ਦੀਨਾਨਗਰ (ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਬਹਿਰਾਮਪੁਰ ਦੇ ਪਿੰਡ ਰਾਏਪੁਰ ਨੇੜੇ ਦੇਰ ਸ਼ਾਮ ਇੱਕ ਕਾਰ ਅਤੇ ਸਕੂਟਰੀ ਦੀ ਅਚਾਨਕ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਅਨੁਸਾਰ ਕਾਰ ਸਵਾਰ ਕਸਬਾ ਬਹਿਰਾਮਪੁਰ ਵਾਲੀ ਸਾਈਡ ਤੋਂ ਆਪਣੇ ਪਿੰਡ ਰਾਏਪੁਰ ਨੂੰ ਜਾ ਰਿਹਾ ਸੀ। ਜਦੋਂ ਉਹ ਪਿੰਡ ਦੇ ਥੋੜ੍ਹਾ ਨੇੜੇ ਪਹੁੰਚਿਆ ਤਾਂ ਦੀਨਾਨਗਰ ਵਾਲੀ ਸਾਈਡ ਤੋਂ ਆ ਰਹੀ ਇੱਕ ਸਕੂਟਰੀ ਨਾਲ ਅਚਾਨਕ ਉਸ ਦੀ ਕਾਰ ਦੀ ਟੱਕਰ ਹੋ ਗਈ।
ਇਹ ਵੀ ਪੜ੍ਹੋ- ਅਧਿਆਪਕਾਂ ਲਈ ਵੱਡੀ ਖ਼ੁਸ਼ਖ਼ਬਰੀ ; ਪੰਜਾਬ ਸਰਕਾਰ ਨੇ ਤਨਖਾਹਾਂ 'ਚ ਕੀਤਾ ਵਾਧਾ
ਇਸ ਟੱਕਰ ਕਾਰਨ ਸਕੂਟਰੀ ਬਹੁਤ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ ਅਤੇ ਕਾਰ ਦਾ ਵੀ ਕਾਫ਼ੀ ਨੁਕਸਾਨ ਹੋਇਆ। ਇਸ ਟੱਕਰ ਕਾਰਨ ਸਕੂਟਰੀ ਸਵਾਰ ਦੇ ਗੰਭੀਰ ਰੂਪ ਵਿਚ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਉਧਰ ਇਸ ਸਬੰਧੀ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਕੰਚਨ ਕਿਸ਼ੋਰ ਨੇ ਦੱਸਿਆ ਕਿ ਮੌਕੇ 'ਤੇ ਪਹੁੰਚ ਕੇ ਤੁਰੰਤ ਜ਼ਖ਼ਮੀ ਵਿਅਕਤੀ ਨੂੰ ਐਂਬੂਲੈਂਸ ਦੀ ਸਹਾਇਤਾ ਨਾਲ ਹਸਪਤਾਲ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਬਾਕੀ ਅਜੇ ਤੱਕ ਟੱਕਰ ਹੋਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ। ਉਨ੍ਹਾਂ ਦੱਸਿਆ ਕਿ ਦੋਵੇਂ ਵਾਹਨ ਬਹੁਤ ਬੁਰੀ ਤਰ੍ਹਾਂ ਦਾ ਨੁਕਸਾਨੇ ਗਏ ਹਨ ਤੇ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ASI ਕੁੜੀ ਦੇ ਵਿਆਹ 'ਚ ਆਇਆ ਜਵਾਕੜਾ ਜਿਹਾ ਕਰ ਗਿਆ ਵੱਡਾ ਕਾਂਡ, ਸੁਣ ਕਿਸੇ ਨੂੰ ਵੀ ਨਾ ਹੋਇਆ ਯਕੀਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੂਬੇ 'ਚ ਪੰਜਾਬ ਪੁਲਸ ਦੀ ਵਧੇਗੀ ਚੌਕਸੀ, DGP ਗੌਰਵ ਯਾਦਵ ਨੇ ਜਾਰੀ ਕੀਤੇ ਸਖ਼ਤ ਨਿਰਦੇਸ਼
NEXT STORY