ਗੁਰਦਾਸਪੁਰ (ਗੁਰਪ੍ਰੀਤ)- ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਸਬੰਧੀ ਹਲਕਾ ਕਾਦੀਆਂ ਬਲਾਕ ਧਾਰੀਵਾਲ ਤੋਂ 3 ਬੱਸਾਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਕੀਤੀਆਂ ਗਈਆਂ। ਇਸ ਸਬੰਧੀ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਹਲਕਾ ਇੰਚਾਰਜ ਕਾਦੀਆਂ ਵਲੋਂ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਅਰਦਾਸ ਬੇਨਤੀ ਕਰਕੇ ਸੰਗਤਾਂ ਦੇ ਜਥੇ, ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕੀਤੇ ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼
ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ 23, 24 ਅਤੇ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਵੱਡੇ ਪੱਧਰ 'ਤੇ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਵਿੱਚ ਸੰਤ-ਮਹਾਂਪੁਰਸ਼, ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਅਤੇ ਉੱਚ ਸਖਸੀਅਤਾਂ ਸਮਾਗਮਾਂ ਵਿੱਚ ਪਹੁੰਚ ਕੇ ਨਤਮਸਤਕ ਹੋਣਗੀਆਂ। ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਵਿਸ਼ੇਸ਼ ਵਿਧਾਨ ਸਭਾ ਦਾ ਇਜਲਾਸ ਵੀ ਹੋਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ-ਪੰਜਾਬ ਦੀ ਸਿਆਸਤ 'ਚ ਹਲਚਲ! ਮੁੜ ਸਰਗਰਮ ਹੋਣ ਲੱਗੇ ਨਵਜੋਤ ਸਿੰਘ ਸਿੱਧੂ
ਨਸ਼ੀਲੀਆਂ ਗੋਲੀਆਂ ਸਮੇਤ ਮੁਲਜ਼ਮ ਕਾਬੂ
NEXT STORY