ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਇਕ ਮਹਿਲਾ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 7 ਲੱਖ 40 ਹਜ਼ਾਰ ਰੁਪਏ ਦੀ ਠੱਗੀ ਮਾਰਨ ਤਹਿਤ ਪੰਜ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਦੀਨਾਨਗਰ ਰਜਿੰਦਰ ਸਿੰਘ ਮਿਹਨਾਸ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਅਮਰਪ੍ਰੀਤ ਕੌਰ ਨੇ ਦੱਸਿਆ ਕਿ ਮੈਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਮੇਰੇ ਨਾਲ 7,40,000/-ਰੁਪਏ ਦੀ ਠੱਗੀ ਮਾਰੀ ਹੈ।
ਇਸ ਉਪਰੰਤ ਪੁਲਸ ਵੱਲੋਂ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਪੜਤਾਲ ਕਰਨ ਤੋਂ ਬਾਅਦ ਮੁਦੱਈ ਦੇ ਬਿਆਨਾਂ ਦੇ ਆਧਾਰ 'ਤੇ ਏਜੰਟ ਸਹਿਜਪ੍ਰੀਤ ਸਿੰਘ ਪੁੱਤਰ ਤਰਲੋਚਨ ਸਿੰਘ ਵਾਸੀ ਅਰਬਨ ਸਟੇਟ ਬਟਾਲਾ, ਤਰਲੋਚਨ ਸਿੰਘ, ਮੈਨਜਰ ਮਲਕਿੰਦਰ ਸਿੰਘ, ਰਿਸੈਪਸ਼ਨਲਿਸਟ ਕਮਲਜੀਤ ਕੌਰ ਵਾਸੀ ਗਾਦੜੀਆ ਅਤੇ ਅਮਨ ਸੰਧੂ ਵਾਸੀ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਰੁੱਧ ਵੱਖ-ਵੱਖ ਧਾਰਾ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਅੰਮ੍ਰਿਤਸਰ 'ਚ ਮੌਸਮ ਬਦਲਣ ਦੇ ਨਾਲ-ਨਾਲ ਵਧਿਆ ਬੀਮਾਰੀਆਂ ਦਾ ਖ਼ਤਰਾ
NEXT STORY