ਬਟਾਲਾ/ਸ਼੍ਰੀ ਹਰਗੋਬਿੰਦਪੁਰ ਸਾਹਿਬ (ਸਾਹਿਲ, ਬਾਬਾ)- ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਕਥਿਤ ਦੋਸ਼ ਹੇਠ 6 ਪਛਾਤਿਆਂ ਅਤੇ 3-4 ਅਣਪਛਾਤਿਆ ਖਿਲਾਫ ਥਾਣਾ ਘੁਮਾਣ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਬਿਕਰਮਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਪੇਜੋਚੱਕ ਨੇ ਲਿਖਵਾਇਆ ਹੈ ਕਿ ਬੀਤੀ 3 ਫਰਵਰੀ ਨੂੰ ਉਹ ਸਰਪੰਚ ਬਲਜੀਤ ਸਿੰਘ ਘਰ ਕੋਰਮ ਪਾਉਣ ਸਬੰਧੀ ਸਲਾਹ-ਮਸ਼ਵਰਾ ਕਰ ਕੇ ਆਪਣੇ ਘਰ ਜਾਣ ਲਈ ਰਾਤ ਸਾਢੇ ਅੱਠ ਵਜੇ ਦੇ ਕਰੀਬ ਨਿਕਲਿਆ ਤਾਂ ਸੜਕ ’ਤੇ ਪਿੰਡ ਦੇ ਹੀ 6 ਵਿਅਕਤੀ ਆਪਣੇ ਨਾਲ 3-4 ਅਣਪਛਾਤਿਆਂ ਨੂੰ ਲੈ ਕੇ ਖੜੇ ਸਨ, ਜਿਨ੍ਹਾਂ ਨੇ ਉਸ ਨੂੰ ਰੰਜਿਸ਼ਨ ਸੱਟਾਂ ਮਾਰ ਕੇ ਜ਼ਖਮੀ ਕਰ ਦਿੱਤਾ । ਉਸ ਵਲੋਂ ਰੌਲਾ ਪਾਏ ਜਾਣ ’ਤੇ ਸਰਪੰਚ ਬਲਜੀਤ ਸਿੰਘ ਮੌਕੇ ’ਤੇ ਆ ਗਿਆ ਤੇ ਹੋਰਨਾਂ ਲੋਕਾਂ ਨੂੰ ਇਕੱਠਾ ਹੁੰਦਾ ਦੇਖ ਉਕਤ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ ਅਤੇ ਉਪਰੰਤ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਘੁਮਾਣ ਵਿਖੇ ਦਾਖਲ ਕਰਵਾਇਆ ਗਿਆ। ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਥਾਣਾ ਘੁਮਾਣ ਵਿਖੇ ਸਬੰਧਤ 6 ਪਛਾਤਿਆਂ ਤੇ 3-4 ਅਣਪਛਾਤਿਆਂ ਖਿਲਾਫ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਹੈ।
ਦਾਜ ਲਈ ਤੰਗ ਕਰਨ ਦੇ ਦੋਸ਼ ’ਚ ਪੀੜਤਾ ਦੇ ਪਤੀ ਸਣੇ ਸਹੁਰਾ ਪਰਿਵਾਰ ਨਾਮਜ਼ਦ
NEXT STORY