ਗੁਰਦਾਸਪੁਰ (ਵਿਨੋਦ)- ਆਸਟ੍ਰੇਲੀਆ ਭੇਜਣ ਦੇ ਨਾਮ ’ਤੇ 12,20,000 ਰੁਪਏ ਦੀ ਠੱਗੀ ਮਾਰਨ ਵਾਲੇ ਏਜੰਟ ਪਤੀ-ਪਤਨੀ ਦੇ ਖਿਲਾਫ ਭੈਣੀ ਮੀਆਂ ਖਾਂ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏ.ਐੱਸ.ਆਈ ਕੁਲਦੀਪ ਸਿੰਘ ਨੇ ਦੱਸਿਆ ਕਿ ਗੁਰਮੁੱਖ ਸਿੰਘ ਪੁੱਤਰ ਚਰਨ ਸਿੰਘ ਵਾਸੀ ਖੈਹਿਰਾ ਕੋਟਲੀ ਨੇ ਬਿਆਨ ਦਿੱਤਾ ਕਿ ਮੁਲਜ਼ਮ ਏਜੰਟ ਮੰਗਲ ਸਿੰਘ ਪੁੱਤਰ ਸੱਜਣ ਸਿੰਘ, ਰਾਜਵਿੰਦਰ ਕੌਰ ਪਤਨੀ ਮੰਗਲ ਸਿੰਘ ਵਾਸੀਆਨ ਫੇਰੋਚੇਚੀ ਨੇ ਉਸ ਦੇ ਲੜਕੇ ਜਰਮਨਜੀਤ ਸਿੰਘ ਅਤੇ ਨੂੰਹ ਜੋਬਨਪ੍ਰੀਤ ਕੌਰ ਨੂੰ ਵਰਕ ਪਰਮਿਟ ਤੇ ਵਿਦੇਸ਼ ਆਸਟ੍ਰੇਲੀਆ ਭੇਜਣ ਦੇ ਨਾਮ ’ਤੇ 12ਲੱਖ 20ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਇਕ ਹੋਰ ਯਾਤਰੀ ਕੋਲੋਂ 70,66,400 ਰੁਪਏ ਦਾ ਸੋਨਾ ਜ਼ਬਤ
ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪ ਕਪਤਾਨ ਪੁਲਸ ਸਬ ਡਵੀਜ਼ਨ ਦਿਹਾਤੀ ਗੁਰਦਾਸਪੁਰ ਵੱਲੋਂ ਕਰਨ ਤੋਂ ਬਾਅਦ ਉਕਤ ਪਤੀ, ਪਤਨੀ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ ਦੇ ਡਾਕ ਘਰਾਂ 'ਚ ਐਤਵਾਰ ਤੇ ਸਰਕਾਰੀ ਛੁੱਟੀਆਂ ਰੱਦ, ਜਾਣੋ ਵਜ੍ਹਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ
NEXT STORY