ਗੁਰਦਾਸਪੁਰ (ਵਿਨੋਦ)-ਸਿਵਲ ਹਪਸਤਾਲ ਗੁਰਦਾਸਪੁਰ ’ਚ ਦਾਖ਼ਲ ਦੋ ਭਰਾਵਾਂ ’ਤੇ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰਨ ਵਾਲੇ 5 ਲੋਕਾਂ ਦੇ ਖ਼ਿਲਾਫ਼ ਥਾਣਾ ਸਦਰ ਪੁਲਸ ਗੁਰਦਾਸਪੁਰ ਨੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏ.ਐੱਸ.ਆਈ ਕੁਲਦੀਪ ਸਿੰਘ ਨੇ ਦੱਸਿਆ ਕਿ ਰਤਨ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਗੋਸਲ ਥਾਣਾ ਕਲਾਨੌਰ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਪੰਚਾਇਤੀ ਚੋਣਾਂ ਵਾਲੇ ਦਿਨ ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ ਪੁੱਤਰਾਨ ਰਘੁਬੀਰ ਸਿੰਘ , ਜਸ਼ਨਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ, ਕਰਨਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਸਾਰੇ ਵਾਸੀਆਨ ਪਿੰਡ ਗੋਸਲ ਥਾਣਾ ਕਲਾਨੌਰ ਨੇ ਪਹਿਲਾ ਝਗੜਾ ਕਰਕੇ ਸੱਟਾ ਮਾਰ ਕੇ ਜ਼ਖ਼ਮੀ ਕਰ ਦਿੱਤਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਆਏ ਸੈਲਾਨੀ ਨਾਲ ਟੈਕਸੀ ਡਰਾਈਵਰਾਂ ਨੇ ਕੀਤੀ ਕੁੱਟਮਾਰ
ਜਿਸ ’ਤੇ ਉਹ ਦੋਵੇਂ ਭਰਾ ਸਿਵਲ ਹਸਪਤਾਲ ਵਿਚ ਦਾਖ਼ਲ ਸਨ ਤਾਂ ਫਿਰ ਉਕਤ ਦੋਸ਼ੀ ਰਾਤ ਸਮੇਂ ਸਿਵਲ ਹਸਪਤਾਲ ਬੱਬਰੀ ਗੁਰਦਾਸਪੁਰ ਵਿਖੇ ਆਪਣੀਆਂ ਗੱਡੀਆਂ ਟਾਟਾ ਕਾਰ ਹੈਰੀਅਰ ਰੰਗ ਕਾਲਾ ਅਤੇ ਕਾਰ ਕੀਆ ਰੰਗ ਚਿੱਟਾ ਵਿਚ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਤੇ ਹਥਿਆਰਾਂ ਨਾਲ ਹਮਲਾ ਕਰਕੇ ਸੱਟਾਂ ਲਗਾਈਆਂ ਤੇ ਜਖ਼ਮੀ ਕਰ ਦਿੱਤਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਰਤਨ ਸਿੰਘ ਦੇ ਬਿਆਨਾਂ ਤੇ ਉਕਤ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਝਗੜੇ ਦੀ ਵਜ੍ਹਾ ਸਰਪੰਚੀ ਦੀ ਇਲੈਕਸ਼ਨ ਵਿਚ ਮਦਦ ਕਰਨ ਦੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: SGPC ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕੀਤਾ ਰੱਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਹੱਦ ਨੇੜਿਓਂ ਦੋ ਚੀਨੀ ਡਰੋਨ ਬਰਾਮਦ
NEXT STORY