ਗੁਰਦਾਸਪੁਰ (ਵਿਨੋਦ)- ਨੌਸ਼ਹਿਰਾ ਪਿੰਡ 'ਚ ਕਿਸੇ ਦੇ ਘਰ ਸ੍ਰੀ ਅਖੰਡ ਪਾਠ ਦੇ ਭੋਗ 'ਤੇ ਗਏ ਪਰਿਵਾਰ ਦੇ ਘਰੋਂ ਅਣਪਛਾਤਾ ਵਿਅਕਤੀ 10ਤੋਲੇ ਸੋਨੇ ਦੇ ਗਹਿਣੇ ਅਤੇ 40ਹਜ਼ਾਰ ਦੀ ਨਗਦੀ ਚੋਰੀ ਕਰਕੇ ਲੈ ਗਿਆ। ਜਿਸ ਸਬੰਧੀ ਪੁਰਾਣਾ ਸ਼ਾਲਾ ਪੁਲਸ ਨੇ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਧਾਰਾ 454,380 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਮੰਨਣ ਵਿਖੇ ਅਣਪਛਾਤਿਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ, ਸੰਗਤਾਂ ’ਚ ਭਾਰੀ ਰੋਸ
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਵਿੰਦਰ ਕੌਰ ਪਤਨੀ ਮੰਗਤਾ ਸਿੰਘ ਵਾਸੀ ਨੋਸ਼ਹਿਰਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਬੀਤੇ ਦਿਨ ਨੂੰ ਉਹ ਅਤੇ ਉਸ ਦਾ ਪਤੀ ਮੰਗਤਾ ਸਿੰਘ ਸਵੇਰੇ ਆਪਣੇ ਘਰ ਨੂੰ ਤਾਲੇ ਲਗਾ ਕੇ ਪਿੰਡ 'ਚ ਕਿਸੇ ਦੇ ਘਰ ਸ੍ਰੀ ਅਖੰਡ ਪਾਠ ਦੇ ਭੋਗ ਤੇ ਗਏ ਸੀ, ਪਰ ਜਦ ਵਾਪਿਸ ਘਰ ਆ ਕੇ ਮੇਨ ਗੇਟ ਦਾ ਤਾਲਾ ਖੋਲ ਕੇ ਅੰਦਰ ਗਏ ਤਾਂ ਦੇਖਿਆ ਕਿ ਇਕ ਅਣਪਛਾਤਾ ਨੌਜਵਾਨ ਕੰਧ ਟੱਪ ਰਿਹਾ ਸੀ ,ਜਿਸ ਨੂੰ ਉਸ ਨੇ ਫੜਨ ਦੀ ਕੋਸ਼ਿਸ਼ ਕੀਤੀ ,ਪਰ ਉਹ ਭੱਜ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ
ਜਦ ਉਨ੍ਹਾਂ ਨੇ ਅੰਦਰ ਜਾ ਕੇ ਦੇਖਿਆ ਤਾਂ ਅਲਮਾਰੀ, ਪੇਟੀ, ਟਰੰਕ ਲੋਹਾ ਖੁੱਲੇ ਹੋਏ ਸਨ, ਜਿੰਨ੍ਹਾਂ 'ਚੋਂ ਲਗਭਗ10 ਤੋਲੇ ਸੋਨੇ ਦੇ ਗਹਿਣੇ ਤੇ 40,000/-ਰੁਪਏ ਨਕਦੀ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਗਾਇਕ ਜਸਬੀਰ ਜੱਸੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਵੇਖੋ ਤਸਵੀਰਾਂ
NEXT STORY