ਪਠਾਨਕੋਟ/ਬਮਿਆਲ (ਹਰਜਿੰਦਰ ਸਿੰਘ ਗੋਰਾਇਆ)-- ਅੱਜ ਹੜ੍ਹ ਪੀੜਤ ਪਰਿਵਾਰਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਪਿੰਡ ਨੋਟ ਜੈਮਲ ਸਿੰਘ ਵਿਖੇ ਸਥਿਤ ਬੀ ਡੀ ਪੀ ਓ ਦਫਤਰ ਵਿਖੇ ਵਿਖੇ ਸਮਾਰੋਹ ਆਯੋਜਿਤ ਕੀਤਾ ਗਿਆ। ਸਮਾਰੋਹ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਬਤੋਰ ਮੁੱਖ ਮਹਿਮਾਨ ਹਾਜ਼ਰ ਹੋਏ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਨਰੇਸ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਸੂਬੇਦਾਰ ਕੁਲਵੰਤ ਸਿੰਘ ਬਲਾਕ ਪ੍ਰਧਾਨ, ਨੀਰੂ ਬਾਲਾ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਅਤੇ ਹੋਰ ਆਮ ਆਦਮੀ ਪਾਰਟੀ ਦੇ ਕਾਰਜਕਰਤਾ ਹਾਜਰ ਸਨ।
ਇਸ ਮੌਕੇ ਤੇ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਹੜ੍ਹਾਂ ਦੀ ਮਾਰ ਕਰਕੇ ਪੂਰੇ ਪੰਜਾਬ ਅੰਦਰ ਲੋਕਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਭੋਆ ਦੇ ਵੀ 82 ਪਿੰਡਾਂ ਅੰਦਰ ਹੜ੍ਹਾਂ ਦੇ ਕਾਰਨ ਫਸਲਾਂ ਪ੍ਰਭਾਵਿਤ ਹੋਈਆਂ, ਲੋਕਾਂ ਦੇ ਘਰ ਟੂੱਟ ਗਏ, ਪਸੂ ਧੰਨ ਦਾ ਨੁਕਸਾਨ ਹੋਇਆ, ਲੋਕਾਂ ਨੂੰ ਜਾਨਾਂ ਵੀ ਗਵਾਉਣੀਆਂ ਪਈਆਂ, ਆਦਿ ਹੋਰ ਵੀ ਕਈ ਤਰ੍ਹਾਂ ਦਾ ਖੇਤਰ ਅੰਦਰ ਨੁਕਸਾਨ ਹੋਇਆ।
ਉਨ੍ਹਾਂ ਕਿਹਾ ਕਿ ਫਸਲਾਂ ਦੇ ਹੋਏ ਨੁਕਸਾਨ ਦੇ ਲਈ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਨੇ ਘੋਸ਼ਣਾ ਕੀਤੀ ਸੀ ਕਿ ਹੜਾਂ ਦੀ ਮਾਰ ਨਾਲ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾਂ ਨਾਲ ਦੀ ਨਾਲ ਲੋਕਾਂ ਤੱਕ ਪੁਜਦਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਇੱਕ ਵਾਰ ਫਿਰ ਨਰੋੜ ਜੈਮਲ ਸਿੰਘ ਵਿਖੇ ਆਯੋਜਿਤ ਸਮਾਰੋਹ ਦੌਰਾਨ ਹੜ੍ਹ ਪ੍ਰਭਾਵਿਤ ਵੱਖ-ਵੱਖ ਪਿੰਡਾਂ ਜਿਸ ਵਿੱਚ ਪਿੰਡ ਪੰਮਾ, ਪਿੰਡ ਪੋਲਾ, ਪਿੰਡ ਪਹਾੜੀ ਚੱਕ ਅਤੇ ਪਿੰਡ ਵਾੜਵਾ ਦੇ ਕਰੀਬ 200 ਪਰਿਵਾਰਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਜਿਸ ਦੀ ਰਾਸ਼ੀ ਕਰੀਬ 45 ਲੱਖ ਰੁਪਏ ਬਣਦੀ ਹੈ ਦੀ ਵੰਡ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਾਕੀ ਪਿੰਡਾਂ ਨੂੰ ਵੀ ਆਉਂਣ ਵਾਲੇ ਦਿਨ੍ਹਾਂ ਦੇ ਅੰਦਰ ਫਸਲਾਂ ਦਾ ਮੁਆਵਜ਼ਾ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮੁਆਵਜ਼ਾ ਰਾਸ਼ੀ ਲੋਕਾਂ ਤੱਕ ਪੁਜਦਾ ਕਰਨ ਲਈ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦੇ ਹਾਂ ਕਿ ਉਨ੍ਹਾਂ ਜੋ ਵਾਅਦਾ ਕੀਤਾ ਸੀ ਉਹ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅੰਤ ਵਿੱਚ ਭਵਿੱਖ ਵਿੱਚ ਇਨ੍ਹਾਂ ਲੋਕਾਂ ਲਈ ਅਰਦਾਸ ਕਰਦੇ ਹਾਂ ਕਿ ਭਵਿੱਖ ਅੰਦਰ ਇਨ੍ਹਾਂ ਵੱਲੋਂ ਬੀਜੀਆਂ ਜਾਣ ਵਾਲੀਆਂ ਫਸਲਾਂ ਚੰਗੀਆਂ ਹੋਣ।
ਨਤੀਜੇ ਆਉਣ ਤੋਂ ਪਹਿਲਾਂ ਹੀ ਵਾਰਡ ਨਿਵਾਸੀਆਂ ਨੇ ਹਰਮੀਤ ਸੰਧੂ ਨੂੰ ਦਿੱਤਾ ਜੇਤੂ ਕਰਾਰ, ਵੰਡੇ ਲੱਡੂ
NEXT STORY