ਧਾਰੀਵਾਲ (ਖੋਸਲਾ, ਬਲਬੀਰ) : ਪਿੰਡ ਸੋਹਲ ਦੇ ਨਜ਼ਦੀਕ ਜੀ. ਟੀ. ਰੋਡ ’ਤੇ ਇਕ ਕਾਰ ਦੇ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ ਮੱਧ ਪ੍ਰਦੇਸ਼ ਨਾਲ ਸਬੰਧਤ 2 ਸ਼ਰਧਾਲੂਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 2 ਹੋਰ ਗੰਭੀਰ ਜ਼ਖ਼ਮੀ ਹੋ ਗਏ। ਥਾਣਾ ਧਾਰੀਵਾਲ ਦੀ ਪੁਲਸ ਨੇ ਫ਼ਰਾਰ ਟਰੱਕ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਦੇਖੇ ਗਏ ਸ਼ੱਕੀ ਡਰੋਨਾਂ ਨੂੰ ਲੈ ਕੇ ਵੱਡਾ ਖੁਲਾਸਾ
ਪੁਲਸ ਨੂੰ ਦਿੱਤੇ ਬਿਆਨਾਂ ’ਚ ਦੌਲਤ ਰਾਮ ਵਾਸੀ ਜੱਟ ਖੇੜੀ, ਮੱਧ ਪ੍ਰਦੇਸ਼ ਨੇ ਦੱਸਿਆ ਕਿ ਉਹ ਆਪਣੇ ਸਾਥੀਆਂ ਨਰਵਤ ਸਿੰਘ, ਗੇਂਦਾ ਲਾਲ, ਮੇਹਰਵਾਨ ਸਿੰਘ ਅਤੇ ਰਾਮ ਸਿੰਘ ਨਾਲ ਕਾਰ ’ਚ ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨ ਕਰ ਕੇ ਵਾਪਸ ਪਰਤ ਰਹੇ ਸਨ। ਜਦੋਂ ਉਹ ਪਿੰਡ ਸੋਹਲ ਨੇੜੇ ਹਾਈਵੇਅ ’ਤੇ ਪਹੁੰਚੇ ਤਾਂ ਸੜਕ ’ਤੇ ਗਲਤ ਸਾਈਡ ਇਕ ਟਰੱਕ ਬਿਨਾਂ ਪਾਰਕਿੰਗ ਲਾਈਟਾਂ ਦੇ ਖੜ੍ਹਾ ਸੀ, ਜਿਸ ਨਾਲ ਉਨ੍ਹਾਂ ਦੀ ਕਾਰ ਪਿੱਛੋਂ ਜਾ ਟਕਰਾਈ।
ਇਹ ਵੀ ਪੜ੍ਹੋ- ਪੰਜਾਬ 'ਚ ਸਵਾਈਲ ਫਲੂ ਦਾ ਵੱਧ ਰਿਹਾ ਕਹਿਰ, ਅੰਮ੍ਰਿਤਸਰ 'ਚ 15 ਮਾਮਲੇ ਪਾਜ਼ੇਟਿਵ, ਮਾਮੂਲੀ ਨਾ ਸਮਝੋ ਇਹ ਲੱਸ਼ਣ
ਇਸ ਦਰਦਨਾਕ ਹਾਦਸੇ ’ਚ ਗੇਂਦਾ ਲਾਲ ਅਤੇ ਮੇਹਰਵਾਨ ਸਿੰਘ ਦੀ ਮੌਤ ਹੋ ਗਈ, ਜਦਕਿ ਕਾਰ ਚਾਲਕ ਨਰਵਤ ਸਿੰਘ ਅਤੇ ਰਾਮ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਟਰੱਕ ਸਮੇਤ ਫ਼ਰਾਰ ਹੋ ਗਿਆ। ਪੁਲਸ ਨੇ ਦੌਲਤ ਰਾਮ ਦੀ ਸ਼ਿਕਾਇਤ ’ਤੇ ਅਣਪਛਾਤੇ ਟਰੱਕ ਚਾਲਕ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ-ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ ਨੂੰ ਵੀ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV 'ਚ ਕੈਦ ਤਸਵੀਰਾਂ
NEXT STORY