ਬਟਾਲਾ, (ਜ. ਬ.)—ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਦੇ ਨਾਲ-ਨਾਲ ਖੇਤ ਮਜ਼ਦੂਰਾਂ ਦੇ 50 ਹਜ਼ਾਰ ਤੱਕ ਦੇ ਕਰਜ਼ੇ ਮੁਆਫ਼ ਕਰਨ ਦਾ ਜੋ ਐਲਾਨ ਕੀਤਾ ਗਿਆ ਹੈ, ਉਸ ਦਾ ਸਾਰੇ ਵਰਗਾਂ ਵੱਲੋਂ ਸਵਾਗਤ ਕੀਤਾ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਨਜ਼ਦੀਕੀ ਸਾਥੀ ਅਤੇ ਸਾਬਕਾ ਚੇਅਰਮੈਨ ਤਰਪਾਲ ਸਿੰਘ ਪਾਰੋਵਾਲ ਨੇ ਅੱਜ 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦਾ ਪੰਜਾਬ ਨੂੰ ਨਵੀਂ ਦਿਸ਼ਾ ਵੱਲ ਲਿਜਾਣ ਦਾ ਫੈਸਲਾ ਪੰਜਾਬ ਦੇ ਲੋਕਾਂ ਦੇ ਹੱਕਾਂ ਤੇ ਹਿੱਤਾਂ ਲਈ ਸਹਾਈ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਹਰ ਵਰਗ ਦਾ ਜੀਵਨ-ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਪੰਜਾਬ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਨਾਲ ਜੋੜ ਕੇ ਸੂਬੇ ਦੇ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ, ਉਥੇ ਹੀ ਸੂਬੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਵੱਲ ਤੌਰ ਕੇ ਅਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੇ ਜੋ ਇਤਿਹਾਸਕ ਫੈਸਲੇ ਲਏ ਗਏ ਹਨ, ਉਸ 'ਤੇ ਸੂਬਾ ਵਾਸੀ 2019 ਦੀਆਂ ਲੋਕ ਸਭਾ ਚੋਣਾਂ 'ਚ ਕਾਂਗਰਸ ਦੇ ਹੱਕ ਵਿਚ ਮੋਹਰ ਲਾ ਦੇਣਗੇ।
ਵਿਕਾਸ ਮੰਚ ਵੱਲੋਂ ਪੰਜਾਬੀ ਭਾਸ਼ਾ ਨੂੰ ਬਣਦਾ ਸਨਮਾਨ ਦਿਵਾਉਣ ਲਈ ਕੀਤੇ ਜਾ ਰਹੇ ਯਤਨ
NEXT STORY