ਕਲਾਨੌਰ (ਗੋਰਾਇਆ)- ਸਰਹੱਦੀ ਖੇਤਰ ਅੰਦਰ ਲਗਾਤਾਰ ਡਰੋਨ ਦੀਆਂ ਹਰਕਤਾਂ ਵੇਖਣ ਨੂੰ ਮਿਲ ਰਹੀਆਂ ਹਨ ਪਰ ਇਹਨਾਂ ਹਰਕਤਾਂ ਨੂੰ ਅਸਫਲ ਕਰਨ ਵਿੱਚ ਬੀਐੱਸਐੱਫ ਵੱਲੋਂ ਪੂਰੀ ਤਰ੍ਹਾਂ ਨਾਲ ਸਫ਼ਲਤਾ ਪ੍ਰਾਪਤ ਕੀਤੀ ਜਾ ਰਹੀ ਹੈ। ਇਸੇ ਤਹਿਤ ਹੀ ਸਰਹੱਦੀ ਖੇਤਰ ਦੇ ਪੁਲਸ ਸਟੇਸ਼ਨ ਕਲਾਨੌਰ ਅਧੀਨ ਆਉਂਦੇ ਬੀਐੱਸਐੱਫ ਦੀ ਬੀਓਪੀ ਚੰਦੂ ਵਡਾਲਾ ਸਰਹੱਦੀ ਚੌਕੀ ’ਤੇ ਬੀਐੱਸਐੱਫ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਹੋਇਆ ਹੈ, ਜਿਸ ਦਾ ਵਜ਼ਨ ਕਰੀਬ 550 ਗ੍ਰਾਮ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੈਡੀਕਲ ਵਿਦਿਆਰਥੀਆਂ ਲਈ ਅਹਿਮ ਖ਼ਬਰ, ਇਸ ਹਸਪਤਾਲ ’ਚ ਮਿਲੇਗੀ ਸਹੂਲਤ
ਇਸ ਸਬੰਧੀ ਜਦ ਵਧੇਰੇ ਜਾਣਕਾਰੀ ਲਈ ਥਾਣਾ ਮੁਖੀ ਕਲਾਨੌਰ ਜਗਦੀਸ਼ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਜਿਨ੍ਹਾਂ ਦੀ ਪਹਿਛਾਣ ਸੁਖਵਿੰਦਰ ਸਿੰਘ ਉਰਫ ਸੁੱਖੀ (20) ਤੇ ਅਮਨਦੀਪ ਸਿੰਘ ਉਰਫ ਗੋਰਾ (21) ਦੋਨੇ ਵਾਸੀ ਚੰਦੂਵਡਾਲਾ ਵਜੋਂ ਦੱਸੀ ਗਈ ਹੈ। ਪੁਲਸ ਵੱਲੋਂ ਇਹਨਾਂ ਵਿਰੁੱਧ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ।
ਇਹ ਵੀ ਪੜ੍ਹੋ- ਪੰਜਾਬ 'ਚ ਲੁਟੇਰਿਆਂ ਦਾ ਕਹਿਰ, ਸਬਜ਼ੀ ਮੰਡੀ ਜਾ ਰਹੇ ਲੋਕਾਂ ਦੀਆਂ ਤੋੜੀਆਂ ਲੱਤਾਂ ਤੇ ਬਾਂਹਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਾਨ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਦੇ ਸਬੰਧ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ
NEXT STORY