ਗੁਰਦਾਸਪੁਰ (ਗੁਰਪ੍ਰੀਤ) - ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅੱਜ ਗੁਰਦਾਸਪੁਰ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਪਹੁੰਚੇ। ਝੋਨੇ ਦਾ ਜਾਇਜ਼ਾ ਲੈਂਦੇ ਹੋਏ ਉਨ੍ਹਾਂ ਨੇ ਪੱਤਰਕਾਰਾਂ ਨੂੰ ਕਿਹਾ ਕਿ ਮੰਡੀ ’ਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ ਦੀ ਫ਼ਸਲ ਦੀ ਸਾਰੇ ਪੈਸੇ ਸਰਕਾਰ ਦੋ ਘੰਟਿਆਂ ਵਿਚ ਉਨ੍ਹਾਂ ਦੇ ਖਾਤਿਆਂ ਵਿੱਚ ਪਾ ਰਹੀ ਹੈ।
ਐੱਸ.ਆਈ.ਐੱਲ. ਦੇ ਮੁੱਦੇ ’ਤੇ ਬੋਲਦੇ ਹੋਏ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਹਰਿਆਣਾ ਸਾਡਾ ਛੋਟਾ ਭਰਾ ਹੈ ਪਰ ਆਮ ਆਦਮੀ ਪਾਰਟੀ ਦਾ ਸਟੈਂਡ ਸਪੱਸ਼ਟ ਹੈ। ਹਰਿਆਣਾ ਨੂੰ ਦੇਣ ਲਈ ਸਾਡੇ ਕੋਲ ਇਕ ਵੀ ਬੂੰਦ ਪਾਣੀ ਦੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਜੇ ਪੰਜਾਬ ਕੋਲ ਪਾਣੀ ਹੁੰਦਾ ਤਾਂ ਅਸੀਂ ਦੇ ਦਿੰਦੇ ਪਰ ਹੁਣ ਸਾਡੇ ਕੋਲ ਦੇਣ ਨੂੰ ਪਾਣੀ ਦੀ ਇਕ ਵੀ ਬੰਦ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ‘ਆਪ’ ਸਰਕਾਰ ਵਲੋਂ ਕਿਸਾਨਾਂ ਦੀ ਗਨੇ ਦੀ ਬਕਾਇਆ ਪੈਮੇਂਟ ਦਾ ਭੁਗਤਾਨ ਕੀਤਾ ਗਿਆ ਹੈ, ਜੋ 300 ਕਰੋੜ ਹੈ। ਸੰਗਰੂਰ ਵਿਖੇ ਕਿਸਾਨਾਂ ਵਲੋਂ ਲਗਾਏ ਗਏ ਧਰਨੇ ਬਾਰੇ ਬੋਲਦੇ ਹੋਏ ਲਾਲ ਚੰਦ ਨੇ ਕਿਹਾ ਕਿ ਉਸ ਧਰਨਾ ਨੂੰ ਕਿਸਾਨਾਂ ਨਾਲ ਗੱਲਬਾਤ ਕਰਕੇ ਜਲਦੀ ਖ਼ਤਮ ਕਰਵਾਇਆ ਜਾਵੇਗਾ।
ਅੰਮ੍ਰਿਤਸਰ ’ਚ ਫਿਰ ਵੱਡੀ ਵਾਰਦਾਤ, ਮਾਮੂਲੀ ਗੱਲ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਨੌਜਵਾਨ ਦਾ ਕਤਲ
NEXT STORY