ਬਟਾਲਾ/ਕਲਾਨੌਰ/ਡੇਰਾ ਬਾਬਾ ਨਾਨਕ- (ਬੇਰੀ, ਮਨਮੋਹਨ, ਜ. ਬ.)- ਗੁਰਦਾਸਪੁਰ ਸੈਕਟਰ ਅਧੀਨ ਆਉਂਦੀ ਬੀ. ਐੱਸ. ਐੱਫ. ਦੀ 89 ਬਟਾਲੀਅਨ ਦੇ ਜਵਾਨਾਂ ਵੱਲੋਂ ਬੀਤੀ ਰਾਤ ਭਾਰਤੀ ਖੇਤਰ ’ਚ ਦਾਖ਼ਲ ਹੋਏ ਪਾਕਿਸਤਾਨੀ ਡਰੋਨ 'ਤੇ ਬੀ. ਐੱਸ. ਐੱਫ. ਦੀ ਬੀ. ਓ. ਪੀ. ਮੇਤਲਾ ’ਤੇ ਤਾਇਨਾਤ ਜਵਾਨਾਂ ਵੱਲੋਂ ਫਾਇਰਿੰਗ ਤੇ ਰੌਸ਼ਨੀ ਵਾਲੇ ਬੰਬ ਦਾਗੇ ਗਏ। ਜਾਣਕਾਰੀ ਅਨੁਸਾਰ ਵੀਰਵਾਰ ਦੀ ਰਾਤ 12 ਵਜੇ ਦੇ ਕਰੀਬ ਬੀ. ਐੱਸ. ਐੱਫ. ਦੇ ਸੈਕਟਰ ਗੁਰਦਾਸਪੁਰ ਦੀ 89 ਬਟਾਲੀਅਨ ਦੀ ਬੀ. ਓ. ਪੀ. ਮੇਤਲਾ ’ਤੇ ਤਾਇਨਾਤ ਜਵਾਨਾਂ ਵੱਲੋਂ ਭਾਰਤੀ ਖੇਤਰ ’ਚ ਦਾਖ਼ਲ ਹੋਏ ਪਾਕਿਸਤਾਨੀ ਡਰੋਨ ’ਤੇ 30 ਫਾਇਰ ਤੇ ਰੌਸ਼ਨੀ ਛੱਡਣ ਵਾਲੇ 5 ਈਲੂ ਬੰਬ ਦਾਗੇ ਗਏ।
ਇਹ ਵੀ ਪੜ੍ਹੋ- ਪੰਜਾਬ ਬਜਟ 2023: ਸੂਬੇ 'ਚ ਨਿਵੇਸ਼ ਲਈ ਜਾਣੋ ਕੀ ਹੈ ਸਰਕਾਰ ਦੀ ਯੋਜਨਾ
ਦੱਸਿਆ ਜਾ ਰਿਹਾ ਹੈ ਕਿ ਡਰੋਨ ਵਾਪਸ ਜਾਂਦਾ ਦਿਖਾਈ ਨਹੀਂ ਦਿੱਤਾ ਗਿਆ। ਇਸ ਘਟਨਾ ਦੀ ਖ਼ਬਰ ਮਿਲਦਿਆਂ ਹੀ ਬੀ. ਐੱਸ. ਐੱਫ. ਦੇ ਬਟਾਲੀਅਨ ਕਮਾਂਡੈਂਟ ਪ੍ਰਦੀਪ ਕੁਮਾਰ ਤੇ ਪੁਲਸ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ. ਐੱਚ. ਓ. ਦਿਲਪ੍ਰੀਤ ਕੌਰ ਭੰਗੂ ਤੇ ਥਾਣਾ ਕੋਟਲੀ ਸੂਰਤ ਮੱਲ੍ਹੀ ਦੀ ਪੁਲਸ ਵੱਲੋਂ ਸਬੰਧਿਤ ਇਲਾਕੇ ’ਚ ਪਹੁੰਚ ਕੇ ਬੀ. ਐੱਸ. ਐੱਫ. ਦੇ ਜਵਾਨਾਂ ਨਾਲ ਮਿਲ ਕੇ ਸਰਚ ਅਭਿਆਨ ਚਲਾਇਆ ਗਿਆ। ਇਸ ਦੌਰਾਨ ਪਿੰਡ ਨਬੀ ਨਗਰ ਦੇ ਨੇੜੇ ਖੇਤਾਂ ’ਚੋ ਡਿੱਗਿਆ ਇਕ ਵੱਡਾ ਡਰੋਨ ਬਰਾਮਦ ਕੀਤਾ, ਜਿਸ ਨਾਲ ਪਾਕਿ ਸਮੱਗਲਰਾਂ ਵੱਲੋਂ ਬੰਨ੍ਹ ਕੇ ਭੇਜੀ ਏ. ਕੇ. 47, ਮੈਗਜ਼ੀਨ ਤੇ ਗੋਲੀ-ਸਿੱਕਾ ਬਰਾਮਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਬਜਟ 2023: ਟਰਾਂਸਪੋਰਟ ਅਤੇ ਮਾਈਨਿੰਗ ਖੇਤਰ 'ਚ ਪੰਜਾਬ ਸਰਕਾਰ ਦਾ ਵੱਡਾ ਐਲਾਨ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਗੁਰਦਾਸਪੁਰ 'ਚ ਸ਼ਰੇਆਮ ਗੁੰਡਾਗਰਦੀ: ਦੁਕਾਨ 'ਤੇ ਕੰਮ ਕਰਦੇ ਨੌਜਵਾਨ ਨੂੰ ਹਥਿਆਰਬੰਦਾਂ ਨੇ ਕੀਤਾ ਬੁਰੀ ਤਰ੍ਹਾਂ ਜ਼ਖ਼ਮੀ
NEXT STORY