ਤਰਨਤਾਰਨ (ਰਮਨ ਚਾਵਲਾ)- ਜ਼ਿਲ੍ਹੇ ਦੇ ਕਸਬਾ ਹਰੀਕੇ ਪੱਤਣ ਅਧੀਨ ਪੈਂਦੇ ਪਿੰਡ ਤੁੰਗ ਵਿਖੇ ਬੀਤੀ 7 ਨਵੰਬਰ ਦੀ ਦੇਰ ਰਾਤ ਘਰ ’ਚ ਸੁੱਤੇ ਪਏ ਪਤੀ-ਪਤਨੀ ਅਤੇ ਭਰਜਾਈ ਦੇ ਮੂੰਹ ’ਤੇ ਟੇਪਾਂ ਲਗਾ ਹੱਥ-ਪੈਰ ਬੰਨ ਕਤਲ ਕਰ ਦਿੱਤਾ ਗਿਆ ਸੀ ਅਤੇ ਘਰ ’ਚ ਕੰਮ ਕਰਨ ਵਾਲੇ ਸੀਰੀ ਨੂੰ ਹਰੀਕੇ ਦਰਿਆ ਵਿਚ ਸੁੱਟ ਦਿੱਤਾ ਗਿਆ ਸੀ। ਇਸ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਮੁਲਜ਼ਮਾਂ ਦੀ ਭਾਲ ਕਰਨ ਵਾਲੀ ਪੁਲਸ ਵਲੋਂ ਹਾਈਟੈਕ ਤਕਨੀਕ ਰਾਹੀਂ ਸ਼ੁਰੂ ਕੀਤੀ ਗਈ ਜਾਂਚ ਦੌਰਾਨ ਪੁਲਸ ਨੂੰ ਵੱਡੀ ਸਫ਼ਲਤਾ ਪ੍ਰਾਪਤ ਹੁੰਦੀ ਨਜ਼ਰ ਆ ਰਹੀ ਹੈ, ਜਿਸ ਤਹਿਤ ਪੁਲਸ ਇਸ ਕਤਲ ਕੇਸ ਨੂੰ ਹੱਲ ਕਰਨ ਵਿਚ ਕੁਝ ਕਦਮ ਦੂਰ ਨਜ਼ਰ ਆ ਰਹੀ ਹੈ।
ਇਹ ਵੀ ਪੜ੍ਹੋ- ਗ਼ਰੀਬੀ ਦੂਰ ਕਰਨ ਲਈ 14 ਸਾਲ ਪਹਿਲਾਂ ਛੱਡਿਆ ਸੀ ਘਰ, ਹੁਣ ਵਿਦੇਸ਼ੋਂ ਆਈ ਖ਼ਬਰ ਨੇ ਸੁੰਨ ਕੀਤਾ ਪਰਿਵਾਰ
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਬੀਤੇ ਮੰਗਲਵਾਰ ਦੇਰ ਰਾਤ ਪਿੰਡ ਤੁੰਗ ਦੇ ਨਿਵਾਸੀ ਇਕਬਾਲ ਸਿੰਘ (55) ਪੁੱਤਰ ਗੁਰਚਰਨ ਸਿੰਘ ਆਪਣੀ ਪਤਨੀ ਲਖਵਿੰਦਰ ਕੌਰ (52) ਕਮਰੇ ’ਚ ਸੁੱਤੇ ਪਏ ਸਨ ਜਦਕਿ ਨਾਲ ਵਾਲੇ ਕਮਰੇ ਵਿਚ ਇਕਬਾਲ ਸਿੰਘ ਦੀ ਭਰਜਾਈ ਸੀਤਾ ਕੌਰ (53) ਵਿਧਵਾ ਪਤਨੀ ਹਰਦੀਪ ਸਿੰਘ ਵੀ ਸੁੱਤੀ ਪਈ ਸੀ। ਇਸ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਘਰ ਵਿਚ ਦਾਖਲ ਹੁੰਦੇ ਹੋਏ ਵੱਖੋ-ਵੱਖਰੇ ਕਮਰਿਆਂ ’ਚ ਸੁੱਤੇ ਪਏ ਉਕਤ ਤਿੰਨਾਂ ਦੇ ਹੱਥ-ਪੈਰ ਬੰਨ ਕੇ ਮੂੰਹ ਉੱਪਰ ਟੇਪਾਂ ਲਗਾ ਕਤਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਕਾਰ ਤੇ ਰੋਡਵੇਜ਼ ਦੀ ਬੱਸ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ, ਮਾਂ ਦੀ ਮੌਤ ਮਗਰੋਂ ਹੁਣ ਜ਼ਖ਼ਮੀ ਪੁੱਤ ਨੇ ਵੀ ਤੋੜਿਆ ਦਮ
ਘਰ ਵਿਚ ਲੁੱਟ ਦੀ ਨੀਅਤ ਨਾਲ ਇਸ ਵਾਰਦਾਤ ਨੂੰ ਅੰਜਾਮ ਦੇਣ ਦੌਰਾਨ ਮੁਲਜ਼ਮਾਂ ਵਲੋਂ ਘਰ ਵਿਚ ਕਰੀਬ 20 ਸਾਲ ਦੇ ਵੱਧ ਸਮੇਂ ਤੋਂ ਤਾਇਨਾਤ ਸੀਰੀ ਨੂੰ ਨਾਲ ਲਿਜਾਂਦੇ ਹੋਏ ਹਰੀਕੇ ਦਰਿਆ ’ਚ ਸੁੱਟ ਦਿੱਤਾ ਗਿਆ, ਜੋ ਕੁਝ ਘੰਟਿਆਂ ਬਾਅਦ ਆਪਣੀ ਜਾਨ ਬਚਾ ਕੇ ਘਰ ਆ ਗਿਆ ਸੀ। ਇਸ ਸਬੰਧੀ ਮੌਕੇ ’ਤੇ ਪੁੱਜੇ ਡੀ. ਐੱਸ. ਪੀ. ਪੱਟੀ ਜਸਪਾਲ ਸਿੰਘ ਢਿੱਲੋਂ ਵਲੋਂ ਸ਼ੁਰੂ ਕੀਤੀ ਗਈ ਤਫਤੀਸ਼ ਦੌਰਾਨ ਇਕਬਾਲ ਸਿੰਘ ਦੇ ਜਵਾਈ ਚਰਨਜੀਤ ਸਿੰਘ ਦੇ ਬਿਆਨਾਂ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਘਰ ਦੇ ਸੀਰੀ ਅਸ਼ੋਕ ਨੂੰ ਹਿਰਾਸਤ ਵਿਚ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ।
ਇਹ ਵੀ ਪੜ੍ਹੋ- ਗੁਰੂਹਰਸਹਾਏ ਵਿਖੇ ਦੋ ਧਿਰਾਂ ਦਾ ਝਗੜਾ ਸੁਲਝਾਉਣ ਗਏ ਨੌਜਵਾਨ ਦਾ ਗੋਲ਼ੀ ਮਾਰ ਕੇ ਕਤਲ
ਐੱਸ. ਐੱਸ. ਪੀ. ਅਸ਼ਵਨੀ ਕਪੂਰ ਵਲੋਂ ਦਿੱਤੇ ਗਏ ਆਦੇਸ਼ਾਂ ਤੋਂ ਬਾਅਦ ਐੱਸ. ਪੀ. ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਦੀ ਅਗਵਾਈ ਹੇਠ ਬਣਾਈ ਗਈ ਵਿਸ਼ੇਸ਼ ਟੀਮ ਵਲੋਂ ਵੱਖ-ਵੱਖ ਐਂਗਲਾਂ ਰਾਹੀਂ ਜਾਂਚ ਕਰਦੇ ਹੋਏ ਇਸ ਅੰਨ੍ਹੇ ਕਤਲ ਕੇਸ ਦੀ ਗੁੱਥੀ ਨੂੰ ਸੁਲਝਾਉਣ ਦੀ ਸੂਤਰਾਂ ਰਾਹੀਂ ਜਾਣਕਾਰੀ ਪ੍ਰਾਪਤ ਹੋਈ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਸ ਕਤਲ ਕੇਸ ਪਿੱਛੇ ਲੁੱਟ ਮੁੱਖ ਕਾਰਨ ਸਾਹਮਣੇ ਆ ਰਿਹਾ ਹੈ। ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਮ੍ਰਿਤਕ ਇਕਬਾਲ ਸਿੰਘ ਦੇ ਜਾਣਕਾਰ ਹਨ ਅਤੇ ਜੋ ਘਟਨਾ ਤੋਂ ਕੁਝ ਦਿਨ ਪਹਿਲਾਂ ਵੀ ਘਰ ’ਚ ਆਏ ਸਨ, ਜਿਸ ਦੀ ਜਾਣਕਾਰੀ ਘਰ ਦੇ ਸੀਰੀ ਅਸ਼ੋਕ ਵਲੋਂ ਪੁਲਸ ਅਤੇ ਮੀਡੀਆ ਨੂੰ ਦਿੱਤੀ ਗਈ ਸੀ। ਫਿਲਹਾਲ ਪੁਲਸ ਦੇ ਕੋਈ ਵੀ ਅਧਿਕਾਰੀ ਇਸ ਸਬੰਧੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਰਹੇ ਹਨ ਪਰ ਭਰੋਸੇਯੋਗ ਸੂਤਰਾਂ ਤੋਂ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਪੁਲਸ ਜਲਦ ਇਸ ਕਤਲ ਕੇਸ ਸਬੰਧੀ ਪ੍ਰੈੱਸ ਕਾਨਫਰੰਸ ਕਰਨ ਜਾ ਰਹੀ ਹੈ।
ਇਹ ਵੀ ਪੜ੍ਹੋ- ਦਾਨ ਸਿੰਘ ਵਾਲਾ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ, ਡੇਰਾ ਮੁਖੀ ਸਣੇ ਇਕ ਹੋਰ ਕਾਬੂ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ. ਐੱਸ. ਪੀ. ਅਸ਼ਵਨੀ ਕਪੂਰ ਨੇ ਦੱਸਿਆ ਕਿ ਪੁਲਸ ਵਲੋਂ ਇਸ ਕਤਲ ਕੇਸ ਨੂੰ ਹੱਲ ਕਰਨ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਆਪਣਾ ਕੰਮ ਲਗਾਤਾਰ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕੇਸ ਨੂੰ ਹੱਲ ਕਰਨ ਉਪਰੰਤ ਮੀਡੀਆ ਨੂੰ ਤੁਰੰਤ ਜਾਣਕਾਰੀ ਦਿੱਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੀਵਾਲੀ ਦੀ ਰਾਤ AQI 253 ਤੋਂ ਪਾਰ, ਤੀਜੇ ਨੰਬਰ 'ਤੇ ਆਇਆ ਅੰਮ੍ਰਿਤਸਰ, CPCB ਨੇ ਜਾਰੀ ਕੀਤਾ ਆਰੇਂਜ ਅਲਰਟ
NEXT STORY