ਪਠਾਨਕੋਟ- ਦਿਵਾਲੀ ਦਾ ਤਿਉਹਾਰ ਜੋ ਕਿ ਹਰ ਧਰਮ ਦੇ ਲੋਕਾਂ ਵੱਲੋਂ ਬਹੁਤ ਹੀ ਹਰਸ਼ ਅਤੇ ਉਲਾਸ ਦੇ ਨਾਲ ਮਨਾਇਆ ਜਾਂਦਾ ਹੈ। ਇਸ ਤਿਉਹਾਰ ਨੂੰ ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਮੰਨਿਆ ਜਾਂਦਾ ਹੈ ਅਜਿਹੇ 'ਚ ਜਿੱਥੇ ਪੂਰੇ ਦੇਸ਼ ਦੇ ਵਿੱਚ ਇਸ ਤਿਉਹਾਰ ਨੂੰ ਲੈ ਕੇ ਲੋਕਾਂ ਵਿੱਚ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਉਥੇ ਹੀ ਸਿਆਸਤਦਾਨ ਵਲੋਂ ਵੀ ਇਸ ਤਿਉਹਾਰ ਦੀ ਮਹੱਤਤਾ ਨੂੰ ਮੰਨਦੇ ਹੋਏ ਇਸ ਦੀ ਸ਼ੁਰੂਆਤ ਪਰਮਾਤਮਾ ਦੇ ਘਰ ਨਤਮਸਤਕ ਹੋ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦੀਵਾਲੀ ਨੂੰ ਲੈ ਕੇ ਮੌਸਮ 'ਚ ਹੋਈ ਵੱਡੀ ਤਬਦੀਲੀ, ਜਾਣੋ ਇਨ੍ਹਾਂ ਜ਼ਿਲ੍ਹਿਆਂ ਦਾ AQI
ਅਜਿਹਾ ਹੀ ਕੁਝ ਜ਼ਿਲ੍ਹਾ ਪਠਾਨਕੋਟ ਵਿਖੇ ਵੀ ਵੇਖਣ ਨੂੰ ਮਿਲਿਆ ਜਿੱਥੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੁਚੱਕ ਵੱਲੋਂ ਦਿਵਾਲੀ ਦੇ ਇਸ ਤਿਉਹਾਰ ਮੌਕੇ ਗੁਰਦੁਆਰਾ ਸ੍ਰੀ ਬਾਠ ਸਾਹਿਬ ਵਿਖੇ ਨਤਮਸਤਕ ਹੋ ਕੇ ਇਸ ਦਿਨ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਉਹਨਾਂ ਕਿਹਾ ਕਿ ਦਿਵਾਲੀ ਦੇ ਇਸ ਤਿਉਹਾਰ 'ਤੇ ਪੰਜਾਬ ਵਾਸੀਆਂ ਨੂੰ ਅਤੇ ਉਹਨਾਂ ਦੇ ਹਲਕਾ ਵਾਸੀਆਂ ਨੂੰ ਬਹੁਤ-ਬਹੁਤ ਵਧਾਈ ਹੋਵੇ ਅਤੇ ਇਹ ਦਿਵਾਲੀ ਸਾਰਿਆਂ ਲਈ ਖੁਸ਼ੀਆਂ ਖੇੜੇ ਲੈ ਕੇ ਆਵੇ ਅਤੇ ਆਣ ਵਾਲਾ ਸਾਲ ਸਾਰਿਆਂ ਦੇ ਲਈ ਸੁਖਾਲਾ ਹੋਵੇ।
ਇਹ ਵੀ ਪੜ੍ਹੋ- ਸਾਈਬਰ ਕ੍ਰਾਇਮ ਦਾ ਸ਼ਿਕਾਰ ਹੋਣ ਵਾਲਿਆਂ ਲਈ ਅਹਿਮ ਖ਼ਬਰ, ਪੁਲਸ ਨੇ ਬਣਾਇਆ ਪਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
MP ਗੁਰਜੀਤ ਔਜਲਾ ਨੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੰਦੇ ਦਿੱਤਾ ਖ਼ਾਸ ਸੁਨੇਹਾ (ਵੀਡੀਓ)
NEXT STORY