ਤਰਨਤਾਰਨ (ਰਮਨ)-ਗੁਆਂਢੀ ਦੇਸ਼ ਪਾਕਿਸਤਾਨ ਨਾਲ ਸਬੰਧ ਬਣਾ ਕੇ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਗੈਰ ਸਮਾਜਿਕ ਵਿਅਕਤੀ ਜਿਨ੍ਹਾਂ ਵਿਚ ਗੈਂਗਸਟਰ ਵੀ ਸ਼ਾਮਲ ਹਨ, ਖਿਲਾਫ ਥਾਣਾ ਖੇਮਕਰਨ ਦੀ ਪੁਲਸ ਨੇ ਕੁੱਲ 30 ਵਿਅਕਤੀਆਂ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ-ਕੰਧ ਟੱਪ ਕੇ ਆ ਗਏ ਬੰਦੇ, ਸੁੱਤੇ ਨਿਆਣੇ ਲੈ ਗਏ ਚੁੱਕ, ਪੰਜਾਬ ਪੁਲਸ ਵੱਲੋਂ ਜਾਂਚ ਸ਼ੁਰੂ
ਡੀ.ਐੱਸ.ਪੀ ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਥਾਣਾ ਖੇਮਕਰਨ ਦੇ ਸਬ ਇੰਸਪੈਕਟਰ ਬਲਬੀਰ ਸਿੰਘ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਹੈ ਕਿ ਸਰਹੱਦੀ ਇਲਾਕੇ ਵਿਚ ਚਿੱਟੇ ਰੰਗ ਦੀ ਫਾਰਚੂਨਰ ਨੰਬਰ ਪੀ.ਬੀ 46 ਐੱਮ 5331, ਕਾਲੇ ਰੰਗ ਦੀ ਥਾਰ ਨੰਬਰੀ ਪੀ.ਬੀ 46 ਏ.ਐੱਲ 0031 ਅਤੇ ਪੀ.ਬੀ 46 ਵਾਈ 0031 ਅਤੇ ਦੋ ਤਿੰਨ ਹੋਰ ਗੱਡੀਆਂ ਵਿਚ ਸਵਾਰ ਹੋ ਕੇ ਜਗਤਾਰ ਸਿੰਘ ਉਰਫ ਜੱਗਾ ਪੱਤੂ ਪੁੱਤਰ ਲਖਵਿੰਦਰ ਸਿੰਘ ਵਾਸੀ ਖੇਮਕਰਨ, ਪ੍ਰਭਜੀਤ ਸਿੰਘ ਉਰਫ ਪ੍ਰਭ ਪੁੱਤਰ ਭੁਪਿੰਦਰ ਸਿੰਘ ਵਾਸੀ ਦਾਸੂਵਾਲ, ਗੁਰਵਿੰਦਰ ਸਿੰਘ ਉਰਫ ਅਫਰੀਦੀ ਪੁੱਤਰ ਭਗਵੰਤ ਸਿੰਘ ਵਾਸੀ ਪਿੰਡ ਤੂਤ, ਸਾਹਿਬ ਸਿੰਘ ਉਰਫ ਸਾਭਾ ਪੁੱਤਰ ਸਵਿੰਦਰ ਸਿੰਘ ਵਾਸੀ ਮਾੜੀ ਨੌ ਆਬਾਦ, ਮਹਾਂਵੀਰ ਸਿੰਘ ਪੁੱਤਰ ਸਲਵਿੰਦਰ ਸਿੰਘ ਵਾਸੀ ਸਕੱਤਰਾ ਅਤੇ 25 ਗੈਂਗਸਟਰ ਸਾਥੀ ਇਲਾਕੇ ਵਿਚ ਹਥਿਆਰਾਂ ਨਾਲ ਘੁੰਮ ਰਹੇ ਹਨ, ਜਿਨ੍ਹਾਂ ਵੱਲੋਂ ਕੁਝ ਦਿਨ ਪਹਿਲਾਂ ਪਿੰਡ ਕੈਰੋਂ ਵਿਖੇ ਗੋਲੀਆਂ ਚਲਾਈਆਂ ਗਈਆਂ ਸਨ ਅਤੇ ਹੁਣ ਫਿਰ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਘੁੰਮਦੇ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ-ਸਕੂਲ ਦੇ ਅਧਿਆਪਕ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾ, ਗੰਦੀ ਕਰਤੂਤ ਦੀ ਬਣਾਈ ਵੀਡੀਓ
ਡੀ.ਐੱਸ.ਪੀ ਨੇ ਦੱਸਿਆ ਕਿ ਸੂਚਨਾ ਵਿਚ ਇਹ ਵੀ ਦੱਸਿਆ ਗਿਆ ਕਿ ਇਨ੍ਹਾਂ ਦੇ ਪਾਕਿਸਤਾਨ ਵਿਚ ਬੈਠੇ ਇਸ ਮੁਲਜ਼ਮਾਂ ਨਾਲ ਸਬੰਧ ਬਣਾਏ ਗਏ ਹਨ, ਜਿਨ੍ਹਾਂ ਦੀ ਮਦਦ ਨਾਲ ਉਹ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਹੋਏ ਡਰੋਨ ਦੀ ਮਦਦ ਨਾਲ ਭਾਰਤੀ ਖੇਤਰ ਵਿਚ ਨਸ਼ੀਲੇ ਪਦਾਰਥ ਅਤੇ ਹਥਿਆਰ ਮੰਗਵਾਉਣ ਦਾ ਧੰਦਾ ਕਰ ਰਹੇ ਹਨ। ਇਹ ਮੁਲਜ਼ਮ ਨਾਜਾਇਜ਼ ਜਾਇਦਾਦਾਂ ਬਣਾਉਣ ਵਿਚ ਵੀ ਸਫਲ ਹੋ ਰਹੇ ਹਨ, ਜਿਨ੍ਹਾਂ ਖਿਲਾਫ ਸਖਤ ਕਾਰਵਾਈ ਕਰਨ ਲਈ ਪੁਲਸ ਵੱਲੋਂ ਇਲਾਕੇ ਵਿਚ ਘੇਰਾਬੰਦੀ ਕਰ ਦਿੱਤੀ ਗਈ।
ਇਹ ਵੀ ਪੜ੍ਹੋ- ਮੇਲੇ 'ਚ ਭੱਖਿਆ ਮਾਮਲਾ, 4 ਨੌਜਵਾਨ 'ਤੇ ਚੱਲੀਆਂ ਤਾਬੜਤੋੜ ਗੋਲੀਆਂ
ਡੀ.ਐੱਸ.ਪੀ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਉਕਤ ਸਾਰੇ ਮੁਲਜ਼ਮਾਂ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਡੀ.ਐੱਸ.ਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਤੇ ਵੀ ਅਜਿਹੇ ਮੁਲਜ਼ਮਾਂ ਦੀ ਸੂਚਨਾ ਮਿਲਦੀ ਹੈ ਤਾਂ ਉਹ ਤੁਰੰਤ ਪੁਲਸ ਨੂੰ ਦੇਣ ਜਿਸਦੇ ਚੱਲਦਿਆਂ ਉਨ੍ਹਾਂ ਦਾ ਨਾਮ ਗੁਪਤ ਰੱਖਿਆ ਜਾਵੇਗਾ ਅਤੇ ਉਨ੍ਹਾਂ ਨੂੰ ਬਣਦਾ ਇਨਾਮ ਵੀ ਦਿੱਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੰਧ ਟੱਪ ਕੇ ਆ ਗਏ ਬੰਦੇ, ਸੁੱਤੇ ਨਿਆਣੇ ਲੈ ਗਏ ਚੁੱਕ, ਪੰਜਾਬ ਪੁਲਸ ਵੱਲੋਂ ਜਾਂਚ ਸ਼ੁਰੂ
NEXT STORY