ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪਿਛਲੇ ਦਿਨੀਂ ਸਰਹੱਦੀ ਇਲਾਕੇ ਦੇ ਪਿੰਡ ਲਦਪਾਲਵਾਂ ਨੇੜੇ ਅਚਾਨਕ ਅੱਗ ਨਾਲ ਨੁਕਸਾਨੀ ਗਈ ਕਣਕ ਦੀ ਫ਼ਸਲ ਦਾ ਕੈਬਨਿਟ ਮੰਤਰੀ ਕਟਾਰੂਚੱਕ ਨੇ ਜਾਇਜ਼ਾ ਲਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਜੋ ਇਹ ਕਣਕ ਦੀ ਫਸਲ ਦਾ ਅੱਗ ਲੱਗਣ ਨਾਲ ਨੁਕਸਾਨ ਹੋਇਆ ਹੈ, ਇਸ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ ਕਿ ਤਰੁੰਤ ਮੁਆਵਜ਼ਾ ਦਿੱਤਾ ਜਾਵੇ।
ਇਹ ਵੀ ਪੜ੍ਹੋ- 23 ਅਤੇ 24 ਅਪ੍ਰੈਲ ਨੂੰ ਲੈ ਕੇ ਪੰਜਾਬ ਵਿਚ ਹੋ ਗਿਆ ਵੱਡਾ ਐਲਾਨ
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਦੁੱਖ ਦੀ ਘੜੀ ਵਿੱਚ ਸਾਡੀ ਸਰਕਾਰ ਸਾਡੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਹਮੇਸ਼ਾ ਕਿਸਾਨਾਂ ਦੇ ਹਰ ਦੁੱਖ-ਸੁੱਖ 'ਚ ਸਹਾਇਤਾ ਲਈ ਤਿਆਰ ਹੈ ਅਤੇ ਕਿਸਾਨਾਂ ਦਾ ਮੰਡੀਆਂ ਵਿੱਚ ਦਾਣਾ-ਦਾਣਾ ਚੁੱਕਣ ਲਈ ਵਚਨਬੰਦ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਤੁਰੰਤ ਕਿਸਾਨਾਂ ਦੇ ਖਾਤਿਆਂ ਵਿੱਚ ਕਣਕ ਦੀ ਪੇਮੈਂਟ ਵੀ ਲਗਾਤਾਰ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਅੰਮ੍ਰਿਤਧਾਰੀ ਔਰਤ ਦੇ ਕਤਲ ਕਾਂਡ 'ਚ ਨਵਾਂ ਮੋੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੈਸ਼ਨਲ ਹਾਈਵੇ ’ਤੇ ਛੋਟਾ ਹਾਥੀ ਪਲਟਿਆ, ਵਿਅਕਤੀ ਦੀ ਮੌਤ
NEXT STORY