ਤਰਨਤਾਰਨ (ਰਮਨ)- ਥਾਣਾ ਚੋਹਲਾ ਸਾਹਿਬ ਅਧੀਨ ਆਉਂਦੇ ਪਿੰਡ ਬ੍ਰਹਮਪੁਰਾ ਵਿਖੇ ਬੀਤੀ ਦੇਰ ਰਾਤ ਇਕ ਮੈਂਬਰ ਪੰਚਾਇਤ ਦੇ ਘਰ ਉੱਪਰ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਹਮਲਾਵਰਾਂ ਵਲੋਂ ਸ਼ਰੇਆਮ 315 ਬੋਰ ਰਾਈਫ਼ਲ ਨਾਲ ਅੱਧੀ ਦਰਜਨ ਤੋਂ ਵੱਧ ਰੌਂਦ ਫਾਈਰਿੰਗ ਕੀਤੀ ਗਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਮੌਕੇ ’ਤੇ ਪੁੱਜ ਸੀ.ਸੀ.ਟੀ.ਵੀ ਕੈਮਰੇ ਦੀ ਫੁਟੇਜ਼ ਅਤੇ ਗੋਲੀਆਂ ਦੇ ਖੋਲ ਕਬਜ਼ੇ ਵਿਚ ਲੈ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਇਸ ਹਮਲੇ ਤੋਂ ਬਾਅਦ ਪੀੜਤ ਪਰਿਵਾਰ ਵਿਚ ਭਾਰੀ ਸਹਿਮ ਭਰਿਆ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ, ਵਲੋਂ ਮੁਲਜ਼ਮਾਂ ਦੀ ਭਾਲ ਕਰਦੇ ਹੋਏ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਗੱਡੀ ਨਾਲ ਬੰਦ ਕੀਤਾ ਸੀ ਨਵੀਂ ਬਣ ਰਹੀ ਗਲੀ ਦਾ ਰਸਤਾ, ਤੈਸ਼ 'ਚ ਆਏ ਨੌਜਵਾਨਾਂ ਨੇ ਦਾਗੇ ਫ਼ਾਇਰ
ਜਾਣਕਾਰੀ ਦਿੰਦੇ ਹੋਏ ਪਿੰਡ ਬ੍ਰਹਮਪੁਰਾ ਦੀ ਨਿਵਾਸੀ ਅਤੇ ਮੈਂਬਰ ਪੰਚਾਇਤ ਸੁਖਚੰਦਨਬੀਰ ਸਿੰਘ ਪੁੱਤਰ ਸੁਰਜੀਤ ਸਿੰਘ ਨੇ ਜਗਬਾਣੀ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਦੱਸਿਆ ਕਿ ਬੀਤੀ ਰਾਤ ਕਰੀਬ 9 ਵਜੇ ਜਦੋਂ ਉਹ ਆਪਣੇ ਅਤੇ ਛੋਟੇ ਭਰਾ ਨਵਪ੍ਰੀਤ ਸਿੰਘ ਦੇ ਪਰਿਵਾਰ ਸਮੇਤ ਘਰ ਵਿਚ ਮੌਜੂਦ ਸਨ ਤਾਂ ਅਚਾਨਕ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਇਸ ਦੌਰਾਨ ਜਦੋਂ ਉਸ ਨੇ ਬਾਹਰ ਆ ਕੇ ਵੇਖਿਆ ਤਾਂ ਕੁਝ ਵਿਅਕਤੀ ਲਗਾਤਾਰ ਘਰ ਦੇ ਦਰਵਾਜ਼ੇ ਉੱਪਰ ਸਿੱਧੀਆਂ 315 ਬੋਰ ਰਾਈਫ਼ਲ ਨਾਲ ਗੋਲੀਆਂ ਚਲਾ ਰਹੇ ਸਨ। ਇਸ ਫ਼ਾਈਰਿੰਗ ਦੌਰਾਨ ਸਮੁੱਚੇ ਪਰਿਵਾਰ ਨੇ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ।
ਇਹ ਵੀ ਪੜ੍ਹੋ- ਰੇਲ ਯਾਤਰੀਆਂ ਲਈ ਅਹਿਮ ਖ਼ਬਰ, ਪੰਜਾਬ ਦੇ ਇਨ੍ਹਾਂ ਰੇਲਵੇ ਸਟੇਸ਼ਨਾਂ 'ਤੇ 6 ਦਿਨ ਨਹੀਂ ਰੁਕਣੀਆਂ ਰੇਲਾਂ
ਸੁਖਚੰਦਨਬੀਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣਾ ਲਾਈਸੈਂਸੀ ਹਥਿਆਰ ਲੈ ਕੇ ਬਾਹਰ ਪੁੱਜਾ ਤਾਂ ਹਮਲਾਵਰ ਜੋ ਸਕਾਰਪੀਓ ਗੱਡੀ ਅਤੇ ਮੋਟਰ ਸਾਈਕਲ ਉੱਪਰ ਸਵਾਰ ਹੋ ਕੇ ਆਏ ਸਨ, ਮੌਕੇ ਤੋਂ ਫ਼ਰਾਰ ਹੋ ਗਏ। ਸੁਖਚੰਦਨਬੀਰ ਸਿੰਘ ਨੇ ਦੱਸਿਆ ਕਿ ਇਸ ਹਮਲੇ ਦੌਰਾਨ ਗੋਲੀਆਂ ਲੱਗਣ ਨਾਲ ਘਰ ਦੇ ਦਰਵਾਜ਼ੇ ਅਤੇ ਛੱਤਾਂ ਨੂੰ ਕਾਫ਼ੀ ਨੁਕਸਾਨ ਵੀ ਪੁੱਜਾ ਹੈ, ਜਿਸ ਬਾਬਤ ਪੁਲਸ ਨੇ ਗੋਲੀਆਂ ਦੇ ਖੋਲ ਕਬਜ਼ੇ ਵਿਚ ਲੈ ਲਏ ਹਨ। ਪੀੜਤ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਵੀ ਦੁਸ਼ਮਣੀ ਨਹੀਂ ਹੈ।
ਇਹ ਵੀ ਪੜ੍ਹੋ- ਲਹਿਰਾਗਾਗਾ ਵਿਖੇ ਬੇਖ਼ੌਫ਼ ਲੁਟੇਰਿਆਂ ਦਾ ਕਾਰਾ, ਗੰਨ ਪੁਆਇੰਟ 'ਤੇ ਲੱਖ ਰੁਪਏ ਲੁੱਟ ਕੇ ਹੋਏ ਫ਼ਰਾਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਸਿਵਲ ਹਸਪਤਾਲ ’ਚ ਡਾਵਾਂਡੋਲ ਹੋਣਗੀਆਂ ਸਿਹਤ ਸੇਵਾਵਾਂ, ਮੁਲਾਜ਼ਮ ਹੜਤਾਲ ’ਤੇ ਜਾਣ ਲਈ ਤਿਆਰ
NEXT STORY