ਬਟਾਲਾ (ਬੇਰੀ, ਸਾਹਿਲ): ਮਲੇਸ਼ੀਆ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਵਾਲੇ ਪਤੀ-ਪਤਨੀ ਅਤੇ ਇਨ੍ਹਾਂ ਦੀ ਧੀ ਵਿਰੁੱਧ ਥਾਣਾ ਸੇਖਵਾਂ ਦੀ ਪੁਲਸ ਨੇ ਕੇਸ ਦਰਜ ਕਰ ਦਿੱਤਾ ਹੈ। ਪੁਲਸ ਨੂੰ ਦਰਖ਼ਾਸਤ ’ਚ ਗੁਰਦੀਪ ਸਿੰਘ ਪੁੱਤਰ ਸੰਤੋਖ ਸਿੰਘ ਅਤੇ ਜਤਿੰਦਰ ਸਿੰਘ ਪੁੱਤਰ ਭਾਗ ਸਿੰਘ ਵਾਸੀਆਨ ਪਿੰਡ ਕੋਟ ਬੁੱਢਾ ਨੇ ਦੱਸਿਆ ਕਿ ਅਵਤਾਰ ਸਿੰਘ ਪੁੱਤਰ ਬਖਸ਼ੀਸ਼ ਸਿੰਘ, ਅਮਰੀਕ ਕੌਰ ਪਤਨੀ ਅਵਤਾਰ ਸਿੰਘ ਅਤੇ ਅਮਨਦੀਪ ਕੌਰ ਪੁੱਤਰੀ ਅਵਤਾਰ ਸਿੰਘ ਵਾਸੀਆਨ ਖਾਨ ਪਿਆਰਾ ਨੇ ਉਨ੍ਹਾਂ ਨੂੰ ਵਿਦੇਸ਼ ਮਲੇਸ਼ੀਆ ਭੇਜਣ ਲਈ 1 ਲੱਖ 20 ਹਜ਼ਾਰ ਰੁਪਏ ਲਏ ਸਨ। ਇਸ ਤੋਂ ਬਾਅਦ ਉਕਤ ਵਿਅਕਤੀ ਨੇ ਨਾ ਤਾਂ ਉਨ੍ਹਾਂ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ ਅਤੇ ਅਜਿਹਾ ਕਰ ਕੇ ਉਕਤਾਨ ਨੇ ਉਨ੍ਹਾਂ ਨਾਲ 1 ਲੱਖ 20 ਹਜ਼ਾਰ ਠੱਗੀ ਮਾਰੀ ਹੈ। ਉਕਤ ਮਾਮਲੇ ਸਬੰਧੀ ਐੱਸ. ਆਈ. ਦਲਬੀਰ ਸਿੰਘ ਨੇ ਕਾਰਵਾਈ ਕਰਦਿਆਂ ਥਾਣਾ ਸੇਖਵਾਂ ਵਿਖੇ ਧੋਖਾਧੜੀ ਕਰਨ ਦੇ ਦੋਸ਼ ਹੇਠ ਉਕਤ ਤਿੰਨਾਂ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ ’ਚ ਪੂਰੇ ਪਰਿਵਾਰ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਬਣਾਈ ਵੀਡੀਓ
ਮੋਦੀ ਦੀ ਗੁਰਦੁਆਰਾ ਰਕਾਬਗੰਜ ਫ਼ੇਰੀ ਨੂੰ ਲੈ ਕੇ ਹੋਇਆ ਵਿਰੋਧ
NEXT STORY