ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ)- ਨੈਸ਼ਨਲ ਹਾਈਵੇ ’ਤੇ ਪਿੰਡ ਝੰਡੇ ਚੱਕ ਨੇੜੇ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇੱਕ ਚੱਲਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਕਾਰ ਵਿੱਚੋਂ ਅੱਗ ਦੀਆਂ ਲਪਟਾਂ ਉੱਠਦੀਆਂ ਦੇਖ ਕੇ ਆਸ-ਪਾਸ ਮੌਜੂਦ ਲੋਕ ਤੁਰੰਤ ਮਦਦ ਲਈ ਪਹੁੰਚੇ ਅਤੇ ਆਪਣੀ ਸੂਝ-ਬੂਝ ਨਾਲ ਅੱਗ ’ਤੇ ਕਾਬੂ ਪਾ ਲਿਆ। ਲੋਕਾਂ ਦੀ ਤੁਰੰਤ ਮਦਦ ਸਦਕਾ ਇੱਕ ਵੱਡਾ ਹਾਦਸਾ ਹੋਣੋ ਟਲ ਗਿਆ। ਗਨੀਮਤ ਰਹੀ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਪਹਿਲਾਂ ਦਿੱਤੀ ਲਿਫ਼ਟ, ਫ਼ਿਰ ਮਾਰ'ਤੀ ਗੋਲ਼ੀ ! CCTV ਫੁਟੇਜ ਨੇ ਖੋਲ੍ਹੇ ਵੱਡੇ ਰਾਜ਼
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰ ਮਾਲਕ ਰਮੇਸ਼ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਸੋਹਰੇ ਪਿੰਡ ਖੋਜੇਪੁਰ ਗਿਆ ਹੋਇਆ ਸੀ। ਅੱਜ ਜਦੋਂ ਉਹ ਉੱਥੋਂ ਵਾਪਸ ਆਪਣੇ ਘਰ ਪਰਤ ਰਿਹਾ ਸੀ ਤਾਂ ਪਿੰਡ ਝੰਡੇ ਚੱਕ ਨੇੜੇ ਅਚਾਨਕ ਉਸ ਦੀ ਕਾਰ ਨੂੰ ਅੱਗ ਲੱਗ ਗਈ। ਕਾਰ ਨੂੰ ਅੱਗ ਲੱਗਦੀ ਦੇਖ ਕੇ ਉਸ ਨੇ ਤੁਰੰਤ ਮਦਦ ਦੀ ਗੁਹਾਰ ਲਗਾਈ। ਇਸ ਦੌਰਾਨ ਆਸ-ਪਾਸ ਮੌਜੂਦ ਲੋਕਾਂ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਅੱਗ ਬੁਝਾਉਣ ਵਿੱਚ ਸਹਾਇਤਾ ਕੀਤੀ ਅਤੇ ਅੱਗ ’ਤੇ ਕਾਬੂ ਪਾ ਲਿਆ। ਸਮੇਂ ਸਿਰ ਲੋਕਾਂ ਵੱਲੋਂ ਕੀਤੀ ਗਈ ਮਦਦ ਕਾਰਨ ਵੱਡਾ ਹਾਦਸਾ ਟਲ ਗਿਆ।
ਇਹ ਵੀ ਪੜ੍ਹੋ-ਪੰਜਾਬ: ਕੇਂਦਰੀ ਜੇਲ੍ਹ ਦੀ ਸੁਰੱਖਿਆ ’ਚ ਤਾਇਨਾਤ ASI ਅਫ਼ੀਮ ਸਮੇਤ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੀਨਾਨਗਰ: ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕੰਧ ਵਿੱਚ ਵੱਜੀ ਬੱਸ, ਅੱਧੀ ਦਰਜਨ ਯਾਤਰੀ ਜ਼ਖਮੀ
NEXT STORY