਈਲ ਫੋਨ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਇਸ ਸਬੰਧੀ ਬੀ.ਐੱਸ.ਐੱਫ. ਦੇ ਕੰਪਨੀ ਕਮਾਂਡਰ ਵੱਲੋਂ ਦਿੱਤੇ ਬਿਆਨਾਂ ਹੇਠ ਥਾਣਾ ਖਾਲੜਾ ਦੀ ਪੁਲਸ ਨੇ ਪਰਚਾ ਦਰਜ ਕਰ ਦੋਵਾਂ ਮੁਲਜ਼ਮਾਂ ਨੂੰ ਬਾਲ ਸੁਧਾਰ ਘਰ ਭੇਜਦੇ ਹੋਏ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਨਰਿੰਦਰਾ ਸਿੰਘ ਕੰਪਨੀ ਕਮਾਂਡਰ ਐੱਫ ਕੰਪਨੀ 115 ਬਟਾਲੀਅਨ ਬੀ.ਐੱਸ.ਐੱਫ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਉਹ ਸਮੇਤ ਜਵਾਨਾਂ ਨਾਲ ਪਿੰਡ ਕਲਸੀਆਂ ਖੁਰਦ ਵਿਖੇ ਬੀ.ਓ.ਪੀ ਬਾਬਾ ਪੀਰ ਪੋਸਟ ਨਜ਼ਦੀਕ ਗਸ਼ਤ ਕਰ ਰਹੇ ਸਨ ਤਾਂ 2 ਨੌਜਵਾਨਾਂ ਨੂੰ ਇਕ ਪੀਲੇ ਰੰਗ ਦੇ ਪੈਕਟ ਸਮੇਤ ਸ਼ੱਕੀ ਹਾਲਾਤਾਂ ਦੌਰਾਨ ਹਿਰਾਸਤ ਵਿਚ ਲਿਆ ਗਿਆ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਕਾਲਜ ਦੇ ਪਹਿਲੇ ਦਿਨ ਹੀ ਨੌਜਵਾਨ ਨਾਲ ਵਾਪਰੀ ਵੱਡੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ
ਬੀ.ਐੱਸ.ਐੱਫ ਵੱਲੋਂ ਜਦੋਂ ਇਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਪੈਕਟ ਵਿਚੋਂ 513 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਜਦਕਿ ਪੈਕਿੰਗ ਮਟੀਰੀਅਲ ਦਾ ਵਜ਼ਨ 73 ਗ੍ਰਾਮ ਪਾਇਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਪਾਸੋਂ ਇਕ ਮੋਬਾਈਲ ਫੋਨ ਵੀ ਬਰਾਮਦ ਕੀਤਾ ਗਿਆ। ਕੰਪਨੀ ਕਮਾਂਡਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਥਾਣਾ ਖਾਲੜਾ ਦੇ ਮੁਖੀ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਖਾਲੜਾ ਦੇ ਮੁਖੀ ਸਬ ਇੰਸਪੈਕਟਰ ਸਾਹਿਬ ਸਿੰਘ ਨੇ ਦੱਸਿਆ ਕਿ ਨਰਿੰਦਰਾ ਸਿੰਘ ਕੰਪਨੀ ਕਮਾਂਡਰ ਦੇ ਬਿਆਨਾਂ ਹੇਠ ਦੋਵਾਂ ਨਾਬਾਲਗਾਂ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਨਾਬਾਲਗ ਸਰਹੱਦ ਨਾਲ ਲੱਗਦੇ ਪਿੰਡ ਦੇ ਨਿਵਾਸੀ ਹਨ, ਜਿਨ੍ਹਾਂ ਨੂੰ ਬਾਲ ਸੁਧਾਰ ਘਰ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਅਕਾਲੀ ਵਰਕਰ ਦੇ ਘਰ ’ਤੇ ਚੱਲੀਆਂ ਤਾਬੜਤੋੜ ਗੋਲੀਆਂ
ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਆਪਣੇ ਪੱਧਰ ਉਪਰ ਇਹ ਪਤਾ ਲਾਇਆ ਜਾ ਰਿਹਾ ਹੈ ਕਿ ਦੋਵਾਂ ਨਾਬਾਲਗਾਂ ਵੱਲੋਂ ਹੈਰੋਇਨ ਦੀ ਮੰਗਵਾਈ ਗਈ ਖੇਪ ਨੂੰ ਕਿੱਥੇ ਸਪਲਾਈ ਕੀਤਾ ਜਾਣਾ ਸੀ ਅਤੇ ਇਹ ਇਸ ਧੰਦੇ ਵਿਚ ਕਦੋਂ ਤੋਂ ਲੱਗੇ ਹੋਏ ਹਨ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਜਾਣੋ ਵਿਭਾਗ ਦੀ ਨਵੀਂ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ ਨਹੀਂ ਬਖ਼ਸ਼ਦੀ ਪੰਜਾਬ ਪੁਲਸ, ਖੜ੍ਹੇ ਵਾਹਨਾਂ ਦੇ ਕੱਟ'ਤੇ ‘ਈ ਚਲਾਨ’
NEXT STORY