ਪੱਟੀ (ਸੌਰਭ) - ਬੀਤੇ ਦਿਨ ਪੱਟੀ ਦੇ ਬੱਸ ਸਟੈਂਡ ਵਿਖੇ ਬੇਹੋਸ਼ੀ ਦੀ ਹਾਲਤ 'ਚ ਇਕ ਵਿਅਕਤੀ ਦੇ ਮਿਲਣ ਦੀ ਸੂਚਨਾ ਮਿਲੀ, ਜਿਸ ਨੂੰ ਪੰਜਾਬ ਰੋਡਵੇਜ਼ ਪਨਬੱਸ ਯੂਨੀਅਨ ਦੇ ਸੱਕਤਰ ਵੀਰਮ ਜੰਡ ਤੇ ਰਿਕਸ਼ਾ ਯੂਨੀਅਨ ਦੇ ਪ੍ਰਧਾਨ ਸਵਰਨ ਸਿੰਘ ਨੇ ਤਰੁੰਤ ਸਿਵਲ ਹਸਪਤਾਲ ਪੱਟੀ ਵਿਖੇ ਦਾਖਲ ਕਰਵਾਇਆ, ਜਿਸ ਕਾਰਨ ਉਸ ਦੀ ਜਾਨ ਬਚ ਗਈ। ਜਾਣਕਾਰੀ ਅਨੁਸਾਰ ਸੱਕਤਰ ਵੀਰਮ ਜੰਡ ਨੇ ਦੱਸਿਆ ਕਿ ਬੀਤੇ ਦਿਨ ਸਵੇਰੇ 10:30 ਵਜੇ ਦੇ ਕਰੀਬ ਇਕ ਨੌਜਵਾਨ ਬੇਹੋਸ਼ੀ ਦੀ ਹਾਲਤ 'ਚ ਬੱਸ ਅੱਡੇ ਪਿਆ ਹੋਇਆ ਸੀ, ਜਿਸ ਨੂੰ 108 ਐਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਦਾਖਲ ਕਰਵਾਉਣ ਕਾਰਨ ਉਸ ਦੀ ਜਾਨ ਬਚ ਗਈ।
ਵੀਰਮ ਜੰਡ ਨੇ ਕਿਹਾ ਕਿ ਉਕਤ ਨੌਜਵਾਨ ਦੀ ਤਲਾਸ਼ੀ ਲੈਣ 'ਤੇ ਉਸ ਦੀ ਜੇਬ 'ਚੋਂ ਮਿਲੇ ਆਧਾਰ ਕਾਰਡ ਤੋਂ ਵਿਅਕਤੀ ਦੀ ਪਛਾਣ ਮਲਕੀਤ ਸਿੰਘ (22) ਪੁੱਤਰ ਹਰਭਜਨ ਸਿੰਘ ਵਾਸੀ ਚੂਸਲੇਵੜ ਤਹਿਸੀਲ ਪੱਟੀ ਵਜੋਂ ਹੋਈ ਹੈ। ਇਸ ਮੌਕੇ ਗੁਰਪ੍ਰੀਤ ਸਿੰਘ ਸੁਰਸਿੰਘ, ਰਵੀਸ਼ੇਰ ਸਿੰਘ ਆਦਿ ਹਾਜ਼ਰ ਸਨ।
ਨਸ਼ੇ ਵਾਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਗ੍ਰਿਫਤਾਰ
NEXT STORY