ਤਰਨਤਾਰਨ(ਰਾਜੂ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਥਾਪਤ ਕੀਤੇ ਗਏ ਕੰਟਰੋਲ ਰੂਮਾਂ ਰਾਹੀਂ ਮਿਲੀ ਸੂਚਨਾ ਦੇ ਆਧਾਰ ’ਤੇ ਤਰਨਤਾਰਨ ਦੇ ਵੱਖ-ਵੱਖ ਥਾਣਿਆਂ ’ਚ 12 ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਦੋਸ਼ ਤਹਿਤ ਕੇਸ ਦਰਜ ਕੀਤੇ ਗਏ ਹਨ।
ਇਹ ਵੀ ਪੜ੍ਹੋ-ਪੁਲਸ ਪਾਰਟੀ ਨੂੰ ਦੇਖ ਮੁਲਜ਼ਮ ਨੇ ਵਿੰਨ੍ਹ ਲਿਆ ਆਪਣਾ ਹੀ ਢਿੱਡ
ਦੱਸ ਦੇਈਏ ਕਿ ਸਰਕਾਰ ਵੱਲੋਂ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪੂਰਨ ਪਾਬੰਦੀ ਲਗਾਉਣ ਦੇ ਬਾਵਜੂਦ ਕਈ ਥਾਵਾਂ ’ਤੇ ਲੋਕ ਪਰਾਲੀ ਨੂੰ ਅੱਗ ਲਗਾ ਰਹੇ ਹਨ। ਜਿਸ ਦੀ ਰੋਕਥਾਮ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵੱਖ-ਵੱਖ ਥਾਵਾਂ ’ਤੇ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਤੋਂ ਸੈਟੇਲਾਈਟ ਰਾਹੀਂ ਮਿਲੀ ਜਾਣਕਾਰੀ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ, ਥਾਣਾ ਸਦਰ ਤਰਨਤਾਰਨ, ਥਾਣਾ ਝਬਾਲ, ਥਾਣਾ ਖਾਲੜਾ ਅਤੇ ਥਾਣਾ ਖੇਮਕਰਨ ਦੀ ਪੁਲਸ ਨੇ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਤਹਿਤ 12 ਮੁਕੱਦਮੇ ਦਰਜ ਕੀਤੇ ਹਨ।
ਇਹ ਵੀ ਪੜ੍ਹੋ- ਫੌਜੀ ਨੇ 6 ਸਾਲ ਤੱਕ ਔਰਤ ਦੀ ਰੋਲੀ ਪੱਤ, ਵਿਆਹ ਦੀ ਗੱਲ ਕਰਨ 'ਤੇ ਦਿੱਤੀ ਧਮਕੀ, ਕਿਹਾ- 'ਬੰਦੇ ਮਾਰਨਾ ਰੋਜ਼ ਦਾ ਕੰਮ ਹੈ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ 2 ਹੈਕਸਾਕਾਪਟਰ ਡਰੋਨ ਜ਼ਬਤ, 15 ਕਿਲੋਗ੍ਰਾਮ ਭਾਰ ਚੁੱਕਣ ਦੀ ਰੱਖਦੇ ਸਮੱਰਥਾ
NEXT STORY